ਚੰਡੀਗੜ੍ਹ,7 ਜਨਵਰੀ 2025 : ਪੰਜਾਬ ਸਣੇ ਉੱਤਰੀ ਭਾਰਤ ‘ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਠੰਡ ਨੂੰ ਦੇਖਦੇ ਹੋਏ ਪੰਜਾਬ ‘ਚ 13 ਜਨਵਰੀ (ਸੋਮਵਾਰ) ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਠੰਡ ਤੇ ਧੁੰਦ ਦੇ ਵਧਣ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ 7 ਜਨਵਰੀ ਤੱਕ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਦਿਨ ਬੁੱਧਵਾਰ ਨੂੰ ਲੱਗਣੇ ਸਨ।