- ਖੇਡਾਂ ਵਤਨ ਪੰਜਾਬ ਦੀਆਂ '' ਸੀਜ਼ਨ -2 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਜ਼ਿਲ੍ਹੇ ਵਿੱਚ 01 ਸਤੰਬਰ ਤੋਂ : ਹਰਬੰਸ ਸਿੰਘ
- ਖੇਡ ਮੁਕਾਬਲਿਆਂ ਵਿੱਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗਾਂ ਦੇ ਲੋਕ ਲੈ ਰਹੇ ਹਨ ਭਾਗ
- ਬਲਾਕ ਪੱਧਰੀ ਖੇਡਾ ਸਥਾਨਕ ਜਾਕਿਰ ਹੂਸੈਨ ਸਟੇਡੀਅਮ,ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਪਿੰਡ ਬਾਲੇਵਾਲ ਅਤੇ ਭੋਗੀਵਾਲ ਵਿਖੇ ਕਰਵਾਏ ਜਾਣਗੇ ਬਲਾਕ ਪੱਧਰੀ ਮੁਕਾਬਲੇ
ਮਾਲੇਰਕੋਟਲਾ, 30 ਅਗਸਤ : ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਹਰੰਬਸ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ '' ਖੇਡਾਂ ਵਤਨ ਪੰਜਾਬ ਦੀਆਂ '', ਸੀਜ਼ਨ-2 ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਪ੍ਰੋਗਰਾਮ ਜਾਰੀ ਕਰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ 01 ਸਤੰਬਰ ਤੋਂ 10 ਸਤੰਬਰ 2023 ਤੱਕ ਬਲਾਕ ਪੱਧਰੀ ਤੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ । ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੇ ਅਥਲੈਟਿਕਸ, ਕਬੱਡੀ ( ਸਰਕਲ ਅਤੇ ਨੈਸ਼ਨਲ ਸਟਾਈਲ) ਖੋਹ-ਖੋਹ , ਫੁੱਟਬਾਲ ,ਰੱਸਾਕਸ਼ੀ,ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਖੇਡ ਮੁਕਾਬਲੇ ਅੰਡਰ -14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 30,31 ਅਤੇ 40,41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾ ਸਮੇਤ ਵੱਖ ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ ਉਨ੍ਹਾਂ ਨੇ ਦੱਸਿਆ ਕਿ ਬਲਾਕ ਮਾਲੇਰਕੋਟਲਾ ਵਿਖੇ ਖੇਡ ਮੁਕਾਬਲੇ ਅੰਡਰ -14, ਅੰਡਰ-17 ਅਤੇ ਅੰਡਰ-21 ਸਾਲ ਦੇ 01 ਸਤੰਬਰ ਤੋਂ 02 ਸਤੰਬਰ ਤੱਕ ਅਤੇ 21 ਤੋਂ 30 ,31 ਅਤੇ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲੇ 03 ਸਤੰਬਰ ਤੋਂ 04 ਸਤੰਬਰ ਤੱਕ ਸਥਾਨਕ ਖੇਡ ਸਟੇਡੀਅਮ ਡਾ.ਜਾਕਿਰ ਹੂਸੈਨ, ਤਾਰਾ ਕਾਨਵੈਂਟ ਸਕੂਲ ਮਾਲੇਰਕੋਟਲਾ ਅਤੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕਰਵਾਏ ਜਾਣਗੇ । ਇਸੇ ਤਰ੍ਹਾਂ ਅਮਰਗੜ੍ਹ ਬਲਾਕ ਵਿਖੇ ਖੇਡ ਮੁਕਾਬਲੇ ਅੰਡਰ -14, ਅੰਡਰ-17 ਅਤੇ ਅੰਡਰ-21 ਸਾਲ 05 ਅਤੇ 06 ਸਤੰਬਰ ਨੂੰ ਅਤੇ ਅੰਡਰ-21 ਤੋਂ ਇਲਾਵਾ 21 ਤੋਂ 30,31 ਅਤੇ 40,41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲੇ 07 ਅਤੇ 08 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪੰਚਾਇਤੀ ਗਰਾਊਂਡ ਅਮਰਗੜ੍ਹ ਵਿਖੇ ਕਰਵਾਏ ਜਾਣਗੇ । ਐਸ.ਡੀ.ਐਮ. ਨੇ ਹੋਰ ਦੱਸਿਆ ਕਿ ਅਹਿਮਦਗੜ੍ਹ ਬਲਾਕ ਦੇ ਸਾਰੇ ਵਰਗ ਦੇ ਖੇਡ ਮੁਕਾਬਲੇ ਦਾ ਟਾਊਂਨ ਸਕੂਲ ਪਿੰਡ ਬਾਲੇਵਾਲ ਅਤੇ ਭੋਗੀਵਾਲ ਦੇ ਖੇਡ ਗਰਾਊਂਡ ਵਿਖੇ ਮਿਤੀ 09 ਸਤੰਬਰ ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ । ਉਨ੍ਹਾਂ ਨੇ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਗਾਊਂ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ । ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿਆਰੀਆਂ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ ਦੇ ਖਾਣ-ਪੀਣ, ਟਰਾਂਸਪੋਰਟ, ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ ਆਦਿ ਲਈ ਲੋੜੀਂਦੇ ਪ੍ਰਬੰਧ ਜਲਦ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ।