ਚੰਡੀਗੜ੍ਹ, 14 ਅਕਤੂਬਰ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸੁਝਾਅ ਦਿੱਤੇ ਹਨ। ਵਿਅੰਗਮਈ ਢੰਗ ਨਾਲ ਦਿੱਤੇ ਗਏ ਸੁਝਾਅ ਵਿੱਚ ਜਾਖੜ ਨੇ ਤਿੰਨ ਨਾਵਾਂ ਦਾ ਪ੍ਰਸਤਾਵ ਰੱਖਿਆ ਹੈ, ਤਾਂ ਜੋ ਬਹਿਸ ਗਲਤ ਦਿਸ਼ਾ ਵਿੱਚ ਨਾ ਜਾਵੇ। ਜਾਖੜ ਨੇ ਅੱਜ ਟਵੀਟ ਕੀਤਾ, "ਮੌਜੂਦਾ ਮੁੱਦਿਆਂ ਦੀ ਡੂੰਘੀ ਮਹੱਤਤਾ ਨੂੰ ਦੇਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਸੁਆਰਥੀ 'ਆਪ' ਲੀਡਰਸ਼ਿਪ ਵੱਕਾਰੀ ਪੀਏਯੂ ਨੂੰ ਬੇਹੂਦਾ ਦੇ ਥੀਏਟਰ ਵਿੱਚ ਨਾ ਬਦਲੇ, ਮੈਂ ਬਹਿਸ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ 3 ਮੈਂਬਰੀ ਪੈਨਲ ਦਾ ਪ੍ਰਸਤਾਵ ਕਰਦਾ ਹਾਂ। ਜਿਸ ਵਿਚ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਅਤੇ ਸਾਬਕਾ ਵਿਧਾਇਕ ਕੰਵਰ ਸੰਧੂ ਸ਼ਾਮਿਲ ਹੋਣ|