- ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ
- ਵਾਲੀਬਾਲ ਸ਼ੂਟਿੰਗ ਵਿੱਚ ਅਕਬਰਪੁਰ, ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਅਤੇ ਤੋਗਾਵਾਲ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਮੱਲੀਆਂ ਪਹਿਲੀਆਂ ਪੁਜ਼ੀਸ਼ਨਾਂ
ਸੰਗਰੂਰ, 6 ਫਰਵਰੀ : ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ''ਖੇਡਾਂ ਹਲਕਾ ਸੁਨਾਮ ਦੀਆਂ'' ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ 'ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ। ਇਹਨਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ ’ਤੇ ਰਹੀ। ਰੱਸਾਕਸ਼ੀ (ਜੂਨੀਅਰ ਵਿੰਗ) ਮੁਕਾਬਲਾ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਏ ਟੀਮ ਨੇ ਜਿੱਤਿਆ, ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਟੀਮ ਬੀ ਦੂਜੇ ਅਤੇ ਸਰਕਾਰੀ ਹਾਈ ਸਕੂਲ ਤੋਗਾਵਾਲ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰਕੇ 'ਚਿੱਟੇ' ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਧੀਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਨੂੰ ਪਿੰਡ ਪੱਧਰ 'ਤੇ ਲੈ ਕੇ ਜਾਣ ਲਈ ਹੀ 'ਖੇਡਾਂ ਹਲਕਾ ਸੁਨਾਮ ਦੀਆਂ' ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ। ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਸਵਰਗੀ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲਹਿਰਾ ਬਰਿੰਦਰ ਗੋਇਲ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੁਰਿੰਦਰ ਲਾਂਬਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ਓ.ਐਸ.ਡੀ. ਪ੍ਰੋਫੈਸਰ ਓਂਕਾਰ ਸਿੰਘ, ਕੈਬਨਿਟ ਮੰਤਰੀ ਸ. ਮੰਤਰੀ ਅਮਨ ਅਰੋੜਾ ਦੀ ਮਾਤਾ ਸ੍ਰੀਮਤੀ ਪਰਮੇਸ਼ਵਰੀ ਦੇਵੀ, ਕੈਬਨਿਟ ਮੰਤਰੀ ਦੇ ਧਰਮ ਪਤਨੀ ਸਬੀਨਾ ਅਰੋੜਾ, ਏ.ਡੀ.ਸੀ. ਵਰਜੀਤ ਵਾਲੀਆ, ਐਸ ਡੀ ਐਮ ਨਵਰੀਤ ਕੌਰ ਸੇਖੋਂ, ਐਮ.ਸੀ. ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ, ਹਰਪਾਲ ਸਿੰਘ ਚੇਅਰਮੈਨ ਬਲਾਕ ਸੰਮਤੀ, ਗੁਰਮੀਤ ਸਿੰਘ ਲੱਲੀ, ਗੁਰਮੀਤ ਸਿੰਘ ਫੌਜੀ, ਸਿਸਨਪਾਲ, ਮੇਲਾ ਸਿੰਘ, ਸੂਬੇਦਾਰ ਬਲਵਿੰਦਰ ਸਿੰਘ ਕਾਲਾ, ਬਬਲੀ, ਰੀਨਾ ਰਾਣੀ ਐਮ ਸੀ, ਸਰਪੰਚ ਬਲਵਿੰਦਰ ਸਿੰਘ, ਰਿਸ਼ੀ ਸ਼ਰਮਾ, ਗਗਨ ਸਤੀਪੁਰਾ, ਰਾਜ ਸਿੰਘ ਰਾਜੂ, ਕਰਮ ਸਿੰਘ ਬਰਾੜ, ਨਿਸ਼ਾਨ ਸਿੰਘ, ਸੁਖਪਾਲ ਸਿੰਘ ਬਾਜਵਾ, ਲੱਕੀ ਕਪਿਆਲੀਆ, ਨਰੇਸ਼ ਜਿੰਦਲ, ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਗੁਰਚਰਨ ਸਿੰਘ ਸਮਾਘ, ਸੁਖਪਾਲ ਸਿੰਘ ਤੋਚੀ, ਸੁਖ ਸਿੰਘ ਬਲਾਕ ਪ੍ਰਧਾਨ, ਕਾਲਾ ਬਡਰੁੱਖਾਂ, ਜੱਸੀ ਬਡਰੁੱਖਾਂ, ਗੁਰਿੰਦਰ ਸਿੰਘ ਬਲਾਕ ਪ੍ਰਧਾਨ, ਦੀਪ ਸਰਪੰਚ ਕਨੋਈ, ਗੁਰਦੀਪ ਸਿੰਘ ਤਕੀਪੁਰ, ਰਣਜੀਤ ਸਿੰਘ ਢੱਡਰੀਆਂ, ਜਗਦੇਵ ਸਿੰਘ ਲੋਹਾਖੇੜਾ, ਸੁਨਾਮ ਤੋਂ ਰਵੀ ਕਮਲ ਗੋਇਲ, ਸੰਜੀਵ ਕਾਂਸਲ ਸੰਜੂ, ਸਰਜੀਵਨ ਗੋਇਲ, ਮਨੀ ਸਰਾਓ, ਭਾਨੂ ਪ੍ਰਤਾਪ, ਹਰਮੀਤ ਵਿਰਕ, ਧਰਮਚੰਦ ਸੋਨੀ, ਸਾਹਿਬ ਸਿੰਘ, ਐਮ ਸੀ ਆਸ਼ਾ ਬਜਾਜ, ਨਿਰਮਲਾ ਦੇਵੀ, ਆਤਮਾ ਸਿੰਘ, ਸਾਹਿਲ ਗਿੱਲ ਅਤੇ ਸੋਨੂੰ ਵਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।