ਚੰਡੀਗੜ੍ਹ, 2 6ਅਕਤੂਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਬੀਤੇ ਦਿਨ ਪੂਰੀ ਹੋ ਚੁੱਕੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਲਈ 13 ਨਵੰਬਰ ਨੂੰ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਚਾਰ ਵਿਧਾਨ ਸਭਾ ਹਲਕਿਆਂ ਲਈ 60 ਉਮੀਦਵਾਰਾਂ ਵੱਲੋਂ 67 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ 7 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 14 ਉਮੀਦਵਾਰਾਂ ਨੇ 16 ਨਾਮਜ਼ਗੀਆਂ ਦਾਖਲ ਕੀਤੀਆਂ ਹਨ। ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ 2 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 8 ਉਮੀਦਵਾਰਾਂ ਵਲੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ 11 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 20 ਉਮੀਦਵਾਰਾਂ ਵੱਲੋਂ 21 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ। ਵਿਧਾਨ ਸਭਾ ਹਲਕਾ ਬਰਨਾਲਾ ਵਿਖੇ 8 ਉਮੀਦਵਾਰਾਂ ਸਮੇਤ 18 ਉਮੀਦਵਾਰਾਂ ਵੱਲੋਂ 20 ਨਾਮਜ਼ਦਗੀ ਪੱਤਰ ਭਰੇ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਉਮੀਦਵਾਰਾਂ ਨੇ ਕਾਗਜ਼ ਰੱਦ ਹੋਣ ਦੇ ਖ਼ਤਰੇ ਦੇ ਮੱਦੇਨਜ਼ਰ ਦੋ ਨਾਮਜ਼ਦਗੀ ਪੱਤਰ ਭਰੇ ਹਨ।