ਚੰਡੀਗੜ੍ਹ : ਕੱਲ੍ਹ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਏਅਰਪੋਰਟ ਚੰਡੀਗੜ੍ਹ ਦਾ ਨਵਾਂ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ, ਇਸ ਸਬੰਧੀ ਸਵੇਰੇ 10:30 ਵਜੇ ਇੱਕ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਉਨ੍ਹਾਂ ਤੋਂ ਇਲਾਵਾ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਅਤੇ ਹਰਿਆਣਾ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਬੰਡਾਰੂ ਦੱਤਾਤ੍ਰੇਆ, ਯੂਨੀਅਨ ਮਨਿਸਟਰ ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ, ਕਿਰਨ ਖੇਰ ਅਤੇ ਕਾਂਗਰਸੀ ਐਮ ਪੀ ਮਨੀਸ਼ ਤਿਵਾੜੀ ਆਦਿ ਸਮੇਤ ਹੋਰ ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਰਹਿਣਗੇ।