ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਦੋ ਨਜਾਇਜ਼ ਪਿਸਤੌਲ ਅਤੇ ਇੱਕ ਮੋਟਰਸਾਇਕਲ ਸਮੇਤ ਕੀਤਾ ਗਿ੍ਫ਼ਤਾਰ 

ਚੰਡੀਗੜ੍ਹ, 3 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ (ਸਪੈਸ਼ਲ ਸੈੱਲ) ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਨਜਾਇਜ਼ ਪਿਸਤੌਲ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਨੇ ਯੋਜਨਾ ਬਣਾਈ ਅਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਛਾਪੇਮਾਰੀ ਦੌਰਾਨ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਗਏ। ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਕੀ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਗਈ ਸੀ ?। ਫਿਲਹਾਲ ਪੁਲਿਸ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ। ਇਸ ਸਬੰਧੀ ਛੇਤੀ ਹੀ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਹ ਕਿਸੇ ਵੱਡੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਏ ਹਨ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕਰਨ।