ਚੰਡੀਗੜ੍ਹ 31 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ‘ਤੇ ਪੋਸਟ ਕਰਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਾਬਕਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਬਾਦਲ ਨੇ ਲਿਖਿਆ ਹੈ ਕਿ ਪ੍ਰਦੀਪ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਝੂਠੇ ਹਨ ਅਤੇ ਸਿਰਫ ਸਿਆਸਤ ਤੋਂ ਪ੍ਰੇਰਿਤ ਹਨ। ਇਹ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। ਬਾਦਲ ਨੇ ਲਿਖਿਆ ਹੈ ਕਿ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਅਪਮਾਨ ਦੇ ਘਿਨਾਉਣੇ ਅਪਰਾਧ ਦੇ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੂੰ ਸਿਆਸੀ ਹਿੱਤਾਂ ਲਈ ਵਿਰੋਧੀ ਪਾਰਟੀਆਂ ਵੱਲੋਂ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਵਰਤਿਆ ਜਾ ਰਿਹਾ ਹੈ। ਉਨ੍ਹਾਂ ਇਸ ਵਰਤਾਰੇ ‘ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਆਪਣੀ ਇਸ ਪੋਸਟ ‘ਚ ਉਨ੍ਹਾਂ ਲਿਖਿਆ ਹੈ ਕਿ, ‘ਪਰਦੀਪ ਵੱਲੋਂ ਮੇਰੇ ‘ਤੇ ਲਗਾਏ ਗਏ ਬੇਬੁਨਿਆਦ ਅਤੇ ਸਿਆਸੀ ਤੌਰ ‘ਤੇ ਪ੍ਰੇਰਿਤ ਦੋਸ਼ ਬਿਲਕੁਲ ਝੂਠੇ, ਰਾਜਨੀਤੀ ਤੋਂ ਪ੍ਰੇਰਿਤ ਅਤੇ ਪੂਰੀ ਤਰ੍ਹਾਂ ਨਾਲ ਰੱਦ ਕਰਨਯੋਗ ਹਨ ਮੈਂ ਇਨ੍ਹਾਂ ਝੂਠੇ ਦਾਅਵਿਆਂ ‘ਤੇ ਸਖ਼ਤ ਇਤਰਾਜ਼ ਕਰਦਾ ਹਾਂ। ਇਹ ਕੇਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਰਜ ਹੈ ਅਤੇ ਮੈਂ ਖਾਲਸਾ ਪੰਥ ਦੇ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਇਆ ਹਾਂ, ਮੈਂ ਉਨ੍ਹਾਂ ਦੇ ਫੈਸਲੇ ਦਾ ਇੰਤਜ਼ਾਰ ਕਰਾਂਗਾ ਅਤੇ ਫਿਰ ਇਸ ਪਾਪੀ ਖਿਲਾਫ ਕਰੜੀ ਕਾਰਵਾਈ ਕਰਾਂਗਾ।