ਚੰਡੀਗੜ੍ਹ, 26 ਮਾਰਚ : ਪੰਜਾਬ ਵਿੱਚ ਪਏ ਮੀਂਹ, ਗੜੇਮਾਰ ਅਤੇ ਚਲੇ ਤੂਫਾਨ ਨਾਲ ਖਰਾਬ ਹੋਈਆਂ ਫਸਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 27 ਮਾਰਚ ਨੂੰ ਅਫਸਰਾਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈਕੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਮੁੱਖ ਮੰਤਰੀ ਵੱਲੋਂ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਉਣ ਦਾ ਐਲਾਨ ਕੀਤਾ ਗਿਆ ਹੈ।