ਖੇਡਾਂ ਦੀ ਦੁਨੀਆਂ

ਪੰਜਾਬ ਸਰਕਾਰ ਅਗਲੇ ਸਾਲ ਕਿਲ੍ਹਾ ਰਾਏਪੁਰ 'ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਏਗੀ : ਅਨਮੋਲ ਗਗਨ ਮਾਨ
ਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਕਿਲ੍ਹਾ ਰਾਏਪੁਰ, 4 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ ਨਾਲ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਏਗੀ।....
207 ਟੀਮਾਂ ਦੇ 2037 ਖਿਡਾਰੀਆਂ ਦੀ ਸ਼ਮੂਲੀਅਤ ਨਾਲ ‘ਖੇਡਾਂ ਹਲਕਾ ਸੁਨਾਮ ਦੀਆਂ’ ਨੇ ਪੇਂਡੂ ਖੇਡਾਂ ਦੇ ਖੇਤਰ ਵਿੱਚ ਕਾਇਮ ਕੀਤਾ ਮੀਲ ਪੱਥਰ : ਅਮਨ ਅਰੋੜਾ
ਸੰਗਰੂਰ, 4 ਫਰਵਰੀ : ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੇਂਡੂ ਖੇਡਾਂ ਦੇ ਖੇਤਰ ਵਿੱਚ ਇੱਕੋ ਹਲਕੇ ਵਿੱਚੋਂ ਰਿਕਾਰਡ 207 ਟੀਮਾਂ ਦੇ 2037 ਖਿਡਾਰੀ ਹਿੱਸਾ ਲੈ ਰਹੇ ਹਨ ਅਤੇ ਇਹ ਮਾਣ ਸ਼ਹੀਦ ਊਧਮ ਸਿੰਘ ਜੀ ਦੀ ਜਨਮ ਭੂਮੀ ਸੁਨਾਮ ਦੇ ਅਟੁੱਟ ਹਿੱਸੇ ਲੌਂਗੋਵਾਲ ਨੂੰ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਪਰ ਲੀਗ ਤਹਿਤ ਆਯੋਜਿਤ ‘ਖੇਡਾਂ ਹਲਕਾ ਸੁਨਾਮ....
ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਸਲਾਨਾ ਖੇਡ ਸਮਾਗਮ ਕਰਵਾਇਆ, ਸਿਰਹਾਲਾ ਰਣੂਆ ਦੀ ਟੀਮ ਨੇ ਢਾਈ ਲੱਖ ਦੀ ਇਨਾਮ ਜਿੱਤਿਆ
ਰੂਪਨਗਰ, 3 ਫ਼ਰਵਰੀ : ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਸਲਾਨਾ ਦੋ ਦਿਨਾਂ ਖੇਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਫਾਈਨਲ ਕਬੱਡੀ ਮੈਚ ਵਿੱਚ ਸਿਰਹਾਲਾ ਰਣੂਆ ਦੀ ਟੀਮ ਨੇ ਢਾਈ ਲੱਖ ਦੀ ਇਨਾਮ ਰਾਸ਼ੀ ਜਿੱਤੀ ਅਤੇ ਦੂਜੇ ਨੰਬਰ ਤੇ ਡੀਏਵੀ ਜਲੰਧਰ ਦੀ ਟੀਮ ਨੇ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਬੈਸਟ ਰੇਡਰ ਅੰਬਾ ਸੁਰ ਸਿੰਘ ਵਾਲਾ ਨੂੰ 1,26000 ਰੁਪਏ ਇਨਾਮ ਰਾਸ਼ੀ, ਬੈਸਟ ਜਾਫੀ ਬੂਟਾ ਅੰਨ ਦਾਣਾ ਨੂੰ ਵੀ 1,26000 ਰੁਪਏ ਇਨਾਮ ਰਾਸ਼ੀ ਦਿੱਤੀ ਗਈ । ਕਬੱਡੀ ਸੈਮੀਫ਼ਾਈਨਲ ਮੈਚ ਹਾਰਨ ਵਾਲੀਆਂ....
ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਮੰਨਤ ਨੇ ਪਟਿਆਲਾ ਦਾ ਨਾਮ ਰੌਸ਼ਨ ਕੀਤਾ : ਵਿਧਾਇਕ ਕੋਹਲੀ
ਪਟਿਆਲਾ, 3 ਫਰਵਰੀ : ਹਾਲ ਹੀ ‘ਚ ਹੋਏ ਅੰਡਰ-19 ਦੀ ਮਹਿਲਾ ਕ੍ਰਿਕਟ ਟੀਮ ਨੇ ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਇਤਿਹਾਸ ਰਚਿਆ। ਇਸ ਵਿਸ਼ਵ ਕੱਪ ’ਚ ਪਟਿਆਲਾ ਦੀ ਮੰਨਤ ਕਸ਼ਯਪ ਨੇ ਵੀ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਇਥੇ ਸਰਕਟ ਹਾਊਸ ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੰਨਤ ਅਤੇ ਉਸ ਦੇ ਪਰਵਾਰਕ ਮੈਂਬਰਾਂ ਦਾ ਸਨਮਾਨ ਕੀਤਾ। ਇਸ ਦੌਰਾਨ ਵਿਧਾਇਕ ਨੇ ਇਸ ਇਤਿਹਾਸਕ ਜਿੱਤ ਲਈ ਟੀਮ ਦੇ ਸਾਰੇ ਖਿਡਾਰੀਆਂ, ਕੋਚਾਂ ਅਤੇ....
ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ ‘ਤੇ ਕੀਤਾ ਕਬਜ਼ਾ, ਸ਼ੁਭਮਨ ਗਿੱਲ ਭਾਰਤ ਲਈ ਸਭ ਤੋਂ ਵੱਡੀ ਪਾਰੀ ਖੇਡਣ ਵਾਲੇ ਬੱਲੇਬਾਜ਼ ਬਣੇ
ਅਹਿਮਦਾਬਾਦ, 02 ਫਰਵਰੀ : ਟੀਮ ਇੰਡੀਆ ਨੇ ਤੀਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ 168 ਦੌੜਾਂ ਤੋਂ ਹਰਾ ਕੇ ਸੀਰੀਜ 2-1 ਨਾਲ ਆਪਣੇ ਨਾਂ ਕਰ ਲਈ। ਅਹਿਮਦਾਬਾਦ ਵਿਚ ਹੋਏ ਸੀਰੀਜ ਦੇ ਆਖਰੀ ਮੁਕਾਬਲੇ ਵਿਚ ਭਾਰਤ ਨੇ ਸ਼ੁਭਮਨ ਗਿੱਲ ਦੇ ਇਸ ਫਾਰਮੇਸ ਵਿਚ ਪਹਿਲੇ ਸੈਂਕੜੇ ਦੀ ਬਦੌਲਤ 20 ਓਵਰਾਂ ਵਿਚ 4 ਵਿਕਟਾਂ ਗੁਆ ਕੇ 234 ਦੌੜਾਂ ਬਣਾਈਆਂ। ਜਵਾਬ ਵਿਚ ਕੀਵੀ ਟੀਮ 12.1 ਓਵਰ ਵਿਚ 66 ਦੌਾਂ ਦੇ ਸਕੋਰ ‘ਤੇ ਆਲ ਆਊਟ ਹੋ ਗਈ। ਹਾਰਤਿਕ ਪਾਂਡਯਾ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਇਹ ਟੀ-20 ਕ੍ਰਿਕਟ ਵਿਚ....
ਨਿਊਕੈਸਲ ਯੂਨਾਈਟਿਡ ਫੁੱਟਬਾਲ ਕਲੱਬ ਵਿਚ ਗੋਲਕੀਪਿੰਗ ਕੋਚ ਵਜੋਂ ਅਮਰੀਕ ਸਿੰਘ ਦੀ ਹੋਈ ਚੋਣ 
ਓਨਟਾਰੀਓ, 02 ਫਰਵਰੀ : ਕੈਨੇਡਾ ਦੇ ਓਨਟਾਰੀਓ ਦੇ ਰਹਿਣ ਵਾਲੇ ਅਮਰੀਕ ਸਿੰਘ ਦੀ ਨਿਊਕੈਸਲ ਯੂਨਾਈਟਿਡ ਫੁੱਟਬਾਲ ਕਲੱਬ ਵਿਚ ਗੋਲਕੀਪਿੰਗ ਕੋਚ ਵਜੋਂ ਚੋਣ ਹੋਈ ਹੈ। ਇਸ ਦੇ ਨਾਲ ਹੀ ਅਮਰੀਕ ਸਿੰਘ ਨਿਊਕੈਸਲ ਯੂਨਾਈਟਿਡ ਵਿਚ ਸ਼ਾਮਲ ਹੋਣ ਵਾਲੇ ਪਹਿਲੇ ਸਿੱਖ ਬਣ ਗਏ ਹਨ। ਨਿਊਕੈਸਲ ਯੂਨਾਈਟਿਡ ਵਿਚ ਸ਼ਾਮਲ ਹੋਣ ਦੀ ਖੁਸ਼ੀ ਜ਼ਾਹਰ ਕਰਦਿਆਂ ਅਮਰੀਕ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਪੋਸਟ ਸਾਂਝੀ ਕੀਤੀ ਹੈ। ਅਮਰੀਕ ਸਿੰਘ ਨੇ ਲਿਖਿਆ, “ਹਮੇਸ਼ਾ ਜਦੋਂ ਲੋਕ ਮੈਨੂੰ ਪੁੱਛਦੇ ਸਨ ਕਿ ਕਿਵੇਂ ਚੱਲ ਰਿਹਾ ਹੈ? ਤਾਂ....
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰੀਏ : ਅਮਨ ਅਰੋੜਾ
ਰੂਪਨਗਰ, 2 ਫ਼ਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਕਰਵਾਏ ਜਾਂਦੇ ਸਲਾਨਾ ਖੇਡ ਸਮਾਗਮ ਵਿੱਚ ਅੱਜ ਸ਼ਿਰਕਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਨ੍ਹਾਂ ਵੱਲੋਂ ਇਹ ਖੇਡਾਂ ਹਰ ਸਾਲ ਕਰਵਾ ਕੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ ਜਿਸ ਨਾਲ ਸੂਬੇ ਦੇ ਖਿਡਾਰੀਆਂ ਨੂੰ ਵਧੀਆ ਖੇਡ ਪ੍ਰਦਰਸ਼ਨ....
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਭਾਰਤੀ ਅੰਡਰ-19 ਮਹਿਲਾ ਟੀਮ ਨੂੰ 5 ਕਰੋੜ ਦਾ ਚੈੱਕ ਸੌਂਪਿਆ
ਨਵੀਂ ਦਿੱਲੀ, 01 ਫਰਵਰੀ : ਭਾਰਤੀ ਅੰਡਰ-19 ਮਹਿਲਾ ਟੀਮ ਨੇ ਦੱਖਣੀ ਅਫਰੀਕਾ ਵਿੱਚ ਉਦਘਾਟਨੀ ਆਈਸੀਸੀ U19 ਮਹਿਲਾ T20I ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ। ਭਾਰਤ ਨੇ ਫਾਈਨਲ ਮੈਚ ਵਿੱਚ ਇੰਗਲੈਂਡ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ। ਖਿਤਾਬ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਹਿਤ ਅਹਿਮਦਾਬਾਦ ਵਿੱਚ ਬੀਸੀਸੀਆਈ ਦੇ ਪ੍ਰਧਾਨ, ਸਕੱਤਰ ਅਤੇ ਸਚਿਨ ਤੇਂਦੁਲਕਰ ਦੀ ਮੌਜੂਦਗੀ ਵਿੱਚ ਇਹ ਚੈੱਕ ਕੈਪਟਨ ਸ਼ੈਫਾਲੀ ਨੂੰ....
ਜਦੋਂ ਵੀ ਉਹ ਭਾਰਤ ‘ਚ ਖੇਡਿਆ ਹੈ ਤਾਂ ਉਸ ਨੂੰ ਅਜਿਹਾ ਮਹਿਸੂਸ ਹੋਇਆ ਹੈ ਜਿਵੇਂ ਉਹ ਆਪਣੇ ਹੀ ਦੇਸ਼ ‘ਚ ਖੇਡ ਰਿਹਾ ਹੋਵੇ : ਅਕਮਲ
ਨਵੀਂ ਦਿੱਲੀ, 01 ਫਰਵਰੀ : ਪਾਕਿਸਤਾਨ ਦੇ ਸੀਨੀਅਰ ਵਿਕਟਕੀਪਰ-ਬੱਲੇਬਾਜ਼ ਉਮਰ ਅਕਮਲ ਪਾਕਿਸਤਾਨ ਕ੍ਰਿਕਟ ਟੀਮ ਤੋਂ ਬਾਹਰ ਹੋਣ ਦੇ ਬਾਵਜੂਦ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ‘ਚ ਰਹਿੰਦੇ ਹਨ। ਅਕਮਲ ਇੱਕ ਵਾਰ ਫਿਰ ਆਪਣੇ ਨਵੇਂ ਬਿਆਨ ਨੂੰ ਲੈ ਕੇ ਚਰਚਾ ਵਿੱਚ ਹਨ, ਜੋ ਉਨ੍ਹਾਂ ਨੇ ਭਾਰਤੀ ਪ੍ਰਸ਼ੰਸਕਾਂ ਨੂੰ ਦਿੱਤਾ ਹੈ। ਪਾਕਿਸਤਾਨੀ ਕ੍ਰਿਕਟਰ ਉਮਰ ਅਕਮਲ ਨੇ ਭਾਰਤੀ ਪ੍ਰਸ਼ੰਸਕਾਂ ਦੀ ਖੂਬ ਤਾਰੀਫ ਕੀਤੀ ਹੈ। 32 ਸਾਲਾ ਕ੍ਰਿਕਟਰ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਭਾਰਤ ‘ਚ ਖੇਡਿਆ ਹੈ ਤਾਂ ਉਸ ਨੂੰ ਅਜਿਹਾ....
ਘਲੋਟੀ ਦਾ 45ਵਾਂ ਖੇਡ ਮੇਲਾ 6 ਫਰਵਰੀ ਤੋਂ ਹੋਵੇਗਾ ਸ਼ੁਰੂ
ਰਾੜਾ ਸਾਹਿਬ, 31 ਜਨਵਰੀ (ਸਿਮਰਨ ਰਾੜਾ ਸਾਹਿਬ) : ਸੰਘਰਸ਼ੀ ਯੋਧਾ ਸ਼ਹੀਦ ਸ੍ਰ. ਮਨਮੋਹਨ ਸਿੰਘ ਭਾਰਤੀ ਕਿਸਾਨ ਯੂਨੀਅਨ ਦੀ ਯਾਦ ਨੂੰ ਸਮਰਪਿਤ ਨੇੜਲੇ ਪਿੰਡ ਘਲੋਟੀ ਵਿਖੇ 45ਵਾਂ ਪੇਂਡੂ ਖੇਡ ਮੇਲਾ ਮਿਤੀ 6, 7 ਤੇ 8 ਫਰਵਰੀ ਨੂੰ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਕਬੱਡੀ 40 ਕਿਲੋ, 55 ਕਿਲੋ, 65 ਕਿਲੋ ਅਤੇ ਕਬੱਡੀ ਓਪਨ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਇੱਕ ਖਿਡਾਰੀ ਬਾਹਰੋਂ ਖੇਡ ਸਕਦਾ ਹੈ। ਇਸ ਤੋਂ ਇਲਾਵਾ ਫੁੱਟਬਾਲ, ਵਾਲੀਬਾਲ, ਅੰਡਰ 14 ਅਤੇ ਅੰਡਰ 17 ਦੇ ਅਥਲੈਟਿਕਸ ਮੁਕਾਬਲੇ ਕਰਵਾਏ....
ਬੈਲਜੀਅਮ ਨੂੰ ਹਰਾ ਕੇ ਜਰਮਨੀ ਨੇ ਜਿੱਤਿਆ ਹਾਕੀ ਵਿਸ਼ਵ ਕੱਪ
ਭੁਵਨੇਸ਼ਵਰ, 30 ਜਨਵਰੀ : ਜਰਮਨੀ ਨੇ ਹਾਕੀ ਵਰਲਡ ਕੱਪ 2023 ਦਾ ਖਿਤਾਬ ਜਿੱਤ ਲਿਆ ਹੈ। ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਵਿਚ ਟੀਮ ਨੇ ਬੈਲਜ਼ੀਅਮ ਨੂੰ ਪੈਨਲਟੀ ਸ਼ੂਟਆਊਟ ਵਿਚ ਹਰਾਇਆ। 60 ਮਿੰਟ ਦੇ ਬਾਅਦ ਦੋਵੇਂ ਟੀਮਾਂ 3-3 ਦੇ ਸਕੋਰ ‘ਤੇ ਬਰਾਬਰ ਰਹੀ ਸੀ ਪਰ ਸ਼ੂਟਆਊਟ ਵਿਚ ਜਰਮਨੀ ਨੇ 5-4 ਨਾਲ ਮੁਕਾਬਲਾ ਜਿੱਤ ਲਿਆ। ਫਾਈਨਲ ਤੋਂ ਪਹਿਲਾਂ ਨੀਦਰਲੈਂਡ ਤੇ ਆਸਟ੍ਰੇਲੀਆ ਵਿਚ ਥਰਡ ਪਲੇਸ ਮੈਚ ਖੇਡਿਆ ਗਿਆ। ਨੀਦਰਲੈਂਡ ਨੇ ਇਸ ਮੈਚ ਨੂੰ 3-1 ਨਾਲ ਜਿੱਤ ਕੇ ਕਾਂਸੇ ਦਾ ਤਮਗਾ ਜਿੱਤਿਆ।....
‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਜੇਤੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਡ ਆਕਾਰੀ ਟਰਾਫੀਆਂ ਅਮਨ ਅਰੋੜਾ ਵੱਲੋਂ ਲਾਂਚ 
ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ : ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਸੱਦੇ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 4 ਅਤੇ 5 ਫਰਵਰੀ ਨੂੰ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਜਾਣ ਵਾਲੀ ‘ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ’ ਦੇ ਜੇਤੂਆਂ ਨੂੰ ਇਨਾਮ ਵਜੋਂ....
ਭਾਰਤ ਦੀਆਂ ਧੀਆਂ ਨੇ ਫਾਈਨਲ 'ਚ ਇੰਗਲੈਂਡ ਨੂੰ ਹਰਾ ਜਿੱਤਿਆ ਅੰਡਰ-19 ਟੀ-20 ਵਿਸ਼ਵ ਕੱਪ
ਨਵੀਂ ਦਿੱਲੀ, 29 ਜਨਵਰੀ : ਭਾਰਤ ਨੇ ਆਈਸੀਸੀ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਐਤਵਾਰ ਨੂੰ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ। ਇਸ ਨਾਲ ਭਾਰਤ ਇਸ ਟੂਰਨਾਮੈਂਟ ਨੂੰ ਜਿੱਤਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਦੇ ਗੇਂਦਬਾਜ਼ਾਂ ਨੇ ਭਾਰਤੀ ਟੀਮ ਦੀ ਖਿਤਾਬੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਪਹਿਲਾਂ ਇੰਗਲੈਂਡ ਦੀ ਪੂਰੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 68 ਦੌੜਾਂ 'ਤੇ ਹੀ ਸਿਮਟ ਗਈ ਸੀ। ਇੰਗਲਿਸ਼ ਬੱਲੇਬਾਜ਼....
ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ : ਮੀਤ ਹੇਅਰ
ਜਰਖੜ (ਲੁਧਿਆਣਾ), 29 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ....
ਸ਼ੁਭਮਨ ਗਿੱਲ ਨੇ 3 ਬੈਕ-ਟੂ-ਬੈਕ ਛੱਕੇ ਲਗਾ ਕੇ ਦੋਹਰਾ ਸੈਂਕੜਾ ਜੜਿਆ, ਬਣਾਇਆ ਰਿਕਾਰਡ
ਹੈਦਰਾਬਾਦ, 17 ਜਨਵਰੀ : ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤੀ ਸਲਾਮੀ ਬੱਲੇਬਾਜ਼ ਪੰਜਾਬ ਦੇ ਸ਼ੁਭਮਨ ਗਿੱਲ ਦੀ ਜ਼ਬਰਦਸਤ ਬੱਲੇਬਾਜ਼ੀ ਦੇਖਣ ਨੂੰ ਮਿਲੀ। ਇਕ ਸਿਰੇ ‘ਤੇ ਇਸ ਨੌਜਵਾਨ ਨੇ ਦੋਹਰਾ ਸੈਂਕੜਾ ਜੜ ਦਿੱਤਾ। ਇਸ ਨੌਜਵਾਨ ਨੇ ਲਗਾਤਾਰ ਤਿੰਨ ਛੱਕੇ ਲਗਾ ਕੇ ਆਪਣਾ ਦੋਹਰਾ ਸੈਂਕੜਾ ਪੂਰਾ ਕੀਤਾ, 145 ਗੇਂਦਾਂ ਵਿੱਚ ਗਿੱਲ ਨੇ ਆਪਣਾ ਪਹਿਲਾ ਦੋਹਰਾ ਸੈਂਕੜਾ ਪੂਰਾ ਕੀਤਾ। ਇਸ ਨਾਲ ਉਹ ਵਨਡੇ ਫਾਰਮੇਟ ਵਿੱਚ ਦੋਹਰਾ ਸੈਂਕੜਾ ਲਾਉਣ ਵਾਲੇ ਸਭ ਤੋਂ ਛੋਟੀ ਉਮਰ ਦੇ....