ਚੰਡੀਗੜ੍ਹ, 13 ਅਕਤੂਬਰ : ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਇਸ ਨੇਕ ਕਾਰਜ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਮੁਲਾਜ਼ਮਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਛੜੇ ਲੋਕਾਂ ਦੀ ਸਮੇਂ ਸਿਰ ਮਦਦ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।