ਚੰਡੀਗੜ੍ਹ, 21 ਦਸੰਬਰ 2024 : ਪ੍ਰਸਿੱਧ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਨਾਮਧਾਰੀ ਹਰਵਿੰਦਰ ਸਿੰਘ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ। ਹੰਸਪਾਲ ਦਾ ਅੰਤਿਮ ਸੰਸਕਾਰ 24 ਦਸੰਬਰ, ਮੰਗਲਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਕੀਤਾ ਜਾਵੇਗਾ। ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਇਕ ਭਾਰਤੀ ਸਿਆਸਤਦਾਨ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸਨ। ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ।