news

Jagga Chopra

Articles by this Author

ਇਜ਼ਰਾਈਲ ਨੇ ਲਿਬਨਾਨ ਵਿੱਚ ਹਿਜ਼ਬੁੱਲਾ ਖ਼ਿਲਾਫ਼ ਖੋਲਿ੍ਹਆ ਮੋਰਚਾ, ਔਰਤਾਂ ਅਤੇ ਬੱਚਿਆਂ ਸਮੇਤ 500 ਮੌਤਾਂ

ਬੇਰੂਤ, 24 ਸਤੰਬਰ, 2024 : ਇਜ਼ਰਾਈਲ ਨੇ ਲਿਬਨਾਨ ਵਿੱਚ ਹਿਜ਼ਬੁੱਲਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। IDF ਨੇ ਲਿਬਨਾਨ ਵਿੱਚ ਭਾਰੀ ਤਬਾਹੀ ਮਚਾਈ ਹੈ। ਇਜ਼ਰਾਈਲ ਨੇ ਹਿਜ਼ਬੁੱਲਾ ਦੇ ਖ਼ਿਲਾਫ਼ ਆਪਣਾ ਸਭ ਤੋਂ ਘਾਤਕ ਹਮਲਾ ਕੀਤਾ। ਇਸ ਹਮਲੇ ਵਿੱਚ 90 ਤੋਂ ਵੱਧ ਔਰਤਾਂ ਅਤੇ ਬੱਚਿਆਂ ਸਮੇਤ 500 ਤੋਂ ਵੱਧ ਲੋਕ ਮਾਰੇ ਗਏ ਹਨ। ਲਿਬਨਾਨ ਦੇ ਸਿਹਤ ਮੰਤਰੀ ਮੁਤਾਬਕ ਹਮਲੇ 'ਚ 500

ਯੂਥ ਅਕਾਲੀ ਦਲ ਪ੍ਰਧਾਨ ਝਿੰਜਰ ਨੇ ਫੇਲ੍ਹ ਸਿੱਖਿਆ ਮਾਡਲ ਲਈ ਪੰਜਾਬ ਸਰਕਾਰ ਦੀ ਕੀਤੀ ਨਿੰਦਾ
  • SC ਦੇ ਅੱਜ ਦੇ ਫੈਸਲੇ ਨੇ ਪੰਜਾਬ ਦੇ ਵਿਦਿਆਰਥੀਆਂ ਨਾਲ ਘਪਲੇ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਕੋਸ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ ਹੈ: ਯੂਥ ਅਕਾਲੀ ਦਲ ਪ੍ਰਧਾਨ

ਚੰਡੀਗੜ੍ਹ, 24 ਸਤੰਬਰ, 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫੇਲ੍ਹ ਹੋਏ ਸਿੱਖਿਆ ਮਾਡਲ ਲਈ ਸਖ਼ਤ ਨਿਖੇਧੀ ਕੀਤੀ, ਜਿਸ ਦਾ

ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ: ਡਾ. ਰਵਜੋਤ ਸਿੰਘ
  • ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ

ਹੁਸ਼ਿਆਰਪੁਰ, 24 ਸਤੰਬਰ, 2024 : ਪੰਜਾਬ ਸਰਕਾਰ ਨੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਆਮਦ ‘ਤੇ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ

ਪੰਜਾਬ ਪਾਵਰਕੌਮ ਦੀ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ, 10 ਦਿਨਾਂ ‘ਚ 1782 ਬਿਜਲੀ ਦੇ ਕੁਨੈਕਸ਼ਨ ਕੱਟੇ

ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪਾਵਰਕੌਮ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਵੱਡੀ ਕਾਰਵਾਈ ਕਰਦਿਆਂ ਸਿਰਫ 10 ਦਿਨਾਂ ‘ਚ 1782 ਡਿਫਾਲਟਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਕੇ 22.96 ਕਰੋੜ

ਹਰਿਆਣਾ 'ਚ ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ : ਭੁਪਿੰਦਰ ਸਿੰਘ ਹੁੱਡਾ

ਚੰਡੀਗੜ੍ਹ, 24 ਸਤੰਬਰ 2024 : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਸਰਹੱਦ ਕਿਸਾਨਾਂ ਲਈ ਖੋਲ੍ਹ ਦਿੱਤੀ ਜਾਵੇਗੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਭੁਪਿੰਦਰ ਸਿੰਘ ਹੁੱਡਾ 23 ਸਤੰਬਰ ਸੋਮਵਾਰ ਦੇਰ ਰਾਤ ਅੰਬਾਲਾ ਸ਼ਹਿਰ ਤੋਂ ਕਾਂਗਰਸੀ ਉਮੀਦਵਾਰ ਨਿਰਮਲ ਸਿੰਘ ਦਾ ਪ੍ਰਚਾਰ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ
  • ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਾਰਜ਼ਸ਼ੀਲ

ਚੰਡੀਗੜ੍ਹ, 24 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ

ਵਿਜੀਲੈਂਸ ਬਿਊਰੋ ਨੇ 5,000 ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ
  • ਹਨੀ ਟਰੈਪ ਨੈੱਟਵਰਕ ਚਲਾ ਰਿਹਾ ਸੀ ਦੋਸ਼ੀ ਪੁਲੀਸ ਮੁਲਾਜ਼ਮ

ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ : ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ  
  • ਲੋਕ-ਪੱਖੀ ਨੀਤੀਆਂ ਦੇ ਲਾਭ ਜ਼ਮੀਨੀ ਪੱਧਰ ਉਤੇ ਜਨਤਾ ਤੱਕ ਪੁੱਜਣਾ ਯਕੀਨੀ ਬਣਾਉਣਾ ਸਮੇਂ ਦੀ ਲੋੜ

ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ - ਡਾ. ਗੋਸਲ

ਲੁਧਿਆਣਾ, 24 ਸਤੰਬਰ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਕਿਸਾਨ ਮੇਲੇ ਵਿਚ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ, ਜਦੋਂ ਕਿ ਡਾ. ਪ੍ਰੀਤੀ ਯਾਦਵ, ਆਈ.ਏ.ਐਸ., ਡਿਪਟੀ