ਚੰਡੀਗੜ੍ਹ, 30 ਸਤੰਬਰ : ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਬੈਂਕ ਵਿਚ ਜਮ੍ਹਾ ਕਰਵਾਉਣ ਜਾਂ ਇਸ ਨੂੰ ਹੋਰ ਨੋਟਾਂ ਨਾਲ ਬਦਲਣ ਦੀ ਮਿਤੀ 7 ਅਕਤੂਬਰ ਤੱਕ ਵਧਾ ਦਿੱਤੀ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਇਸ ਸਾਲ 19 ਮਈ ਨੂੰ ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਸਰਕੁਲੇਸ਼ਨ ਤੋਂ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਇਨ੍ਹਾਂ ਨੋਟਾਂ ਨੂੰ ਬੈਂਕ ਦੀਆਂ ਸ਼ਾਖਾਵਾਂ ਵਿੱਚ ਜਮ੍ਹਾ ਕਰਵਾਉਣ ਜਾਂ ਹੋਰ ਮੁੱਲਾਂ ਦੇ ਨੋਟਾਂ ਲਈ ਬਦਲੀ ਕਰਨ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ। ਆਰਬੀਆਈ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਖਰੀ ਮਿਤੀ ਤੋਂ ਪਹਿਲਾਂ ਆਪਣੇ ਖਾਤਿਆਂ ਵਿੱਚ 2000 ਰੁਪਏ ਦੇ ਨੋਟ ਜਮ੍ਹਾਂ ਕਰਾਉਣ ਜਾਂ ਬਦਲ ਦੇਣ।