ਚੰਡੀਗੜ੍ਹ, 2 ਜਨਵਰੀ 2024 : ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੇਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੇਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਵਿੱਚ ਬਦਲਾਅ ਕੀਤੇ ਜਾਣਗੇ। ਦੱਸ ਦਈਏ ਕਿ ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਮਿਲੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਬੁੱਧਵਾਰ ਨੂੰ ਕਾਲੇ/ਚਿੱਟੇ ਛੋਲਿਆਂ ਨਾਲ ਪੂਰੀ/ਰੋਟੀ ਦੇ ਨਾਲ “ਦੇਸੀ ਘੀ ਦਾ ਹਲਵਾ” ਪਰੋਸਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮਿਡ-ਡੇ-ਮੀਲ ਚ ਬੱਚਿਆਂ ਨੂੰ ਫਲ ਦੇਣ ਦਾ ਆਦੇਸ਼ ਵੀ ਦਿੱਤਾ ਗਿਆ ਸੀ। ਉਸ ਸਮੇਂ ਵਿਭਾਗ ਦਾ ਕਹਿਣਾ ਸੀ ਕਿ ਇਸ ਨਾਲ ਬੱਚਿਆਂ ਨੂੰ ਸਰੀਰਕ ਲਾਭ ਮਿਲੇਗਾ