- ਬਰਨਾਲਾ 'ਚ ਮਜ਼ਬੂਤ ਹੋਈ ਆਪ, ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ 'ਚ ਕੀਤਾ ਸਵਾਗਤ
ਚੰਡੀਗੜ੍ਹ, 20 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਦੋਵਾਂ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ। ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਇਸ 'ਤੇ ਕੁਝ ਦਿਨਾਂ 'ਚ ਉਪ ਚੋਣਾਂ ਹੋਣੀਆਂ ਹਨ। ਪੰਜਾਬ ਵਿੱਚ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਰਾਮਨਵਾਸੀਆ ਅਤੇ ਕੁਲਵੰਤ ਸਿੰਘ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਦੋਵਾਂ ਆਗੂਆਂ ਨੇ ਸੂਬੇ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲੋਕ ਹਿਤੈਸ਼ੀ ਅਤੇ ਪੰਜਾਬ ਪੱਖੀ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਆਪ ਪਰਿਵਾਰ ਦਿਨ-ਬ-ਦਿਨ ਵਧ ਰਿਹਾ ਹੈ। ਅਸੀਂ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਉਣ ਲਈ ਵਚਨਬੱਧ ਹਾਂ। ਸਾਡਾ ਕੰਮ ਲੋਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ।