ਚੰਡੀਗੜ੍ਹ,6 ਜੂਨ : ਚੰਡੀਗੜ੍ਹ ਸੈਕਟਰ 34 ਥਾਣਾ ਖੇਤਰ ਅਧੀਨ ਪੈਂਦੇ ਬੁੜੈਲ ਦੇ ਮਹਾਰਾਜਾ ਹੋਟਲ ‘ਚ ਦੇਰ ਰਾਤ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਇਸ ਛਾਪੇਮਾਰੀ ਦੌਰਾਨ ਪੁਲੀਸ ਨੇ ਮਹਾਰਾਜਾ ਹੋਟਲ ਚਲਾਉਣ ਵਾਲੇ ਬਨਾਰਸੀ ਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਅਦਾਲਤ ਤੋਂ ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਮੰਗਿਆ ਹੈ। ਪੁਲਿਸ ਨੇ 28 ਤੋਂ 38 ਸਾਲ ਦੀ ਉਮਰ ਦੀਆਂ ਤਿੰਨ ਲੜਕੀਆਂ ਅਤੇ ਔਰਤਾਂ ਨੂੰ ਵੀ ਬਚਾਇਆ। ਪੁਲੀਸ ਨੇ ਇਨ੍ਹਾਂ ਤਿੰਨਾਂ ਲੜਕੀਆਂ ਅਤੇ ਔਰਤਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮਹਿਲਾ ਨੂੰ ਨਾਰੀ ਨਿਕੇਤਨ ਭੇਜ ਦਿੱਤਾ। ਡੀਐਸਪੀ ਦਲਬੀਰ ਸਿੰਘ ਨੇ ਦੱਸਿਆ ਕਿ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਸ ਮਾਮਲੇ ਵਿੱਚ ਸਾਹਮਣੇ ਆਇਆ ਕਿ ਬਨਾਰਸੀ ਪ੍ਰਸਾਦ 2009 ਤੋਂ ਲਗਾਤਾਰ ਇਹ ਕੰਮ ਕਰ ਰਿਹਾ ਸੀ ਅਤੇ ਉਹ ਲੜਕੀਆਂ ਅਤੇ ਔਰਤਾਂ ਨੂੰ ਇਹ ਗਲਤ ਕੰਮ ਕਰਵਾਉਂਦਾ ਸੀ। ਪੁਲਿਸ ਨੂੰ ਇਸ ਦੀ ਸੂਚਨਾ ਮਿਲੀ ਅਤੇ ਇਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਆਖਰਕਾਰ ਬਨਾਰਸੀ ਪ੍ਰਸਾਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਤਿੰਨ ਔਰਤਾਂ ਅਤੇ ਲੜਕੀਆਂ ਨੂੰ ਬਚਾਇਆ ਗਿਆ। ਦੱਸ ਦੇਈਏ ਕਿ ਚੰਡੀਗੜ੍ਹ ‘ਚ ਕਈ ਅਜਿਹੇ ਹੋਟਲ ਹਨ, ਜਿਨ੍ਹਾਂ ‘ਚ ਦੇਹ ਵਪਾਰ ਦਾ ਧੰਦਾ ਅੰਨ੍ਹੇਵਾਹ ਚੱਲ ਰਿਹਾ ਹੈ। ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਇਨ੍ਹਾਂ ਹੋਟਲਾਂ ਦੀ ਚੈਕਿੰਗ ਵੀ ਕੀਤੀ ਜਾਂਦੀ ਹੈ ਪਰ ਇਹ ਧੰਦਾ ਕਰਨ ਵਾਲੇ ਲੋਕਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਕਿਸ ਤਰ੍ਹਾਂ ਨਾਲ ਇਹ ਧੰਦਾ ਕਰ ਰਹੇ ਹਨ ਜਦਕਿ ਇਨ੍ਹਾਂ ਹੋਟਲਾਂ ਦੇ ਆਸ-ਪਾਸ ਰਹਿਣ ਵਾਲੇ ਲੋਕ ਇਸ ਨੂੰ ਲੈ ਕੇ ਪ੍ਰੇਸ਼ਾਨ ਹਨ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।