ਚੰਡੀਗੜ੍ਹ, 26 ਸਤੰਬਰ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਕੋਲ 18 ਵਿਧਾਇਕ ਹਨ ਅਤੇ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਥੋੜ੍ਹੀ ਹੋਰ ਮੇਹਨਤ ਦੀ ਲੋੜ ਹੈ, ਉਹ ਸਰਕਾਰ ਬਣਾ ਸਕਦੇ ਹਨ। ਬਾਜਵਾ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਇੱਕਲੇ ਲੜਨ ਦੀ ਗੱਲ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੇ 2 ਮਹੀਨਿਆਂ ਬਾਅਦ ਡਿੱਗ ਜਾਵੇਗੀ।