news

Jagga Chopra

Articles by this Author

ਸਰਕਾਰ ਨੇ ਝੋਨੇ ਦੀ ਵਾਢੀ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ : ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਸਤੰਬਰ 2024 : ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ

ਗੁਰਮਿੰਦਰ ਸਿੰਘ ਭੁੱਲਰ ਬੀਕੇਯੂ (ਦੋਆਬਾ) ਦੇ ਮਾਲਵਾ ਜੋਨ ਦੇ ਖਜਾਨਚੀ ਨਿਯੁਕਤ 

ਰਾਏਕੋਟ, 10 ਸਤੰਬਰ (ਰਘਵੀਰ ਸਿੰਘ ਜੱਗਾ) : ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਅੱਜ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ, ਇਸ ਮੌਕੇ ਮੀਟਿੰਗ ਵਿੱਚ ਬੀਕੇਯੂ ਦੋਆਬਾ ਦੇ ਮਾਲਵਾ ਜੋਨ ਪ੍ਰਧਾਨ ਇੰਦਰਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਕਿਸਾਨਾਂ ਦੀ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਾਲਵਾ ਜੋਨ ਪ੍ਰਧਾਨ ਇੰਦਰਵੀਰ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਬਸੰਤ ਪਾਰਕ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖ਼ੁਦ ਕਰ ਰਹੇ ਸਨ ਕੈਂਪ ਦੀ ਨਿਗਰਾਨੀ
  • ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
  • ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮੌਕੇ 'ਤੇ ਹੀ ਦਸਤਾਵੇਜ਼ ਕੀਤੇ
ਸਰਕਾਰ ਤੁਹਾਡੇ ਦੁਆਰ ਦੇ ਤਹਿਤ ਪਿੰਡ ਉਟਾਲਾ ਵਿਖੇ ਕੈਂਪ ਲਗਾਇਆ
  • ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਕੈਪ ਦੀ ਕੀਤੀ ਸ਼ਲਾਘਾ, ਮੌਕੇ 'ਤੇ ਹੀ ਲਿਆ ਸਕੀਮਾਂ ਦਾ ਲਾਭ
  • ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਦਸਤਾਵੇਜ਼ ਕੀਤੇ ਜਾਰੀ

ਸਮਰਾਲਾ, 10 ਸਤੰਬਰ 2024 : ਪਿੰਡ ਉਟਾਲਾ (ਸਮਰਾਲਾ) ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀਮਤੀ ਸਰਬਜੀਤ ਕੌਰ ਵਾਸੀ

ਡਾਕਟਰਾਂ ਅਤੇ ਸਿਹਤ ਅਮਲੇ ਦੀ ਸੁਰੱਖਿਆ ਲਈ “ ਜ਼ਿਲ੍ਹਾ ਸਿਹਤ ਬੋਰਡ “ ਦਾ ਗਠਨ, ਡਿਪਟੀ ਕਮਿਸ਼ਨਰ ਹੋਣਗੇ ਚੇਅਰਮੈਨ
  • ਐਸ.ਐਸ.ਪੀ. ਸਮੇਤ 6 ਹੋਰ ਮੈਂਬਰ ਨਾਮਜ਼ਦ
  • ਡਿਪਟੀ ਕਮਿਸ਼ਨਰ ਵਲੋਂ ਡਾਕਟਰਾਂ ਦੀ ਸੁਰੱਖਿਆ ਹਰ ਹਾਲ ਯਕੀਨੀ ਬਣਾਉਣ ਦੇ ਨਿਰਦੇਸ਼

ਕਪੂਰਥਲਾ,10 ਸਤੰਬਰ 2024 : ਡਾਕਟਰਾਂ ਅਤੇ ਸਿਹਤ ਅਮਲੇ ਦੀ ਕੰਮਕਾਜ ਵਾਲੀਆਂ ਥਾਵਾਂ ’ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ’ਜ਼ਿਲ੍ਹਾ ਸਿਹਤ ਬੋਰਡ’ ਦਾ ਗਠਨ ਕੀਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਹਨ

ਰੋਜ਼ਗਾਰ ਬਿਊਰੋ ਦੀ ਰਜਿਸਟਰੇਸ਼ਨ ਹੋਵੇਗੀ ਕਿਊ ਆਰ ਕੋਡ ਰਾਹੀਂ
  • ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀ ਸਹੂਲਤ ਲਈ ਕਿਊ ਆਰ ਸਕੈਨ ਕੋਡ ਜਾਰੀ

ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸੇਵਾਵਾਂ ਦੀ ਰਜਿਸਟ੍ਰੇਸ਼ਨ ਲਈ ਕਿਊ ਆਰ ਸਕੈਨ ਕੋਡ ਜਾਰੀ ਕੀਤਾ ਗਿਆ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ / ਸਵੈ-ਰੋਜ਼ਗਾਰ ਅਤੇ ਸਕਿੱਲ

ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ
  • ਮਨਰੇਗਾ ਸਕੀਮ ਅਧੀਨ 140 ਖੇਡ ਮੈਦਾਨਾਂ ਦਾ ਕਰਵਾਇਆ ਜਾਵੇਗਾ ਨਿਰਾਮਣ
  • ਹਰ ਪੰਦਰਵਾੜੇ ਹੋਵੇਗੀ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ 

ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਜ਼ਿਲ੍ਹੇ ਭਰ ’ਚ ਮਗਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ.ਨਯਨ ਅਤੇ ਸਮੂਹ ਬੀ.ਡੀ.ਪੀ.ਓਜ਼

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ, 10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ ‘ਤੇ ਪਾਬੰਦੀ

ਨਵਾਂਸ਼ਹਿਰ,10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ/ਟਰੱਕ

ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇ ਕਦਮ ਉਠਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਰੰਧਾਵਾ
  • ਡਿਪਟੀ ਕਮਿਸ਼ਨਰ ਵੱਲੋੰ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਹੈਲਥ ਬੋਰਡ ਦੀ ਮੀਟਿੰਗ ਆਯੋਜਿਤ 
  • ਕੋਲਕਾਤਾ ਘਟਨਾ ਤੋਂ ਬਾਅਦ ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ 

ਨਵਾਂਸ਼ਹਿਰ, 10 ਸਤੰਬਰ  2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ