ਚੰਡੀਗੜ੍ਹ, 29 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਬਾਅਦ ਪਹਿਲੀ ਵੀਡੀਓ ਸਾਹਮਣੇ ਆਈ ਹੈ। ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਤੋਂ ਬਾਅਦ ਪਹਿਲੀ ਵਾਰ ਮੈਂ ਸਾਹਮਣੇ ਆਇਆ ਹਾਂ। ਇਕ ਨਿੱਜੀ ਟੀਵੀ ਚੈਨਲ ਉਤੇ ਚੱਲੀ ਵੀਡੀਓ ਮੁਤਾਬਕ ਉਨ੍ਹਾਂ ਕਿਹਾ ਕਿ 18 ਮਾਰਚ ਤੋਂ ਪਹਿਲਾਂ ਪਹਿਲੀ ਵਾਰ ਸਾਂਝ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਮਨਸਾ ਗ੍ਰਿਫਤਾਰੀ ਹੁੰਦੀ ਤਾਂ ਸਾਨੂੰ ਘਰੋਂ ਗ੍ਰਿਫਤਾਰ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਘੇਰਾ ਪਾਇਆ ਸੀ, ਮਾਲਕ ਨੇ ਉਥੋਂ ਬੜੀ ਕ੍ਰਿਪਾ ਨਾਲ ਕੱਢਿਆ ਹੈ। ਉਨ੍ਹਾਂ ਕਿਹਾ ਕਿ ਜੋ ਜ਼ੁਲਮ ਦੀ ਹੱਦ ਪੰਜਾਬ ਸਰਕਾਰ ਨੇ ਟੱਪੀ ਹੈ। ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਹੈ। ਉਸੇ ਤਰ੍ਹਾਂ ਹੀ ਕੀਤਾ ਗਿਆ ਹੈ, ਜਿਵੇਂ ਬੇਅੰਤ ਦੀ ਸਰਕਾਰ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਰੀ ਗ੍ਰਿਫਤਾਰੀ ਦਾ ਮਸਲਾ ਨਹੀਂ ਹੈ, ਮਸਲਾ ਸਿੱਖਾਂ ਉਤੇ ਹੋਏ ਹਮਲੇ ਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਚੜ੍ਹਦੀ ਕਲਾ ਵਿੱਚ ਹਾਂ। ਅੰਮ੍ਰਿ੍ਤਪਾਲ ਵੱਲੋਂ ਸਿੱਖ ਸੰਗਤ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਸਾਖੀ ਮੌਕੇ ਸਰਬਤ ਖਾਲਸਾ ’ਚ ਵੱਧ ਚੜ੍ਹ ਕੇ ਸ਼ਾਮਲ ਹੋਣ ਅਤੇ ਇਸ ਦੀ ਸਰਬਤ ਖਾਲਸਾ ਦੀ ਅਗਵਾਈ ਅੰਮ੍ਰਿਤਪਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਨ ਦੀ ਅਪੀਲ ਵੀ ਕੀਤੀ। ਨਾਲ ਹੀ ਉਨ੍ਹਾਂ ਨੇ ਜਥੇਦਾਰ ਸਾਹਿਬ ਦਾ ਅਗਵਾਈ ਕਰਨ ਲਈ ਧੰਨਵਾਦ ਵੀ ਕੀਤਾ। ਆਪਣੀ ਗੱਲ ਜਾਰੀ ਰੱਖਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਈ ਸਾਥੀਆਂ ’ਤੇ ਐਨਐਸਏ ਲਗਾਇਆ ਗਿਆ ਹੈ। ਉਹ ਚੜ੍ਹਦੀ ਕਲਾਂ ’ਚ ਹਨ ਅਤੇ ਉਨ੍ਹਾਂ ਦਾ ਕੋਈ ਵੀ ਵਾਲ ਵੀ ਵਿੰਗਾ ਨਹੀਂ ਕਰ ਸਕਿਆ ਹੈ।