ਚੰਡੀਗੜ੍ਹ, 10 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਂਦੇ ਹੋਏ ਅੰਤਰਿਮ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੂੰ ਚਾਰ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ ਹੈ। ਦੱਸ ਦੇਈਏ ਕਿ ਮਾਰਚ ਵਿੱਚ ਹਾਈ ਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰਿਪੋਰਟ ਤੋਂ ਬਾਅਦ ਸਰਕਾਰ ਨੇ ਰਾਜਜੀਤ ਹੁੰਦਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਪਰੈਲ ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫਰਾਰ ਹੈ।