ਚੰਡੀਗੜ੍ਹ, 26 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਸਾਰੇ ਧਰਨੇ ਜੋ 4 ਅਕਤੂਬਰ ਤੱਕ ਚੱਲਣੇ ਸਨ, ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਸ ਫੈਸਲੇ ਮੁਤਾਬਕ ਹੀ ਚਲਿਆ ਜਾਵੇ।