ਨਵੀਂ ਦਿੱਲੀ, 01 ਫਰਵਰੀ : ਭਾਰਤੀ ਅੰਡਰ-19 ਮਹਿਲਾ ਟੀਮ ਨੇ ਦੱਖਣੀ ਅਫਰੀਕਾ ਵਿੱਚ ਉਦਘਾਟਨੀ ਆਈਸੀਸੀ U19 ਮਹਿਲਾ T20I ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ। ਭਾਰਤ ਨੇ ਫਾਈਨਲ ਮੈਚ ਵਿੱਚ ਇੰਗਲੈਂਡ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ। ਖਿਤਾਬ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਹਿਤ ਅਹਿਮਦਾਬਾਦ ਵਿੱਚ ਬੀਸੀਸੀਆਈ ਦੇ ਪ੍ਰਧਾਨ, ਸਕੱਤਰ ਅਤੇ ਸਚਿਨ ਤੇਂਦੁਲਕਰ ਦੀ ਮੌਜੂਦਗੀ ਵਿੱਚ ਇਹ ਚੈੱਕ ਕੈਪਟਨ ਸ਼ੈਫਾਲੀ ਨੂੰ ਸੌਂਪਿਆ ਗਿਆ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਅਤੇ ਫੈਸਲਾਕੁੰਨ ਮੈਚ ਅਹਿਮਦਾਬਾਦ ਵਿੱਚ ਹੋਇਆ। ਇਸ ਮੈਚ ਤੋਂ ਪਹਿਲਾਂ ਬੀਸੀਸੀਆਈ ਨੇ ਭਾਰਤੀ ਮਹਿਲਾ ਅੰਡਰ-19 ਟੀਮ ਨੂੰ ਪੰਜ ਕਰੋੜ ਰੁਪਏ ਦਾ ਇਨਾਮ ਦਿੱਤਾ ਸੀ। ਅਸਲ 'ਚ ਟੀਮ ਨੇ ਅੰਡਰ-19 ਵਿਸ਼ਵ ਕੱਪ 'ਚ ਇੰਗਲੈਂਡ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ।
- ਸਚਿਨ ਤੇਂਦੁਲਕਰ ਦੀ ਕੀਤੀ ਤਾਰੀਫ
ਅਹਿਮਦਾਬਾਦ ਪਹੁੰਚੀ ਅੰਡਰ-19 ਟੀਮ ਦੀ ਕਪਤਾਨ ਸ਼ੈਫਾਲੀ ਵਰਮਾ ਨੂੰ ਬੀਸੀਸੀਆਈ ਦੇ ਪ੍ਰਧਾਨ ਰੋਜਰ ਬਿੰਨੀ, ਸਕੱਤਰ ਜੈ ਸ਼ਾਹ ਅਤੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਅਤੇ ਰਾਜੀਵ ਸ਼ੁਕਲਾ ਦੀ ਮੌਜੂਦਗੀ ਵਿੱਚ ਪੰਜ ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਦੌਰਾਨ ਸਚਿਨ ਨੇ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਉਜਵਲ ਹੈ। ਸਚਿਨ ਨੇ ਕਿਹਾ ਕਿ ਮਹਿਲਾ ਆਈਪੀਐਲ ਵਿਸ਼ਵ ਕ੍ਰਿਕਟ ਨੂੰ ਬਦਲ ਦੇਵੇਗੀ।