ਕਰਨਾਟਕ : ਕਾਂਗਰਸ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਫਿਲਹਾਲ ਕਰਨਾਟਕ 'ਚ ਹੈ। ਪਾਰਟੀ ਤਰਫ਼ੋਂ ਇਸ ਦੌਰੇ ਦਾ ਮਕਸਦ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗਰੀਬੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਇਸੇ ਸਿਲਸਿਲੇ ਵਿੱਚ ਕਾਂਗਰਸ ਪਾਰਟੀ ਦੇ ਇੱਕ ਵਰਕਰ ਨੇ Paytm ਦੇ ਸਮਾਨ ਨਵੇਂ ਸ਼ਬਦ PayCM ਦੀ ਖੋਜ ਕੀਤੀ ਹੈ ਅਤੇ ਯਾਤਰਾ ਦੌਰਾਨ PayCM ਲਿਖਿਆ ਝੰਡਾ ਹੱਥ ਵਿੱਚ ਲਿਆ ਹੈ।
news
Articles by this Author

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵੱਖਵਾਦੀਆਂ ਅਤੇ ਕੱਟੜਪੰਥੀਆਂ ਦੀਆਂ ਗਤੀਵਿਧੀਆਂ ਪ੍ਰਤੀ ਆਮ ਆਦਮੀ ਪਾਰਟੀ ਸਰਕਾਰ ਦੀ ਨਰਮ ਰਵੱਈਏ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ 29 ਸਤੰਬਰ ਨੂੰ ਪਲੇਨ ਹਾਈਜੈਕ ਦੀ ਬਰਸੀ 'ਤੇ ਹੁਸ਼ਿਆਰਪੁਰ 'ਚ ਕੱਢੇ ਗਏ 'ਆਜ਼ਾਦੀ' ਮਾਰਚ ਦਾ ਜ਼ਿਕਰ ਕੀਤਾ, ਜਿਸ ਕਾਰਨ ਲੋਕਾਂ 'ਚ ਡਰ

ਗੁਰਦਾਸਪੁਰ : ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਜੀਓਜੀ ਸਕੀਮ ਤਹਿਤ ਭਰਤੀ ਕੀਤੇ ਗਏ ਸਾਬਕਾ ਸੈਨਿਕਾਂ ਦਾ ਉਜਾੜਾ ਹੋ ਗਿਆ ਹੈ ਜਿਸ ਦੇ ਖਿਲਾਫ ਜੀਓਜੀ ਦੇ ਜਵਾਨਾਂ ਵੱਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ਨੀਵਾਰ ਨੂੰ ਧਾਰੀਵਾਲ ਵਿੱਚ ਜੀਓਜੀ ਦੇ ਜਵਾਨਾਂ ਵੱਲੋਂ ਲਗਾਏ ਗਏ ਕਿਸਾਨ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਵਿੱਚ 5G ਮੋਬਾਈਲ ਸੇਵਾਵਾਂ ਦੀ ਸ਼ੁਰੂਆਤ ਕਰਨ ਲਈ ਨਵੀਂ ਦਿੱਲੀ ਤੋਂ ਦੂਰ ਯੂਰਪ ਵਿੱਚ ਇੱਕ ਕਾਰ ਚਲਾ ਰਹੇ ਹਨ। ਇਹ ਸਿਰਫ 5ਜੀ ਤਕਨੀਕ ਕਾਰਨ ਹੀ ਸੰਭਵ ਹੋਇਆ ਹੈ। ਪ੍ਰਧਾਨ ਮੰਤਰੀ ਨੇ ਇੰਡੀਆ ਮੋਬਾਈਲ ਕਾਂਗਰਸ 2022 ਦੇ ਉਦਘਾਟਨ ਵਿੱਚ ਸ਼ਾਮਲ ਹੋਣ ਸਮੇਂ ਸੇਵਾ ਦੀ ਸ਼ੁਰੂਆਤ ਕੀਤੀ। 5ਜੀ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ

ਨਵੀਂ ਦਿੱਲੀ : ਭਾਰਤ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੀਆ ਇਲਾਕੇ 'ਚ ਹੋਏ ਬੰਬ ਧਮਾਕੇ ਦੀ ਨਿੰਦਾ ਕੀਤੀ ਹੈ। ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ ਦੇ ਕਾਬੁਲ 'ਚ ਇਕ ਸਿੱਖਿਆ ਕੇਂਦਰ ਦੇ ਅੰਦਰ ਹੋਏ ਬੰਬ ਧਮਾਕੇ 'ਚ 19 ਲੋਕਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਦਸ਼ਤੀ ਬਰਚੀ ਇਲਾਕੇ 'ਚ ਇਕ ਸਿੱਖਿਆ ਕੇਂਦਰ ਦੇ ਅੰਦਰ ਬੰਬ ਧਮਾਕਾ ਹੋਇਆ ਸੀ। ਇਸ

ਨਵੀਂ ਦਿੱਲੀ : ਮੱਧ ਪ੍ਰਦੇਸ਼ ਦੇ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਹੋਣ ਦਾ ਮਾਣ ਮਿਲਿਆ ਹੈ। ਇਸ ਤੋਂ ਬਾਅਦ ਗੁਜਰਾਤ ਵਿੱਚ ਸੂਰਤ ਅਤੇ ਮਹਾਰਾਸ਼ਟਰ ਵਿੱਚ ਨਵੀਂ ਮੁੰਬਈ ਦਾ ਨੰਬਰ ਆਉਂਦਾ ਹੈ। ਕੇਂਦਰ ਸਰਕਾਰ ਦੇ ਸਾਲਾਨਾ ਸਵੱਛਤਾ ਸਰਵੇਖਣ ਦਾ ਨਤੀਜਾ ਸ਼ਨੀਵਾਰ ਨੂੰ ਜਾਰੀ ਕੀਤਾ ਗਿਆ। ਇਸ ਸਰਵੇਖਣ ਵਿਚ ਪੰਜਾਬ ਦਾ ਕਿਤੇ ਨਾਮੋ-ਨਿਸ਼ਾਨ ਨਹੀਂ ਹੈ।

ਜਲੰਧਰ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ 'ਵਿਸ਼ਾਲ ਤੀਰਥ ਯਾਤਰਾ' ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ। ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ

ਐਸ ਏ ਐਸ ਨਗਰ : ਪੰਜਾਬ 'ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸੈਰ ਸਪਾਟਾ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਵੱਲੋਂ ਜ਼ਿਲ੍ਹਾ ਐਸ ਏ ਐਸ ਨਗਰ ਦੀ ਖਰੜ ਅਤੇ ਕੁਰਾਲੀ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਦਾ ਵੀ ਜਾਇਜ਼ਾ ਲਿਆ

ਮੋਗਾ : ਜ਼ਿਲ੍ਹਾ ਮੋਗਾ ਵਿੱਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਉੱਤੇ ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਵੇਂਕਿ ਮੋਗਾ ਵਿੱਚ ਖਰੀਦ ਲਈ ਹਲੇ ਸਮਾਂ ਲੱਗੇਗਾ ਪਰ ਫਿਰ ਵੀ ਸਫ਼ਾਈ ਅਤੇ ਹੋਰ

ਐਸ ਏ ਐਸ ਨਗਰ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾਬੱਸੀ ਤੋਂ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ