ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਜਿਸਨੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਫਿਰੋਜ਼ਪੁਰ, ਜ਼ੀਰਾ, ਗੁਰੂਹਰਸਾਈ, ਤਲਵੰਡੀ ਭਾਈ, ਮੱਲਾਂਵਾਲਾ, ਮੁੱਦਕੀ, ਮੱਖੂ ਅਤੇ ਮਮਦੋਟ ਸਮੇਤ 8 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ) ਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਆਪਣੀ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਹੈ।