ਪੰਜਾਬ

ਤਪਾ ਮੰਡੀ 'ਚ ਬਰੀਜਾ ਕਾਰ ਡਿਵਾਇਡਰ ਨਾਲ ਟਕਰਾਈ, ਮਾਂ ਪੁੱਤ ਦੀ ਮੌਤ ਤੇ ਦੋ ਗੰਭੀਰ ਜ਼ਖਮੀ 
ਤਪਾ, 18 ਅਕਤੂਬਰ 2024 : ਤਪਾ ਮੰਡੀ ਵਿਖੇ ਓਵਰਬ੍ਰਿਜ ਉੱਪਰ ਇੱਕ ਬਰੀਜਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਮਾਂ ਪੁੱਤ ਦੀ ਮੌਤ ਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਡ ਸਿੰਘ ਨੇ ਦੱਸਿਆ ਕਿ ਸਲਵਿੰਦਰ ਕੁਮਾਰ, ਲਵਿੰਦਰ ਸਿੰਘ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਵਾਸੀ ਗੰਗਾਨਗਰ ਬ੍ਰਿਜਾ ਕਾਰ 'ਚ ਸਵਾਰ ਹੋ ਕੇ ਗੰਗਾਨਗਰ ਤੋਂ ਚੰਡੀਗੜ੍ਹ ਰਿਸ਼ਰੇਦਾਰੀ 'ਚ ਅੰਤਿਮ ਸੰਸਕਾਰ ਤੇ ਜਾ ਰਹੇ ਸਨ। ਜਦੋਂ ਉਹ....
ਸੁਪਰੀਮ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤਾ ਵੱਡਾ ਝਟਕਾ, ਬੇਅਦਬੀ ਮਾਮਲੇ ਵਿੱਚ ਲਗਾਈ ਪਾਬੰਦੀ ਨੂੰ ਹਟਾਈ   
ਚੰਡੀਗੜ੍ਹ, 18 ਅਕਤੂਬਰ 2024 : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਤਿੰਨ ਮਾਮਲਿਆਂ ਵਿੱਚ....
ਪਾਕਿਸਤਾਨ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, ਵੱਡੀ ਮਾਤਰਾ ਦਾ ਨਸ਼ੀਲਾ ਪਦਾਰਥ ਬਰਾਮਦ
ਗੁਰਦਾਸਪੁਰ 18 ਅਕਤੂਬਰ 2024 : ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ....
ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਕਰ ਰਹੇ ਹਾਂ ਲਾਮਿਸਾਲ ਨਿਵੇਸ਼ : ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖਲਾਈ ਲਈ ਫਿਨਲੈਂਡ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਕੀਤਾ ਰਵਾਨਾ ਸਿਖਲਾਈ ਲਈ ਫਿਨਲੈਂਡ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਕੀਤਾ ਰਵਾਨਾ ਅਧਿਆਪਕਾਂ ਨੂੰ ਫਿਨਲੈਂਡ ਵਿੱਚ ਲਈ ਸਿਖਲਾਈ ਦੀ ਵਰਤੋਂ ਰਾਹੀਂ ਤਬਦੀਲੀ ਦੇ ਸਫ਼ੀਰ ਬਣਨ ਦੀ ਕੀਤੀ ਅਪੀਲ ਫਿਨਲੈਂਡ ਵਿੱਚ ਲਈ ਸਿਖਲਾਈ ਤੇ ਹੁਨਰ ਨਾਲ ਅਧਿਆਪਕਾਂ ਵੱਲੋਂ ਪੰਜਾਬ ਵਿੱਚ ਸਿੱਖਿਆ ਲਈ ਢੁਕਵਾਂ ਮਾਹੌਲ ਪੈਦਾ ਕਰਨ ਦੀ ਉਮੀਦ ਜਤਾਈ ਚੰਡੀਗੜ੍ਹ, 18 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ....
ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ
ਫਾਜ਼ਿਲਕਾ, 17 ਅਕਤੂਬਰ 2024 : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਦਿੰਦੇ ਸਟੇਟਸ ਸਪੈਸ਼ਲ ਸੇਲ ਦੇ ਅਧਿਕਾਰੀਆ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਹਨ।....
ਲੁਧਿਆਣਾ 'ਚ ਫਲਾਈਓਵਰ ‘ਤੇ ਵਾਪਰਿਆ ਦਰਦਨਾਕ ਹਾਦਸਾ, 2 ਨੌਜਵਾਨਾਂ ਦੀ ਮੌਤ
ਲੁਧਿਆਣਾ, 17 ਅਕਤੂਬਰ 2024 : ਲੁਧਿਆਣਾ ਦੇ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ....
ਸੁਖਬੀਰ ਬਾਦਲ ਦੇ ਅਧਿਕਾਰਿਤ ਆਈਟੀ ਵਿੰਗ ਦੇ ਗੁੰਡਿਆਂ ਖਿਲਾਫ ਪੰਥ ਇਕੱਠਾ ਹੋਵੇ : ਅਕਾਲੀ ਦਲ ਸੁਧਾਰ ਲਹਿਰ
ਐਸਜੀਪੀਸੀ ਮੈਂਬਰਾਂ ਵੱਲੋਂ ਜਥੇਦਾਰ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ: ਐਸਜੀਪੀਸੀ ਪ੍ਰਧਾਨ ਧਾਮੀ ਵਲੋ ਧਮਕੀਆਂ ਦੇਣ ਵਾਲਿਆਂ ਲਈ ਇੱਕ ਸ਼ਬਦ ਨਾ ਵਰਤਣਾ ਸਾਫ ਕਰਦਾ ਹੈ ਬਾਦਲ ਵਲਟੋਹਾ ਜੁੰਡਲੀ ਦਾ ਦਬਾਅ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਆਪਣੀ ਸਥਿਤ ਸਪਸ਼ਟ ਕਰਨ ਚੰਡੀਗੜ 17 ਅਕਤੂਬਰ 2024 : ਸਿੱਖ ਪੰਥ ਵਿੱਚ ਵਾਪਰ ਰਹੀਆਂ ਦਿਲ ਝੰਜੋੜ ਦੇਣ ਵਾਲੀਆਂ ਘਟਨਾਵਾਂ ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਅਤੇ ਐਸਜੀਪੀਸੀ ਮੈਂਬਰਾਂ ਭਾਈ ਮਨਜੀਤ ਸਿੰਘ, ਜਥੇ....
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ
32.78 ਕਰੋੜ ਰੁਪਏ ਦੀ ਲਾਗਤ ਨਾਲ ਨੌਂ ਏਕੜ ਜ਼ਮੀਨ ਵਿੱਚ ਤਿਆਰ ਕੀਤਾ ਪ੍ਰੋਜੈਕਟ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਾਣੀ ਸ਼ਰਧਾਂਜਲੀ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ 14 ਗੈਲਰੀਆਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਦਰਸਾਉਂਦੀਆਂ ਹਨ ਅੰਮ੍ਰਿਤਸਰ, 17 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ....
ਆਰਐਸਐਸ, ਭਾਜਪਾ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਤੋੜਣ ਦੀ ਮਨਸ਼ਾ ਨਾਲ ਅੱਗੇ ਵਧ ਰਹੀਆਂ ਹਨ : ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਹਮੇਸ਼ਾਂ ਸਤਿਕਾਰ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਅੰਮ੍ਰਿਤਸਰ, 17 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ....
ਵਿਜੀਲੈਂਸ ਬਿਊਰੋ ਨੇ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ, 16 ਅਕਤੂਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ....
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ, ਵਿਰਸਾ ਵਲਟੋਹਾ ਤੇ ਲਗਾਏ ਗੰਭੀਰ ਦੋਸ਼
ਚੰਡੀਗੜ੍ਹ / ਬਠਿੰਡਾ, 16 ਅਕਤੂਬਰ 2024 : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਆਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇਣ ਦਾ ਐਲਾਨ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਦਿੱਤਾ, ਉਨ੍ਹਾਂ ਦੱਸਿਆ ਕਿ ਅਸਤੀਫਾ ਉਨ੍ਹਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਨੂੰ....
ਸੁਪਰੀਮ ਕੋਰਟ ਪਰਾਲੀ ਸਾੜਨ 'ਤੇ ਹੋਇਆ ਸਖ਼ਤ, 3 ਸਾਲਾਂ ਵਿਚ ਇਕ ਵੀ ਮੁਕੱਦਮਾ ਨਹੀਂ, ਪੰਜਾਬ-ਹਰਿਆਣਾ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ
ਚੰਡੀਗੜ੍ਹ, 16 ਅਕਤੂਬਰ 2024 : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕਰ ਕੇ ਪੁੱਛਿਆ ਹੈ ਕਿ ਸੂਬਿਆਂ 'ਚ ਪਰਾਲੀ ਸਾੜਨ ਵਿਰੁੱਧ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਤਲਬ ਕੀਤਾ ਹੈ। ਜਸਟਿਸ ਅਭੈ ਐਸ ਓਕਾ ਦੀ ਅਗਵਾਈ ਵਾਲੀ ਬੈਂਚ ਨੇ ਸਵਾਲ ਕੀਤਾ ਕਿ....
ਕਾਂਗਰਸ ਦੇ ਉਮੀਦਵਾਰਾਂ ਨੇ ਸੂਬੇ ਦੇ ਅੱਧੇ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਦਾ ਵਿਸ਼ਵਾਸ ਜਿੱਤ ਲਿਆ ਹੈ : ਰਾਜਾ ਵੜਿੰਗ 
ਚੰਡੀਗੜ੍ਹ, 16 ਅਕਤੂਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਹੇਰਾਫੇਰੀ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਨ੍ਹਾਂ ਯਤਨਾਂ ਦੇ ਬਾਵਜੂਦ, ਪੰਜਾਬ ਭਰ ਦੇ 50-60% ਪਿੰਡਾਂ ਵਿੱਚ ਕਾਂਗਰਸ ਦੇ ਸਰਪੰਚ ਜੇਤੂ ਬਣ ਕੇ ਉੱਭਰੇ ਹਨ, ਜੋ ਕਾਂਗਰਸ ਦੀ ਸ਼ਾਨਦਾਰ ਜਿੱਤ ਅਤੇ....
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ, 1115 ਮਾਮਲੇ ਆਏ ਸਾਹਮਣੇ 
ਚੰਡੀਗੜ੍ਹ, 16 ਅਕਤੂਬਰ 2024 : ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਦੱਸ ਦਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਾਫੀ ਵਾਧਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਪੰਜਾਬ ਸਭ ਤੋਂ ਮੋਹਰੀ ਰਿਹਾ ਹੈ। ਸਤੰਬਰ ਤੋਂ ਲੈ ਕੇ ਅਕਤੂਬਰ ਤੱਕ ਪੰਜਾਬ ਵਿੱਚੋਂ ਪਰਾਲੀ ਸਾੜਨ ਦੇ ਤਕਰੀਬਨ 1115 ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਜੇਕਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਹਰਿਆਣਾ ’ਚ 559....
ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ
ਬਾਇਓਫਿਊਲਜ਼ ਪਰਾਲੀ ਸਾੜਨ ਦੀ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਪ੍ਰਤੀ ਦਿਨ 720 ਟਨ ਸੀ.ਬੀ.ਜੀ. ਉਤਪਾਦਨ ਦੀ ਕੁੱਲ ਸਮਰੱਥਾ ਵਾਲੇ 58 ਪ੍ਰਾਜੈਕਟ ਅਲਾਟ, ਸਾਲਾਨਾ 25 ਲੱਖ ਟਨ ਪਰਾਲੀ ਦੀ ਕਰਨਗੇ ਖ਼ਪਤ ਚੰਡੀਗੜ੍ਹ, 16 ਅਕਤੂਬਰ 2024 : ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼....