ਚੰਡੀਗੜ੍ਹ : ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਉਸ ਨੇ ਦੋਸ਼ ਲਾਏ ਹਨ ਕਿ ਉਸ ਨੇ ਵਿਧਾਨ ਸਭਾ ਦੇ ਨਜਦੀਕ ਜਾ ਕੇ ਉਸ ਨਾਲ ਵਿਆਹ ਕੀਤਾ ਸੀ, ਪਰ ਉਸ ਨੇ ਚੋਣ ਕਮਿਸ਼ਨ ਵੱਲੋਂ ਲਏ ਗਏ ਹਲਫਨਾਮੇ 'ਚ ਉਸ ਦਾ ਨਾਂਅ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ। ਇਸ 'ਤੇ ਅੱਗੇ ਉਸ ਨੇ ਕਿਹਾ ਕਿ, ਮੈਂ ਇਸ ਦਾ ਵਿਰੋਧ ਕੀਤਾ ਪਰ ਮੈਨੂੰ ਕਿਹਾ ਗਿਆ ਕਿ ਚੋਣਾਂ ਤੋਂ ਬਾਅਦ ਸਭ ਠੀਕ ਹੋ ਜਾਵੇਗਾ। ਉਸ ਨੇ ਕਿਹਾ ਕੇ ਮੇਰੀ ਜਾਨ ਨੂੰ ਖਤਰਾ ਹੈ, ਸੁਰੱਖਿਆ ਵੀ ਮਿਲੀ ਪਰ ਮੈਂ ਅਜੇ ਵੀ ਡਰ ਹੈ, ਮੈਨੂੰ ਯਕੀਨ ਹੈ ਕਿ ਚੋਣ ਕਮਿਸ਼ਨ ਜ਼ਰੂਰ ਕੋਈ ਨਾ ਕੋਈ ਫੈਸਲਾ ਲਵੇਗਾ।