ਚੰਡੀਗੜ੍ਹ, 11 ਸਤੰਬਰ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਅੱਜ ਸਾਰਾ ਦਿਨ ਲਈ ਹੜਤਾਲ ਜਾਣਗੇ, ਜਾਣਗੇ, ਜਿਸ ਕਾਰਨ ਪੂਰਾ ਦਿਨ ਓਪੀਡੀ ਬੰਦ ਰਹੇਗੀ। ਓਪੀਡੀ ਬੰਦ ਰਹਿਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾਕਟਰ ਤਿੰਨ ਘੰਟਿਆਂ ਲਈ ਹੜਤਾਲ ਉਤੇ ਚੱਲ ਰਹੇ ਸਨ। ਅੱਜ ਡਾਕਟਰਾਂ ਦੀ ਕਮੇਟੀ ਦੀ ਸਬ ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਡਾਕਟਰਾਂ ਦੀ ਕਮੇਟੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸਾਡੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਸਵੀਕਾਰ ਕਰਨ ਅਤੇ ਜਵਾਬਦੇਹ ਹੋਣ ਲਈ ਸਬ-ਕਮੇਟੀ ਦੇ ਮੈਂਬਰਾਂ ਅਤੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦੇ ਹਾਂ। ਮੀਟਿੰਗ ਦੇ ਅੰਤ ਵਿੱਚ, ਵਿਭਾਗ ਵੱਲੋਂ ਪੀ.ਸੀ.ਐਮ.ਐਸ.ਏ. ਨੂੰ ਭਰੋਸਾ ਦਿਵਾਇਆ ਗਿਆ ਕਿ ਅੱਜ ਹੀ ਸਰਕਾਰ ਵੱਲੋਂ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਜਾਵੇਗਾ ਜਿਸ ਵਿੱਚ ਏ.ਸੀ.ਪੀ ਦੀ ਬਹਾਲੀ ਬਾਰੇ ਕੈਬਨਿਟ ਸਬ-ਕਮੇਟੀ ਦੇ ਫੈਸਲੇ ਅਤੇ ਇੱਕ ਨਿਸ਼ਚਿਤ ਰੂਪਰੇਖਾ ਸਮੇਤ ਮੀਟਿੰਗ ਦੇ ਹੋਰ ਮਹੱਤਵਪੂਰਨ ਫੈਸਲਿਆਂ ਬਾਰੇ ਦੱਸਿਆ ਜਾਵੇਗਾ। ਪ੍ਰੰਤੂ ਸਰਕਾਰ ਵੱਲੋਂ ਪੱਤਰ ਜਾਰੀ ਕਰਨ ਦੇ ਵਾਅਦੇ ਉਪਰੰਤ ਕੋਈ ਵੀ ਪੱਤਰ ਜਾਰੀ ਨਾ ਕੀਤੇ ਜਾਣ ਦੇ ਮੱਦੇਨਜ਼ਰ, ਕੱਲ੍ਹ ਲਈ ਓਪੀਡੀ ਨੂੰ ਪੂਰੇ ਦਿਨ ਲਈ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਕੈਬਨਿਟ ਸਬ-ਕਮੇਟੀ ਦੀ ਪੀਐਮਸੀਐਸ ਮੈਂਬਰਾਂ ਨਾਲ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਾਕਟਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਹਨਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਮੀਟਿੰਗ ਤੋਂ ਬਾਅਦ ਮੰਤਰੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸੀ ਜਲਦ ਹੀ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਡਾਕਟਰਾਂ ਦੀ ਸੁਰੱਖਿਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ ਉਹ ਵੀ ਜਲਦ ਹੀ ਲਾਗੂ ਕਰ ਦਿੱਤੇ ਜਾਣਗੇ।