ਚੰਡੀਗੜ੍ਹ, 19 ਜੂਨ : ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ-ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਵਾਸੀ ਹਾਊਸ ਨੰਬਰ-3, ਓਂਕਾਰ ਨਗਰ, ਜ਼ਿਲ੍ਹਾ ਕਪੂਰਥਲਾ ਦਾ ਫਰਜ਼ੀ ਅਨੁਸੂਚਿਤ ਜਾਤੀ ਪ੍ਰਮਾਣ ਪੱਤਰ ਪੰਜਾਬ ਸਰਕਾਰ ਵੱਲੋਂ ਗਠਿਤ ਸੂਬਾ ਪੱਧਰੀ ਪੜਤਾਲ ਨੇ ਸਰਟੀਫਿਕੇਟ ਰੱਦ ਕਰ ਦਿੱਤਾ ਹੈ। ਜ਼ਿਆਦਾ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਲਖਨਪੁਰ ਵਾਸੀ ਰਾਜੇਸ਼ ਕੁਮਾਰ ਮੇਹਰਾ ਨੇ ਭਾਰਤ ਸਰਕਾਰ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ-ਗਿਣਤੀ ਮੰਤਰਾਲੇ ਵਿਚ ਸ਼ਿਕਾਇਤ ਦਰਜ ਕਰਾਈ ਸੀ। ਸ਼ਿਕਾਇਤ ਵਿਚ ਕਿਹਾ ਗਿਆ ਕਿ ਓਂਕਾਰ ਨਗਰ, ਜ਼ਿਲ੍ਹਾ ਕਪੂਰਥਲਾ ਦੇ ਅਰਵਿੰਦ ਕੁਮਾਰ ਨੇ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਪ੍ਰਮਾਣ ਪੱਤਰ ਬਣਾਇਆ ਸੀ। ਉੁਨ੍ਹਾਂ ਅੱਗੇ ਦੱਸਿਆ ਕਿ ਇਹ ਜਾਤੀ ਪੰਜਾਬ ਸੂਬੇ ਦੀ ਅਨੁਸੂਚਿਤ ਜਾਤੀਆਂ ਦੀ ਸੂਚੀ ਵਿਚ ਸ਼ਾਮਲ ਨਹੀਂ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਦੀ ਜਾਂਚ ਦੇ ਬਾਅਦ ਇਹ ਪੁਸ਼ਟੀ ਹੋਈ ਕਿ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਪ੍ਰਮਾਣ ਪੱਤਰ ਅਸਲ ਵਿਚ ਫਰਜ਼ੀ ਸੀ। ਮੰਤਰੀ ਨੇ ਕਿਹਾ ਕਿ ਸਾਡੇ ਵਿਭਾਗ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਪ੍ਰਮਾਣ ਪੱਤਰ ਗਿਣਤੀ 98 ਦਿਨ 1.2.1989 ਨੂੰ ਰੱਦ ਕਰਨ ਤੇ ਜ਼ਬਤ ਕਰਨ ਦੀ ਅਪੀਲ ਕੀਤੀ ਹੈ ਤੇ ਜੇਕਰ ਸਬੰਧਤ ਵੱਲੋਂ ਐੱਸਸੀ ਪ੍ਰਮਾਣ ਪੱਤਰ ਦਾ ਫਾਇਦਾ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।