ਚੰਡੀਗੜ੍ਹ: 15 ਫਰਵਰੀ : ਬੰਦੀ ਸਿੰਘਾਂ ਵਿਚੋਂ ਭਾਈ ਗੁਰਮੀਤ ਸਿੰਘ ਇੰਜਨੀਅਰ ਹੁਰਾਂ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿਚੋਂ 28 ਦਿਨਾਂ ਲਈ ਪੈਰੋਲ ਮਿਲੀ । ਜ਼ਿਕਰਯੋਗ ਹੈ ਉਨਾਂ ਨੂੰ 2013 ਵਿਚ ਪਹਿਲੀ ਵਾਰ ਓਦੋਂ ਪੈਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਹੁਰਾਂ ਵਲੋਂ ਮਰਨ ਵਰਤ ਰਖ ਕੇ ਮੋਰਚਾ ਲਗਾਇਆ ਗਿਆ ਸੀ। ਕੌਮੀ ਇਨਸਾਫ਼ ਮੋਰਚੇ ਦੀ ਸੰਗਤ ਅਤੇ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐਡਵੋਕੇਟ ਦਿਲਸ਼ੇਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਉਨਾਂ ਨੂੰ ਜੇਲ ਬਾਹਰੋਂ ਲੈਣ ਪੁੱਜੇ। ਇਹ ਪੈਰੋਲ ਦੀ ਰਿਹਾਈ ਦੇਰ ਸ਼ਾਮ ਹੋਈ ਅਤੇ ਉਹ 7 ਵਜੇ ਗੁਰੂ ਘਰ ਪੁੱਜੇ। 8 ਵਜੇ ਪਟਿਆਲੇ ਤੋਂ ਓਨਾ ਦੇ ਬਜ਼ੁਰਗ ਮਾਤਾ ਜੀ ਲੈਣ ਲਈ ਪੁੱਜੇ ਤਾਂ ਮਾਂ ਪੁੱਤ ਦੀ ਮਿਲਣੀ ਬਹੁਤ ਭਾਵੁਕਤਾ ਵਾਲੀ ਸੀ। ਜਿਕਰ ਯੋਗ ਹੈ ਕਿ ਮੌਜੂਦਾ ਸਰਕਾਰ ਵੱਲੋਂ 2 ਵਾਰ ਇਨਾ ਦੀ ਪਰੋਲ ਰੱਦ ਕਰ ਦਿੱਤੀ ਗਈ ਸੀ। ਓਨਾ ਆਪਣੇ ਵਿਚਾਰ ਦਿੰਦਿਆਂ ਕਿਹਾ ਕੌਮੀ ਇਨਸਾਫ਼ ਮੋਰਚੇ ਵਿਚ ਪੁੱਜੀਆਂ ਸੰਗਤਾਂ ਦੀਆਂ ਭਾਵਨਾਵਾਂ ਅੱਗੇ ਸਾਡਾ ਸਿਰ ਝੁਕਦਾ ਹੈ। ਜਦੋਂ ਸਾਨੂੰ ਜੇਲ ਵਿਚ ਸਪੀਕਰ ਦੀ ਅਵਾਜ ਅਤੇ ਜੈਕਾਰੇ ਸੁਣਦੇ ਹਨ ਤਾਂ ਸਾਡਾ ਮਨ ਬਹੁਤ ਭਾਵੁਕ ਹੋ ਜਾਂਦਾ ਹੈ । ਸਾਡੇ ਹੱਥ ਵਾਹਿਗੁਰੂ ਅਤੇ ਕੌਮ ਦੇ ਸ਼ੁਕਰਾਨੇ ਵਿਚ ਝੁਕ ਜਾਂਦੇ ਹਨ। ਓਨਾ ਦਾ ਸਵਾਗਤ ਕਰਨ ਲਈ ਮੋਰਚੇ ਵਿਚੋਂ ਰੁਪਿੰਦਰ ਸਿੰਘ ਸਿੱਧੂ, ਬਾਈ ਗੁਰਜੰਟ ਸਿੰਘ, ਜਸਵਿੰਦਰ ਸਿੰਘ ਰਾਜਪੁਰਾ, ਗੁਰਸੇਵਕ ਸਿੰਘ ਧੂੜਕੋਟ ਅਤੇ ਹੋਰ ਸਿੱਖ ਸੰਗਤਾਂ ਪੁੱਜੀਆਂ।