ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਹੀਂ ਸਗੋਂ ਕੇਂਦਰ ਲੂੰਬੜ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਵੱਲੋਂ ਵੱਲੋਂ IVF ਤਕਨੀਕ ਦੀ ਵਰਤੋਂ ਨਾਲ ਪੈਦਾ ਹੋਏ ਬੱਚੇ ਬਾਰੇ ਸਾਰੇ ਤੱਥ ਸਰਕਾਰ ਨੂੰ ਭੇਜੇ ਜਾਣ। IVF ਤਕਦੀਕ ਦੀ ਵਰਤੋਂ ਬਾਰੇ ਕਾਨੂੰਨ ਕਹਿੰਦਾ ਹੈ ਕਿ ਇਸ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਔਰਤ ‘ਤੇ ਹੀ ਕੀਤੀ ਜਾ ਸਕਦੀ ਹੈ। ਇਸ ਤੋਂ ਛੋਟੀ ਜਾਂ ਵੱਡੀ ਉਮਰ ‘ਤੇ ਇਸ ਤਕਨੀਕ ਨਾਲ ਬੱਚਾ ਪੈਦਾ ਕਰਨਾ ਗੈਰ ਕਾਨੂੰਨੀ ਹੈ। ਸ. ਬਲਵੀਰ ਸਿੰਘ ਸਿਹਤ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਣ ਵਾਲੇ ਬੱਚਿਆਂ ਬਾਰੇ ਬਣੇ ਕਾਨੂੰਨ ਨੂੰ ਲੈ ਕੇ ਰਿਪੋਰਟ ਮੰਗੀ ਹੈ। ਇਹ ਰਿਪੋਰਟ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਦੇ ਆਈਵੀਐਫ ਇਲਾਜ ਦੇ ਸਬੰਧ ਵਿੱਚ ਹੈ। ਮੰਤਰਾਲੇ ਨੇ ਅਖਬਾਰਾਂ ‘ਚ ਲੱਗੀਆਂ ਖਬਰਾਂ ਦਾ ਹਵਾਲਾ ਦਿੱਤਾ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚਾ ਪੈਦਾ ਕਰਨ ਵਾਲੀ ਹੈ। ਸਿਹਤ ਮੰਤਰਾਲੇ ਦੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ “ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਦੀ ਧਾਰਾ 21 (ਜੀ) ਦੇ ਤਹਿਤ, ਏਆਰਟੀ ਸੇਵਾਵਾਂ ਅਧੀਨ ਬੱਚੇ ਨੂੰ ਜਨਮ ਦੇਣ ਜਾ ਰਹੀ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਲਈ, ਤੁਹਾਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਏਆਰਟੀ (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਇਸ ਵਿਭਾਗ ਨੂੰ ਰਿਪੋਰਟ ਸੌਂਪਣ ਦੀ ਬੇਨਤੀ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਦੇ ਆਖੀਰ ਵਿੱਚ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਈਵੀਐਫ ਰਾਹੀਂ ਬੱਚਾ ਪੈਦਾ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਖਬਰਾਂ ਉਤੇ ਨੋਟਿਸ ਲੈਂਦੇ ਹੋਏ ਸਰਕਾਰ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਵਰਨਣਯੋਗ ਹੈ ਕਿ ਬੱਚੇ ਦਾ ਜਨਮ ਇਸ ਤੋਂ ਬਾਅਦ ਹੋਇਆ ਹੈ।