
ਚੰਡੀਗੜ੍ਹ, 25 ਅਪ੍ਰੈਲ, 2025 : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਚੀਫ ਸਮੇਤ ਦੋ ਅਫਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਘਪਲੇਬਾਜ਼ਾਂ ਨੂੰ ਬਚਾਉਣ ਕਾਰਨ ਕੀਤੀ ਗਈ ਹੈ। ਇਹ ਕਾਰਵਾਈ "ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਹੋਈ ਹੈ। ਵਿਜੀਲੈਂਸ ਮੁਖੀ ਦੇ ਨਾਲ, ਏਆਈਜੀ ਅਤੇ ਐਸਐਸਪੀ ਵਿਜੀਲੈਂਸ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ - "ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ।"