ਚੰਡੀਗੜ੍ਹ, 21 ਮਾਰਚ : ਪੰਜਾਬ ਪੁਲਿਸ ਵੱਲੋਂ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਐਨਐਸਏ ਲਗਾਇਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ, ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਅੱਜ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਇਹ ਵੀ ਸਵਾਲ ਕੀਤਾ ਗਿਆ ਹੈ ਕਿ ਭਾਰੀ ਫੋਰਸ ਹੁੰਦੇ ਹੋਏ ਵੀ ਅੰਮ੍ਰਿਤਪਾਲ ਨੂੰ ਫੜ੍ਹਿਆ ਕਿਉਂ ਨਹੀਂ ਜਾ ਸਕਿਆ। ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਗ੍ਰਿਫਤਾਰ ਕੀਤੇ ਗਏ ਇਸ 5 ਮੈਂਬਰਾਂ ਤੇ ਵੀ ਐਨਐਸਏ ਲਗਾਇਆ ਜਾ ਚੁੱਕਿਆ ਹੈ। ਗ੍ਰਿਫਤਾਰ ਕੀਤੇ ਗਏ 5 ਮੈਂਬਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ। ਜਿਨ੍ਹਾਂ ਵਿੱਚ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ਉਤੇ ਐਨਐਸਏ ਲਗਾਇਆ ਗਿਆ ਤੇ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਹਨ।