ਚੰਡੀਗੜ੍ਹ, 26 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ।....
ਖੇਡਾਂ ਦੀ ਦੁਨੀਆਂ
ਨਵੀਂ ਦਿੱਲੀ, 25 ਮਾਰਚ : ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 48 ਕਿਲੋਗ੍ਰਾਮ ਦੇ ਫਾਈਨਲ ਵਿੱਚ ਭਾਰਤ ਦੀ ਨੀਤੂ ਘਾਂਘਸ ਨੇ ਸੋਨ ਤਗ਼ਮਾ ਜਿੱਤਿਆ। ਉਸ ਨੇ ਫਾਈਨਲ ਵਿੱਚ ਮੰਗੋਲੀਆਈ ਮੁੱਕੇਬਾਜ਼ ਲੁਤਸੇਖਾਨ ਨੂੰ 5-0 ਨਾਲ ਹਰਾਇਆ। ਇਸ ਨਾਲ ਉਹ ਵਿਸ਼ਵ ਚੈਂਪੀਅਨ ਬਣਨ ਵਾਲੀ ਛੇਵੀਂ ਭਾਰਤੀ ਮੁੱਕੇਬਾਜ਼ ਬਣ ਗਈ ਹੈ। ਨੀਤੂ ਨੇ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਮੰਗੋਲੀਆ ਦੀ ਲੁਤਸਾਈਖਾਨੀ ਅਲਟੈਂਟਸੇਗ ਨੂੰ 5-0 ਨਾਲ ਹਰਾ ਕੇ ਆਪਣੇ ਕਰੀਅਰ ਦਾ ਸਭ ਤੋਂ ਵੱਡਾ ਖ਼ਿਤਾਬ ਜਿੱਤਿਆ। ਇਸ....
ਜਗਰਾਉਂ, 22 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਦੀ ਯਾਦ ਵਿੱਚ ਪਿੰਡ ਗੁੜ੍ਹੇ ਵਿਖੇ ਖੇਡੀ ਜਾ ਰਹੀ 73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਵਿੱਚ ਅੱਜ ਦੂਜੇ ਦਿਨ ਬਹੁਤ ਹੀ ਰੌਚਕ ਮੁਕਾਬਲੇ ਦੇਖਣ ਨੂੰ ਮਿਲੇ। ਇਹ ਚੈਂਪੀਅਨਸ਼ਿਪ 23 ਮਾਰਚ ਤੱਕ ਖੇਡੀ ਜਾਵੇਗੀ। ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰ ਤੇਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿੱਚ ਲੁਧਿਆਣਾ ਅਕਾਦਮੀ ਨੇ ਅੰਮ੍ਰਿਤਸਰ ਨੂੰ 81-62....
ਚੰਡੀਗੜ੍ਹ, 22 ਮਾਰਚ : ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਰਲਡ ਕੱਪ ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੇ ਏਅਰ ਪਿਸਟਲ ਈਵੈਂਟ 'ਚ ਸਿੱਧੇ ਤੌਰ 'ਤੇ ਗੋਲਡ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤ ਦੇ ਵਰੁਣ ਤੋਮਰ ਨੂੰ ਵੀ ਕਾਂਸੀ ਦਾ ਤਗਮਾ ਮਿਲਿਆ। ਦੋ ਸਾਲ ਪਹਿਲਾਂ ਟੀਮ ਅਤੇ ਮਿਕਸਡ ਟੀਮ ਵਰਗ ਵਿੱਚ ਜੂਨੀਅਰ ਵਿਸ਼ਵ ਚੈਂਪੀਅਨ ਸਰਬਜੋਤ ਨੇ ਅਜ਼ਰਬਾਈਜਾਨ ਦੇ ਰੁਸਲਾਨ ਲੁਨੇਵ ਨੂੰ 16. 0 ਨਾਲ ਹਰਾਇਆ। ਸਰਬਜੋਤ ਨੇ ਕੁਆਲੀਫਿਕੇਸ਼ਨ ਸੀਰੀਜ਼ ਵਿਚ 98, 97, 99, 97, 97, 97 ਦਾ ਸਕੋਰ ਬਣਾਇਆ। ਚੀਨ ਦੇ ਲਿਊ....
ਮਾਨਸਾ, 22 ਮਾਰਚ : ਕਹਿੰਦੇ ਹਨ ਕਿ ਜਿਨ੍ਹਾਂ ਦੇ ਹੌਂਸਲੇ ਬੁਲੰਦ ਹੁੰਦੇ ਹਨ, ਉਹ ਕਦੇ ਵੀ ਆਪਣੀਆਂ ਕਮਜ਼ੋਰੀਆਂ ‘ਤੇ ਹੰਝੂ ਨਹੀਂ ਵਹਾਉਂਦੇ, ਉਹ ਸਿਰਫ ਆਪਣੇ ਹਾਲਾਤਾਂ ਨਾਲ ਲੜਦੇ ਹਨ ਅਤੇ ਅੱਗੇ ਵਧਦੇ ਹਨ। ਅਜਿਹੀ ਹੀ ਇੱਕ ਮਿਸਾਲ ਸਾਹਮਣੇ ਆਈ ਮਾਨਸਾ ਜ਼ਿਲ੍ਹੇ ਦੇ ਪਿੰਡ ਜਟਾਣਾ ਕਲਾਂ ਤੋਂ, ਜਿਥੇ ਇੱਕ ਨੇਤਰਹੀਣ ਲੜਕੀ ਵੀਰਪਾਲ ਕੌਰ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਹੋਈ ਜੂਡੋ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆ ਹੈ। ਨੇਤਰਹੀਣ ਵੀਰਪਾਲ ਕੌਰ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ....
ਜਗਰਾਉਂ, 21 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਦੀ ਯਾਦ ਵਿੱਚ 73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਪਿੰਡ ਗੁੜ੍ਹੇ ਵਿਖੇ ਸ਼ੁਰੂ ਹੋ ਗਈ ਹੈ, ਜੋ ਕਿ 23 ਮਾਰਚ ਤੱਕ ਖੇਡੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਪਿੰਡ ਗੁੜ੍ਹੇ ਨਾਲ ਸਬੰਧਤ ਸਨ। ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅਤੇ ਅਕੈਡਮੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਚੈਂਪੀਅਨਸ਼ਿਪ ਦਾ ਉਦਘਾਟਨ ਸ੍ਰ....
ਸਾਹਨੇਵਾਲ, 21 ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ। ਅੱਜ ਹਲਕਾ ਸਾਹਨੇਵਾਲ ਦੇ ਪਿੰਡ....
ਰੂਪਨਗਰ, 20 ਮਾਰਚ : ਚੰਗੀ ਜ਼ਿੰਦਗੀ ਬਤੀਤ ਕਰਨ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਨਾਉਣ। ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਹਾਕਸ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ 31ਵੇਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ....
ਚੰਡੀਗੜ੍ਹ, 19 ਮਾਰਚ : ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ....
31 ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੀ ਸ਼ੁਰੂਆਤ ਮੌਕੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਹਾਕਸ ਕਲੱਬ ਨੂੰ 10 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ ਦੇਣ ਦਾ ਐਲਾਨ ਰੂਪਨਗਰ, 15 ਮਾਰਚ : ਪੰਜਾਬ ਸਰਕਾਰ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਡਾਂ ਨੂੰ ਲੈ ਕੇ ਲਗਾਤਾਰ ਯਤਨਸ਼ੀਲ ਹੈ ਤੇ ਖੇਡਾਂ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਵੀ ਨਿਰੰਤਰ ਜਾਰੀ ਹਨ। ਜਲਦ ਹੀ ਸਾਡਾ ਸੂਬਾ ਪੰਜਾਬ ਖੇਡਾਂ ਨੂੰ ਲੈ ਕੇ ਪੂਰੇ ਭਾਰਤ ਵਿੱਚੋਂ ਪਹਿਲੇ ਨੰਬਰ ਤੇ ਹੋਵੇਗਾ। ਇਨ੍ਹਾਂ ਸ਼ਬਦਾਂ ਦਾ....
ਹੁਸ਼ਿਆਰਪੁਰ , 13 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ, ਜਿਸ ਤਹਿਤ ਜਿਥੇ ਵੱਡੇ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਨੂੰ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਪਿੰਡ ਬਜਵਾੜਾ ਵਿਚ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।....
ਵਿਧਾਇਕ ਗਰੇਵਾਲ ਦੀ ਅਗਵਾਈ 'ਚ ਹਲਕਾ ਪੂਰਬੀ 'ਚ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਆਯੋਜਿਤ ਫਾਈਨਲ ਮੁਕਾਬਲੇ 'ਚ ਕੰਗਨਵਾਲ ਦੀ ਟੀਮ ਰਹੀ ਜੇਤੂ, ਰਛੀਨ ਪਿੰਡ ਦੀ ਟੀਮ ਨੇ ਕੀਤਾ ਦੂਜਾ ਸਥਾਨ ਹਾਸਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਵਿਧਾਇਕ ਗਰੇਵਾਲ ਕਿਹਾ ! ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾਣਗੇ ਹਰ ਸੰਭਵ ਉਪਰਾਲੇ ਕਬੱਡੀ ਕੱਪ ਦੌਰਾਨ ਠਾਠਾਂ ਮਾਰਦੇ ਇੱਕਠ 'ਚ ਵੇਖਣ ਨੂੰ ਮਿਲਿਆ ਲੋਕਾਂ ਦਾ ਭਾਰੀ ਉਤਸ਼ਾਹ ਲੁਧਿਆਣਾ, 13 ਮਾਰਚ : ਹਲਕਾ....
ਨਵੀਂ ਦਿੱਲੀ, 13 ਮਾਰਚ : ਸ੍ਰੀਲੰਕਾ ਖ਼ਿਲਾਫ਼ ਕ੍ਰਾਈਸਟਚਰਚ (ਨਿਊਜ਼ੀਲੈਂਡ) ਟੈਸਟ ਵਿਚ ਨਿਊਜ਼ੀਲੈਂਡ ਦੀ ਦੋ ਵਿਕਟਾਂ ਨਾਲ ਜਿੱਤ ਦੇ ਨਾਲ ਹੀ ਭਾਰਤ ਨੇ ਸੋਮਵਾਰ ਨੂੰ ਵੱਕਾਰੀ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂਟੀਸੀ) ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। 7 ਜੂਨ ਤੋਂ ਓਵਲ 'ਚ ਖੇਡੇ ਜਾਣ ਵਾਲੇ WTC ਫਾਈਨਲ 'ਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਭਾਰਤੀ ਟੀਮ ਲਗਾਤਾਰ ਦੂਜੀ ਵਾਰ ਡਬਲਿਊਟੀਸੀ ਫਾਈਨਲ ਵਿਚ ਪਹੁੰਚੀ ਹੈ। ਟੀਮ ਸ਼ੁਰੂਆਤੀ ਸੀਜ਼ਨ (2021) ਵਿਚ ਨਿਊਜ਼ੀਲੈਂਡ ਤੋਂ ਹਾਰ ਗਈ ਸੀ।....
ਐਸ.ਏ.ਐਸ. ਨਗਰ, 12 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।ਖੇਡ ਵਿਭਾਗ ਵੱਲੋਂ 12 ਤੋਂ 19 ਮਾਰਚ ਤੱਕ ਕਰਵਾਏ ਜਾ ਰਹੇ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ ਅਤੇ ਖੇਤਰੀ ਖੇਡ ਬੋਰਡਾਂ ਦੀਆਂ 39 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਖਿਡਾਰੀ ਆਪੋ-ਆਪਣੇ ਸੂਬਿਆਂ ਅਤੇ ਕੇਂਦਰੀ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਹਨ। ਸੈਕਟਰ 78 ਸਥਿਤ ਖੇਡ....
ਪਟਿਆਲਾ, 11 ਮਾਰਚ : ਪੰਜਾਬ ਖੋ-ਖੋ ਐਸੋਸੀਏਸ਼ਨ ਵੱਲੋਂ ਔਰਤਾਂ ਦੀਆਂ ਖੇਡਾਂ ਲਈ ਖੇਲੋ ਇੰਡੀਆ ਦਸ ਕਾ ਦਮ ਈਵੈਂਟ ਦੇ ਹਿੱਸੇ ਵਜੋਂ ਕਰਵਾਈ ਗਈ ਮਹਿਲਾ ਖੋ-ਖੋ ਚੈਂਪੀਅਨਸ਼ਿਪ ਪੋਲੋ ਗਰਾਊਂਡ, ਪਟਿਆਲਾ ਵਿਖੇ ਸਫਲਤਾਪੂਰਵਕ ਸਮਾਪਤ ਹੋਈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਯੋਜਿਤ ਇਸ ਸਮਾਗਮ ਵਿੱਚ ਰਾਜ ਭਰ ਦੀਆਂ ਕੁਝ ਸਰਵੋਤਮ ਮਹਿਲਾ ਅਥਲੀਟਾਂ ਨੇ ਸਨਮਾਨਾਂ ਲਈ ਮੁਕਾਬਲਾ ਕੀਤਾ। ਟੂਰਨਾਮੈਂਟ ਇੱਕ ਵੱਡੀ ਸਫਲਤਾ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਲਈ....