ਚੰਡੀਗੜ੍ਹ, 13 ਮਾਰਚ : ਹਾਈਕੋਰਟ ਨੇ ਡਰੱਗਜ਼ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲੇ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਰਾਹਤ ਭੋਲਾ ਦੀ ਮਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਦਿੱਤੀ ਗਈ ਹੈ। 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਉਹ ਆਪਣੀ ਮਾਂ ਨੂੰ ਮਿਲ ਸਕੇਗਾ। ਜ਼ਿਕਰਯੋਗ ਹੈ ਕਿ ਭੋਲੇ ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ।