ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਤਾ ਜਾਵੇ ਪੰਥ ਰਤਨ : ਰਾਜਾ ਵੜਿੰਗ

  • ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਬੇਨਤੀ ਪੱਤਰ 

ਚੰਡੀਗੜ੍ਹ, 4 ਜਨਵਰੀ 2025 : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਲਿਖਿਆ ਹੈ। ਇਸ ਬੇਨਤੀ ਪੱਤਰ ‘ਚ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪੰਥ ਪ੍ਰਤੀ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਥ ਰਤਨ ਨਾਲ ਨਿਵਾਜਣ ਲਈ ਜਰੂਰ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਾਡੇ ਸਿਰ ਦੇ ਤਾਜ ਮੰਨੀ ਜਾਂਦੀ ਦਸਤਾਰ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਉਭਾਰਿਆ ਤੇ ਪ੍ਰਧਾਨ ਮੰਤਰੀ ਰਹਿੰਦਿਆਂ ਪੰਥ ਪ੍ਰਤੀ ਵੀ ਸੇਵਾ ਨਿਭਾਈਆਂ ਹਨ। ਇਸਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਵੇਲੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਰਕਾਰ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਸਨਮਾਨ ਦੇਵੇ। ਇਸਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇ ਖਿਤਾਬ ਨਾ ਨਿਵਾਜਿਆ ਜਾਵੇ। ਇਸੇ ਲੜੀ ਦੇ ਤਹਿਤ ਇੱਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਤੇ ਸਿੱਖ ਜਥੇਬੰਦੀਆਂ ਦੇ ਵੱਲੋਂ ਅਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਵੱਲੋਂ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਆਪਣੇ ਕਾਰਜਕਾਲ ਵਿੱਚ ਭਾਰਤ ਲਈ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਅਤੇ ਪੂਰੇ ਦੇਸ਼ ਦੇ ਵਿੱਚ ਸਿੱਖ ਦੀ ਅਤੇ ਦਸਤਾਰ ਦੇ ਪਹਿਚਾਣ ਤੇ ਮਾਣ ਵਧਾਇਆ ਅਤੇ ਉਹਨਾਂ ਦੇ ਦੁਨੀਆਂ ਤੋਂ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ਤੇ ਇੱਕ ਪੱਤਰ ਲਿਖਿਆ ਗਿਆ ਜੋ ਕਿ ਕਾਂਗਰਸੀ ਨੇਤਾ ਭਗਵੰਤ ਸਿੰਘ ਸਚਰ ਲੈ ਕੇ ਅੱਜ ਅਕਾਲ ਤਖਤ ਸਾਹਿਬ ਤੇ ਪਹੁੰਚੇ। ਉਹਨਾਂ ਨੇ ਪੱਤਰ ਇਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਾਮ ਤੇ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਨੂੰ ਪੰਥ ਰਤਨ ਨਾਲ ਨਿਵਾਜਿਆ ਜਾਵੇ। ਉਹਨਾਂ ਕਿਹਾ ਕਿ ਜਦੋਂ ਡਾਕਟਰ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਉਹਨਾਂ ਨੇ 1984 ਵਿੱਚ ਹੋਏ ਦੰਗਿਆਂ ਨੂੰ ਲੈ ਕੇ ਵੀ ਸੰਸਦ ਭਵਨ ਦੇ ਵਿੱਚ ਦਿਲੋਂ ਮਾਫੀ ਮੰਗੀ ਸੀ ਤੇ ਪੀੜਤ ਪਰਿਵਾਰਾਂ ਨੂੰ ਵਸੇਬੇ ਲਈ ਘਰ ਵੀ ਦਿੱਤੇ ਸਨ ਅਤੇ ਕਿਸਾਨਾਂ ਦੇ ਲਈ ਵੀ 60 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਸੀ। ਉਹਨਾਂ ਨੇ ਆਪਣੇ ਪ੍ਰਧਾਨ ਮੰਤਰੀ ਹੁੰਦਿਆਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400ਵੀ ਵਰੇਗੰਡ ਵਰਗੇ ਮੁੱਖ ਸਿੱਖ ਮੀਲ ਪੱਥਰਾਂ ਦੇ ਜਸ਼ਨਾਂ ਦਾ ਸਮਰਥਨ ਕੀਤਾ ਸੀ ਅਤੇ ਧਾਰਮਿਕ ਸਥਾਨਾਂ ਤੱਕ ਪਹੁੰਚੇ ਸਨ ਅਤੇ ਉਹਨਾਂ ਨੇ ਪੂਰੇ ਵਿਸ਼ਵ ਦੇ ਵਿੱਚ ਸਿੱਖੀ ਦਾ ਅਤੇ ਦਸਤਾਰ ਦਾ ਮਾਣ ਵਧਾਇਆ ਸੀ, ਜਿਸ ਦੇ ਲਈ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕਰਦੇ ਹਾਂ ਤੇ ਡਾਕਟਰ ਮਨਮੋਹਨ ਸਿੰਘ ਜੀ ਨੂੰ ਪੰਥ ਰਤਨ ਨਾਲ ਨਿਵਾਜਿਆ ਜਾਵੇ। ਇੱਥੇ ਦੱਸਣ ਯੋਗ ਹੈ ਕੀ ਡਾਕਟਰ ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਦੇ ਸਮੇਂ ਤੇ ਭਾਰਤੀ ਜਨਤਾ ਪਾਰਟੀ ਅਤੇ ਮੋਦੀ ਸਰਕਾਰ ਵੱਲੋਂ ਰਾਜਘਾਟ ਤੇ ਉਹਨਾਂ ਨੂੰ ਜਗ੍ਹਾ ਨਹੀਂ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਸਿੱਖ ਕੌਮ ਦੇ ਵਿੱਚ ਲਗਾਤਾਰ ਹੀ ਵਿਰੋਧ ਵੱਧਦਾ ਹੋਇਆ ਨਜ਼ਰ ਆ ਰਿਹਾ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਭਾਰਤ ਰਤਨ ਦਾ ਖਿਤਾਬ ਦਵਾਉਣ ਵਾਸਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਭਾਰਤ ਰਤਨ ਦਵਾਉਣ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਜੋ ਕਿ ਜੋ ਰਾਜਘਾਟ ਦੇ ਵਿੱਚ ਉਹਨਾਂ ਨੂੰ ਬਣਦਾ ਮਾਨ ਸਨਮਾਨ ਨਹੀਂ ਮਿਲ ਪਾਇਆ, ਉਹ ਪੰਥ ਰਤਨ ਮਿਲਣ ਤੋਂ ਬਾਅਦ ਪੂਰਾ ਹੋ ਸਕੇ।