ਚੰਡੀਗੜ੍ਹ, 24 ਫਰਵਰੀ : ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਅਤੇ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਕੈਦ ਦੀ ਸ਼ਜਾ ਸੁਣਾਈ ਹੈ। ਦੱਸ ਦਈਏ ਕਿ, ਭਾਰੀ ਸੁਰੱਖਿਆ ਵਿਚਾਲੇ ਸੇਖੋਂ ਤੇ ਸ਼ਰਮਾ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਜੱਜ ਤੋਂ ਉਨ੍ਹਾਂ ਨੇ ਮਾਫ਼ੀ ਮੰਗਣ ਤੋਂ ਇਨਕਾਰ ਕੀਤਾ, ਉਥੇ ਹੀ ਕੋਰਟ ਨੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਾਥੀ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਦੇ ਨਾਲ ਹੀ 2000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾ ਦਿੱਤੀ। ਦੱਸ ਦਈਏ ਕਿ, ਬਲਵਿੰਦਰ ਸੇਖੋਂ ਤੇ ਅਦਾਲਤ ਖਿਲਾਫ਼ ਸਖ਼ਤ ਟਿੱਪਣੀਆਂ ਕਰਨ ਦਾ ਦੋਸ਼ ਹੈ। ਸੇਖੋਂ ਅਤੇ ਉਹਦੇ ਸਾਥੀ ਨੂੰ ਲੰਘੇ ਦਿਨੀਂ ਲੁਧਿਆਣਾ ਪੁਲਿਸ ਦੇ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।