ਚੰਡੀਗੜ੍ਹ, 23 ਜੁਲਾਈ 2024 : ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਐਸਆਈਟੀ ਦੇ ਵਲੋਂ ਮੁੜ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ, ਮਜੀਠੀਆ ਨੂੰ 30 ਜੁਲਾਈ ਨੂੰ ਐਸਆਈਟੀ ਦੇ ਵਲੋਂ ਸੱਦਿਆ ਗਿਆ ਹੈ। ਸੂਤਰ ਦੱਸਦੇ ਹਨ ਕਿ, ਐਸਆਈਟੀ ਨੇ 30 ਜੁਲਾਈ ਨੂੰ ਬਿਕਰਮ ਮਜੀਠੀਆ ਨੂੰ ਪੁਲਿਸ ਲਾਈਨ ਪਟਿਆਲਾ ਵਿਖੇ ਬੁਲਾਇਆ ਗਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ, ਡਰੱਗਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਪਹਿਲਾਂ ਵੀ ਮਜੀਠੀਆ ਨੂੰ ਸੰਮਨ ਜਾਰੀ ਕਰ ਚੁੱਕੀ ਹੈ, ਪਰ ਮਜੀਠੀਆ ਪਿਛਲੀਆਂ ਕੁੱਝ ਤਰੀਕਾਂ ਤੇ ਪੇਸ਼ ਨਹੀਂ ਹੋਏ। ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ। ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।