ਚੰਡੀਗੜ੍ਹ, 8 ਸਤੰਬਰ : ਗੁਰਬਾਣੀ ਦੇ ਉੱਘੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਮਾਤਾ ਪਰਮਿੰਦਰ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ 9 ਸਤੰਬਰ ਨੂੰ ਕੀਤਾ ਜਾਵੇਗਾ। ਉਹਨਾਂ ਦੇ ਦਿਹਾਂਤ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਇੱਕ ਸ਼ੋਕ ਸੰਦੇਸ਼ ਲਿਖਿਆ। ਮਾਨ ਨੇ ਲਿਖਿਆ “ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ…ਨਾਲ ਹੀ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…”