ਚੰਡੀਗੜ੍ਹ, 5 ਜਨਵਰੀ 2025 : ਪੰਜਾਬ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਾਫੀ ਲੰਬੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਾਂ ਪਰ ਸਾਡੀਆਂ ਮਗਾਂ ਕੋਈ ਵੀ ਗੌਰ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਅਸੀਂ ਬੱਸਾਂ ਬੰਦ ਰੱਖਾਂਗੇ ਤੇ ਹੜਤਾਲ ਕਰਾਂਗੇ। ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ 6 ਜਨਵਰੀ ਤੋਂ ਲੈ ਕੇ 8 ਜਨਵਰੀ ਤੱਕ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮ ਲਗਾਤਾਰ ਰੈਗੂਲਰ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਨਾਲ ਹੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾਣ ਜਿਸ ਕਰਕੇ 6 ਨੂੰ ਮੁਕੰਮਲ ਤੌਰ ਉਤੇ ਚੱਕਾ ਜਾਮ ਕੀਤਾ ਜਾਵੇਗਾ। ਜਿਸ ਤੋਂ ਬਾਅਦ ਸਫਰ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।