news

Jagga Chopra

Articles by this Author

13 ਅਕਤੂਬਰ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹਾ ਫ਼ਰੀਦਕੋਟ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ

ਫ਼ਰੀਦਕੋਟ 13 ਅਕਤੂਬਰ, 2024 : ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੇ ਸੈਕਸ਼ਨ 110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 13.10.2024

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ- ਡਿਪਟੀ ਕਮਿਸ਼ਨਰ 
  • ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ

ਫਰੀਦਕੋਟ 13 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2233 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ

ਸੁਪਰ ਐਸਐਮਐਸ ਲੱਗੀ ਕੰਬਾਈਨ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਕਰਕੇ ਵਾਤਵਰਣ ਦੀ ਸ਼ੁਧਤਾ ਲਈ ਆਪਣਾ ਯੋਗਦਾਨ ਪਾ ਰਿਹਾ ਉੱਦਮੀ ਕਿਸਾਨ ਜਗਦੇਵ ਸਿੰਘ
  • 12 ਸਾਲਾ ਤੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰ ਰਿਹਾ ਹੈ ਕਣਕ ਦੀ ਬਿਜਾਈ 

ਫਰੀਦਕੋਟ: 13 ਅਕਤੂਬਰ 2024 : ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ

ਪੰਜਾਬ ਰੋਡਵੇਜ ਅਤੇ ਸਕੂਟੀ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ

ਜਲੰਧਰ, 13 ਅਕਤੂਬਰ 2024 : ਜਲੰਧਰ ਤੋਂ ਨਕੋਦਰ ਮਾਰਗ ‘ਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਸਕੂਟੀ ਵਿਚਕਾਰ ਹੋਈ ਟੱਕਰ ‘  ਦੋ ਵਿਆਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਤੋਖ ਸਿੰਘ ਤੇ ਸੁਖਦੇਵ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ (ਨੂਰ ਮਹਿਲ) ਆਪਣੀ ਸਕੂਟੀ ਤੇ ਸਵਾਰ ਹੋ ਕੇ ਜਲੰਧਰ ਦਵਾਈ ਲੈਣ ਜਾ ਰਹੇ ਸਨ, ਜਦੋਂ ਉਹ ਜਲੰਧਰ-ਨਕੋਦਰ ਰੋਡ ਤੇ ਪਿੰਡ ਮੁੱਧਾਂ

ਸਰਹੰਦ ਰੋਡ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭਰਾਵਾਂ ਦੀ ਮੌਤ, ਦੋ ਜਖ਼ਮੀ

ਪਟਿਆਲਾ, 13 ਅਕਤੂਬਰ 2024 : ਪਟਿਆਲਾ ‘ਚ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ – ਸਰਹੰਦ ਰੋਡ ਤੇ ਜਾ ਰਹੇ ਟਰੈਕਟਰ ਨਾਲ ਇੱਕ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ 5 ਲੋਕਾਂ ਵਿੱਚੋ ਤਿੰਨ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ

ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ : ਡੀਜੀਪੀ ਗੌਰਵ ਯਾਦਵ
  • ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ 

ਚੰਡੀਗੜ੍ਹ, 13 ਅਕਤੂਬਰ, 2024 : ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਛੋਟੇ-ਮੋਟੇ ਅਪਰਾਧਾਂ

ਕਿਸਾਨਾਂ ਨੇ ਅੱਜ ਸੂਬੇ ਭਰ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ਕੀਤਾ ਚੱਕਾ ਜਾਮ

ਚੰਡੀਗੜ੍ਹ, 13 ਅਕਤੂਬਰ, 2024 : ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚ ਰਹੇ ਹਨ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਫਸਲ ਦੀ ਸਮੇਂ ਸਿਰ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਝੋਨੇ ਦੀ ਫਸਲ ਦੀ ਸਮੇਂ ਸਿਰ ਖਰੀਦ ਨਾ ਹੋਣ ਕਾਰਨ ਕਿਸਾਨਾਂ ਸੜਕਾਂ ‘ਤੇ ਉੱਤਰ ਆਏ ਹਨ ਤੇ ਭਾਰਤੀ ਕਿਸਾਨ ਯੂਨੀਅਨ ਤੇ ਸੰਯੁਕਤ

ਆਬਜ਼ਰਵਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪੰਚਾਇਤੀ ਚੋਣ ਅਮਲੇ ਦੀ ਫਾਈਨਲ ਰੈਂਡਮਾਈਜ਼ੇਸ਼ਨ ਦਾ ਜਾਇਜ਼ਾ ਲਿਆ
  • ਪ੍ਰਸ਼ਾਸ਼ਨ ਪੰਚਾਇਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ : ਸੰਧੂ 

ਲੁਧਿਆਣਾ, 13 ਅਕਤੂਬਰ, 2024 : ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵੋਟਰ ਮੰਗਲਵਾਰ ਨੂੰ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਜੋ ਪੰਚਾਇਤੀ ਚੋਣਾਂ ਲਈ ਮੈਦਾਨ ਵਿੱਚ ਹਨ, ਜਿੱਥੇ ਪੋਲਿੰਗ ਬੂਥਾਂ 'ਤੇ ਸਵੇਰੇ 8 ਵਜੇ ਤੋਂ ਸ਼ਾਮ 4

ਇਜ਼ਰਾਇਲੀ ਫੌਜ ਨੇ ਗਾਜ਼ਾ ਵਿੱਚ ਕੀਤੇ ਜ਼ਮੀਨੀ ਹਮਲੇ, 29 ਫਲਸਤੀਨੀਆਂ ਦੀ ਮੌਤ
  • ਅਮਰੀਕੀ ਫ਼ੌਜ ਨੇ ਸੀਰੀਆ 'ਚ ਕੀਤੀ ਬੰਬਾਰੀ 

ਵਾਸ਼ਿੰਗਟਨ, 13 ਅਕਤੂਬਰ 2024 : ਅਮਰੀਕੀ ਫ਼ੌਜ ਨੇ ਸੀਰੀਆ 'ਚ ਇਸਲਾਮਿਕ ਸਟੇਟ ਦੇ ਕੈਂਪਾਂ 'ਤੇ ਬੰਬਾਰੀ ਕੀਤੀ। ਇਹ ਜਾਣਕਾਰੀ ਯੂਐਸ ਸੈਂਟਰਲ ਕਮਾਂਡ ਨੇ ਦਿੱਤੀ। ਅਮਰੀਕੀ ਫ਼ੌਜ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਅਮਰੀਕੀ ਫ਼ੌਜ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਸੀਰੀਆ ਵਿਚ ਇਸਲਾਮਿਕ ਸਟੇਟ ਦੇ ਕੈਂਪਾਂ 'ਤੇ ਹਵਾਈ ਹਮਲੇ

ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਹੋਏ ਨਤਮਸਤਕ

ਅੰਮ੍ਰਿਤਸਰ, 13 ਅਕਤੂਬਰ 2024 : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ