ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਅਜੇ ਇੰਟਰਨੈਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਅੱਜ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਵੀ ਇੰਟਰਨੈਟ ਸੇਵਾਵਾਂ ਅੱਜ ਚਾਲੂ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਵਾਰਿਸ ਜਥੇਬੰਦੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਪੰਜਾਬ ਵਿੱਚ 18 ਮਾਰਚ ਨੂੰ ਇੰਟਰਨੈਟ ਤੇ ਐਸਐਮਐਸ ਬੰਦ ਕੀਤੇ ਗਏ ਸਨ। ਇਸ ਤੋਂ ਬਾਅਦ ਦੋ ਦਿਨਾਂ ਬਾਅਦ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਅਜੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਇੰਟਰਨੈਟ ਸੇਵਾਵਾਂ ਬੰਦ ਸਨ, ਜਿੰਨਾ ਨੂੰ ਅੱਜ ਵੀ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ।