ਚੰਡੀਗੜ੍ਹ, 11 ਜੁਲਾਈ : ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁਲੀਸ ਨੇ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰੀਸ਼ ਕਿਸ਼ੋਰ ਧਾਰ ਪੁਰੇ ਵਜੋਂ ਹੋਈ ਹੈ। ਉਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ। ਥਾਣਾ ਬਨੂੜ ਵਿੱਚ ਤਾਇਨਾਤ ਜਸਵਿੰਦਰ ਪਾਲ ਨੇ ਦੱਸਿਆ ਕਿ ਸਾਨੂੰ ਉਕਤ ਵਿਦਿਆਰਥੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਡੁੱਬਣ ਦੀ ਸੂਚਨਾ ਮਿਲੀ ਹੈ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਵਿਦਿਆਰਥੀ ਹਰੀਸ਼ ਕਿਸ਼ੋਰ ਧਾਰ ਪੁਰੇ ਦੇ ਪਿਤਾ ਕਿਸ਼ੋਰ ਧਾਰ ਪੁਰੇ ਵਾਸੀ ਮੱਧ ਪ੍ਰਦੇਸ਼ ਨੇ ਦੱਸਿਆ ਕਿ ਕਰੀਬ ਦੋ ਸਾਲਾਂ ਤੋਂ ਹਰੀਸ਼ ਕਿਸ਼ੋਰ ਧਾਰ ਪੁਰੇ ਸਾਇੰਸ ਦੀ ਸਿੱਖਿਆ ਲੈ ਰਿਹਾ ਸੀ। ਯੂਨੀਵਰਸਿਟੀ ਨੇ ਦੱਸਿਆ ਕਿ ਬੀਤੇ ਦਿਨ ਹਰੀਸ਼ ਪੈਰ ਫਿਸਲਣ ਕਾਰਨ ਪਾਣੀ ਵਿੱਚ ਡਿੱਗ ਗਿਆ ਅਤੇ ਡੁੱਬ ਗਿਆ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ ਸਨ।