ਚੰਡੀਗੜ੍ਹ

ਪੰਜਾਬ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ, ਅਕਸ਼ਨੂਰ ਨੇ 650 ਅੰਕ ਲੈ ਕੇ ਕੀਤਾ ਟੌਪ
ਚੰਡੀਗੜ੍ਹ, 16 ਮਈ, 2025 : ਪੰਜਾਬ ਬੋਰਡ ਵੱਲੋਂ 10ਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਅਧਿਕਾਰੀਆਂ ਨੇ ਪ੍ਰੈੱਸ ਕਾਨਫਰੰਸ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ। ਫਰੀਦਕੋਟ ਦੀ ਅਕਸ਼ਨੂਰ ਕੌਰ ਨੇ 650 ਨੰਬਰ ਲੈ ਕੇ ਟਾਪ ਕੀਤਾ। ਅੰਮ੍ਰਿਤਸਰ ਅੱਵਲ, ਗੁਰਦਾਸਪੁਰ ਦੂਜੇ, ਤਰਨਤਾਰਨ ਤੀਜੇ ਨੰਬਰ 'ਤੇ ਰਿਹਾ। ਮੈਰਿਟ 'ਚ 300 ਬੱਚੇ ਜਿਨ੍ਹਾਂ ਵਿਚੋਂ 256 ਲੜਕੀਆਂ ਹਨ। ਮੈਰਿਟ 'ਚ ਸਭ ਤੋਂ ਜ਼ਿਆਦਾ ਲੁਧਿਆਣਾ ਦੇ 52 ਬੱਚੇ ਹਨ। ਦੋ ਫੀਸਦ ਵਿਦਿਆਰਥੀ ਫੇਲ੍ਹ ਵੀ ਹੋਏ....
ਪੰਜਾਬ  ਵਿੱਚ ਨਸ਼ਾ ਛੁਡਾਊ ਸਹੂਲਤਾਂ ਦੇ ਵਿਸਥਾਰ ਲਈ ਨਰਸਿੰਗ ਕਾਲਜਾਂ ਵੱਲੋਂ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼
ਇਸ ਮਿਸ਼ਨ ਲਈ ਨਿੱਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੇ 1200 ਤੋਂ ਵੱਧ ਬੈੱਡ ਦੇਣ ਦੀ ਇੱਛਾ ਜਤਾਈ ਮਿਸ਼ਨ ਵਿੱਚ ਸ਼ਾਮਲ ਹੋਣ ਦੇ ਇੱਛੁਕ ਸੰਸਥਾਵਾਂ ਲਈ ਵਿੱਤੀ ਸਹਾਇਤਾ ਅਤੇ ਨੀਤੀਗਤ ਸਹਾਇਤਾ ਦਾ ਐਲਾਨ ਚੰਡੀਗੜ੍ਹ, 14 ਮਈ 2025 : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਨਸ਼ਾ ਛੁਡਾਊ ਸਹੂਲਤਾਂ ਦੇ ਵਿਸਥਾਰ ਲਈ ਸੂਬੇ ਭਰ ਦੇ ਨਰਸਿੰਗ ਕਾਲਜਾਂ ਅਤੇ ਉਨ੍ਹਾਂ ਨਾਲ ਸਬੰਧਤ (ਐਫੀਲੇਟਿਡ) ਹਸਪਤਾਲਾਂ ਨੇ ਪੰਜਾਬ ਸਰਕਾਰ ਨੂੰ ਪੂਰਾ ਸਮਰਥਨ ਦੇਣ ਦੀ....
ਪੰਜਾਬ ਬੋਰਡ ਦਾ 12ਵੀਂ ਦਾ ਨਤੀਜਾ ਜਾਰੀ, ਕੁੜੀਆਂ ਦਾ ਰਿਹਾ ਦਬਦਬਾ
ਚੰਡੀਗੜ੍ਹ, 14 ਮਈ 2025 : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਹ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਦੁਪਹਿਰ 3 ਵਜੇ ਉਪਲਬਧ ਹੋਵੇਗਾ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਤੀਜਿਆਂ ਦੇ ਐਲਾਨ ਨਾਲ ਸਬੰਧਤ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਸਾਲ, ਨਤੀਜੇ ਸਿਰਫ਼ ਡਿਜੀਟਲ ਮੋਡ ਰਾਹੀਂ ਉਪਲਬਧ ਹੋਣਗੇ ਅਤੇ ਕੋਈ ਭੌਤਿਕ ਗਜ਼ਟ ਪ੍ਰਕਾਸ਼ਿਤ....
ਸੰਯੁਕਤ ਕਿਸਾਨ ਮੋਰਚੇ ਨੇ ਕੀਤੇ ਸਾਰੇ ਜ਼ਿਲ੍ਹਿਆਂ ਵਿੱਚ 'ਜੰਗਬਾਜ਼ ਤਾਕਤਾਂ ਵਿਰੋਧੀ ਅਮਨ ਮਾਰਚ'
ਪਹਿਲਗਾਮ ਘਟਨਾ ਦੀ ਨਿਰਪੱਖ ਜਾਂਚ ਰਾਹੀਂ ਅਸਲੀ ਦੋਸ਼ੀਆਂ ਦਾ ਪਤਾ ਲਾ ਕੇ ਸਜ਼ਾਵਾਂ ਦੇਣ ਦੀ ਕੀਤੀ ਮੰਗ ਦੂਜੇ ਦੇਸ਼ਾਂ ਨਾਲ ਜੰਗ ਨਹੀਂ, ਗੱਲਬਾਤ ਰਾਹੀਂ ਮਸਲੇ ਹੱਲ ਕਰੋ। ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਾਲੀ ਪ੍ਰੈਸ ਅਤੇ ਚੈਨਲਾਂ ਤੇ ਲਾਈ ਪਾਬੰਦੀ ਰੱਦ ਕਰੋ। ਲੋਕਾਂ ਦੇ ਜਮਹੂਰੀ ਹੱਕ ਬਹਾਲ ਕਰਕੇ ਰੋਜੀ ਰੋਟੀ ਦੇ ਮਸਲੇ ਹੱਲ ਕਰੋ। ਚੰਡੀਗੜ੍ਹ 14 ਮਈ :(ਭੁਪਿੰਦਰ ਸਿੰਘ ਧਨੇਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਅੱਜ ਸਾਰੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ 'ਜੰਗਬਾਜ਼ ਤਾਕਤਾਂ ਵਿਰੋਧੀ....
ਪਾਣੀਆਂ ਦੇ ਮੁੱਦੇ ‘ਤੇ ਹਾਈ ਕੋਰਟ ਨੇ BBMB, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਕੀਤਾ ਨੋਟਿਸ ਜਾਰੀ
ਚੰਡੀਗੜ੍ਹ, 14 ਮਈ 2025 : ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹੁਕਮ ‘ਤੇ ਮੁੜ ਵਿਚਾਰ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ 20 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਇੱਕ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।....
ਰਾਜਨੀਤਿਕ ਜਾਂ ਗੈਰ-ਰਾਜਨੀਤਿਕ, ਗੈਰ-ਕਾਨੂੰਨੀ ਸ਼ਰਾਬ ਵਿੱਚ ਸ਼ਾਮਲ ਕੋਈ ਵੀ ਨਹੀਂ ਬਚੇਗਾ : ਹਰਪਾਲ ਚੀਮਾ
ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਹਰਪਾਲ ਚੀਮਾ 'ਆਪ ਸਰਕਾਰ' ਦਾ ਸਖ਼ਤ ਸੰਦੇਸ਼ - ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚਣ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਚੰਡੀਗੜ੍ਹ, 13 ਮਈ 2025 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।....
ਪੰਜਾਬ ‘ਚ 18,900 ਕਿਲੋਮੀਟਰ ਲਿੰਕ ਸੜਕਾਂ ਬਣਨਗੀਆਂ :  ਤਰੁਣਪ੍ਰੀਤ ਸਿੰਘ ਸੌਂਦ
ਚੰਡੀਗੜ੍ਹ , 12 ਮਈ 2025 : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਨੇ 18,900 ਕਿਲੋਮੀਟਰ ਸੜਕਾਂ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪਹਿਲੇ ਪੜਾਅ ਵਿੱਚ 828 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਨ੍ਹਾਂ ਸੜਕਾਂ ਦੀ ਜੀਓ ਟਰੈਕਿੰਗ ਹੋਵੇਗੀ। ਠੇਕੇਦਾਰ ਸਮੇਂ-ਸਮੇਂ ‘ਤੇ ਉਸਾਰੀ ਦੇ ਕੰਮ ਦੀਆਂ ਫੋਟੋਆਂ ਅਪਲੋਡ ਕਰੇਗਾ, ਜੋ ਵਿਭਾਗ ਵੱਲੋਂ ਔਨਲਾਈਨ ਪੋਰਟਲ ‘ਤੇ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਪਿੰਡ ਦੀ ਪੰਚਾਇਤ ਵੱਲੋਂ ਕੋਈ ਇਤਰਾਜ਼ ਨਾ ਹੋਣ ਤੋਂ ਬਾਅਦ....
ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ, ਮੀਂਹ ਪੈਣ ਦੀ ਵੀ ਸੰਭਾਵਨਾ
ਚੰਡੀਗੜ੍ਹ, 12 ਮਈ 2025 : ਪੰਜਾਬ ਦੇ ਮੌਸਮ ਵਿਭਾਗ ਅਨੁਸਾਰ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅੱਜ ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਮੌਸਮ ਵਿਭਾਗ ਨੇ 13 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ....
ਪਾਕਿਸਤਾਨ ਆਧਾਰਿਤ ਮਾਲਵੇਅਰ ਖ਼ਤਰਾ, ਪੰਜਾਬ ਪੁਲਿਸ ਨੇ ਅਲਰਟ ਕੀਤਾ ਜਾਰੀ 
ਚੰਡੀਗੜ੍ਹ, 12 ਮਈ 2025 : ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਲਈ ਅਲਰਟ ਜਾਰੀ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ ਹਮਲੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਨਾਲ ਹੀ ਕਿਸੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ” ‘ਪਾਕਿਸਤਾਨ ਆਧਾਰਿਤ ਮਾਲਵੇਅਰ ਖ਼ਤਰਾ’; “Dance of the....
ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ​​ਕੀਤਾ ਹੈ : ਗੋਇਲ
ਚੰਡੀਗੜ੍ਹ, 11 ਮਈ 2025 : ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ​​ਕੀਤਾ ਹੈ, ਅਤੇ ਇਸ ਤਹਿਤ ਸੂਬਾ ਸਰਕਾਰ ਵੱਖ-ਵੱਖ ਪ੍ਰੋਜੈਕਟਾਂ ਨੂੰ ਅੱਗੇ ਵਧਾ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਾਲ ਹੀ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਦੌਰਾ ਕੀਤਾ ਅਤੇ ਮੀਡੀਆ ਨੂੰ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਅਤੇ ਤਰੱਕੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ, ਉਨ੍ਹਾਂ ਨੇ ਸ਼ਹਿਰ ਦੇ ਨਾਲਿਆਂ ਨੂੰ ਸੈਲਾਨੀਆਂ ਦੇ ਆਕਰਸ਼ਣ....
ਭਾਰਤ ਪਾਕਿਸਤਾਨ ਦੇ ਸੀਜ਼ਫਾਇਰ ਐਲਾਨ ਤੋਂ ਬਾਅਦ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਹਟੀਆਂ ਪਾਬੰਦੀਆਂ 
ਚੰਡੀਗੜ੍ਹ, 11 ਮਈ 2025 : ਭਾਰਤ ਤੇ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਦੇ ਐਲਾਨ ਹੋਣ ਤੋਂ ਬਾਅਦ ਪਾਕਿਸਤਾਨ ਨਾਲ ਲੱਗਦੀ ਪੰਜਾਬ ਸਰਹੱਦ ‘ਤੇ ਵੀ ਜੰਗਬੰਦੀ ਲਾਗੂ ਕਰ ਦਿੱਤੀ ਗਈ ਹੈ। ਸ਼ਨੀਵਾਰ ਸ਼ਾਮ 5 ਵਜੇ ਇਸ ਦਾ ਐਲਾਨ ਕੀਤਾ ਗਿਆ ਹੈ। ਸ਼ਨੀਵਾਰ ਸਵੇਰੇ 10 ਵਜੇ ਤੋਂ ਬਾਅਦ ਪੰਜਾਬ ‘ਚ ਕਿਤੇ ਵੀ ਕੋਈ ਹਮਲਾ ਨਹੀਂ ਹੋਇਆ ਹੈ।ਸਵੇਰੇ ਪਾਕਿਸਤਾਨ ਨੇ ਪਠਾਨਕੋਟ ‘ਤੇ ਹਮਲਾ ਕੀਤਾ ਸੀ। ਹਾਲਾਂਕਿ ਪਾਕਿਸਤਾਨੀ ਸੁਭਾਅ ਨੂੰ ਧਿਆਨ ‘ਚ ਰੱਖਦੇ ਹੋਏ, ਬਾਰਡਰ ਦੇ ਜ਼ਿਲ੍ਹਿਆਂ ‘ਚ ਫੌਜ ਅਲਰਟ ‘ਤੇ ਹੈ। ਜਲੰਧਰ, ਰੋਪੜ....
ਪੰਜਾਬ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ 12 ਮਈ ਤੋਂ ਆਮ ਵਾਂਗ ਖੁੱਲ੍ਹਣਗੀਆਂ : ਹਰਜੋਤ ਬੈਂਸ 
ਚੰਡੀਗੜ੍ਹ, 11 ਮਈ 2025 : ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਕਸ 'ਤੇ ਟਵੀਟ ਕਰਕੇ ਦਿੱਤੀ। ਹਰਜੋਤ ਬੈਂਸ ਨੇ ਕਿਹਾ ਕਿ, "ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ 'ਤੇ ਬਹੁਤ ਮਾਣ ਹੈ।" ਜ਼ਿਕਰਯੋਗ....
ਪੁਲਿਸ ਨੇ ਮਲੇਰਕੋਟਲਾ ਤੋਂ ਪਾਕਿਸਤਾਨ ਲਈ ਜਾਸੂਸੀ ਕਰ ਰਹੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ 
ਚੰਡੀਗੜ੍ਹ, 11 ਮਈ 2025 : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਪੁਲਿਸ ਨੇ ਪੰਜਾਬ ਵਿੱਚ ਦੇਸ਼ ਦੇ ਦੋ ਗੱਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਐਤਵਾਰ ਨੂੰ ਪਾਕਿਸਤਾਨ ਲਈ ਜਾਸੂਸੀ ਕਰ ਰਹੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਵਿਅਕਤੀ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਲਈ ਜਾਸੂਸੀ ਕਰ ਰਹੇ ਸਨ। ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਮਲੇਰਕੋਟਲਾ ਤੋਂ ਫੜ ਲਿਆ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ....
ਪੰਜਾਬ ਹਮੇਸ਼ਾ ਦੇਸ਼ ਦੀ ਸੁਰੱਖਿਆ ਅਤੇ ਹਿੱਤਾਂ ਵਿੱਚ ਸਭ ਤੋਂ ਅੱਗੇ ਰਿਹਾ ਹੈ ਅਤੇ ਰਹੇਗਾ : ਮੁੱਖ ਮੰਤਰੀ ਮਾਨ 
ਮੈਂ ਆਪਣੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਦਾ ਹਾਂ : ਰਾਜਪਾਲ ਕਟਾਰੀਆ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ ਸਰਬ-ਪਾਰਟੀ ਮੀਟਿੰਗ ਚੰਡੀਗੜ੍ਹ, 11 ਮਈ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ ਸਰਬ-ਪਾਰਟੀ ਮੀਟਿੰਗ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਨੇ ਹਾਲ ਹੀ ਵਿੱਚ ਸਰਹੱਦੀ ਤਣਾਅ ਅਤੇ ਪਾਕਿਸਤਾਨ ਨਾਲ ਹਾਲ ਹੀ ਵਿੱਚ ਐਲਾਨੀ ਗਈ ਜੰਗਬੰਦੀ ਪ੍ਰਤੀ ਸੂਬੇ ਦੀ ਪ੍ਰਤੀਕਿਰਿਆ ਦੀ ਰੂਪ-ਰੇਖਾ ਪੇਸ਼ ਕੀਤੀ। ਮੁੱਖ ਮੰਤਰੀ ਮਾਨ ਨੇ ਇਨ੍ਹਾਂ....
ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ : ਮੰਤਰੀ ਈਟੀਓ 
ਨਵੀਂ ਟੈਂਡਰ ਨੀਤੀ ਲਾਗੂ ਹੋਣ ਨਾਲ ਸੜਕਾਂ ਦਾ ਰੱਖ ਰਖਾਵ ਸਬੰਧੀ ਕਾਰਜ ਹੋਵੇਗਾ ਸੁਚਾਰੂ: ਲੋਕ ਨਿਰਮਾਣ ਮੰਤਰੀ ਚੰਡੀਗੜ੍ਹ, 10 ਮਈ 2025 : ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਨਾਉਣ ਅਤੇ ਉਨ੍ਹਾਂ ਦੇ ਰੱਖ ਰਖਾਵ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਵੀਂ ਟੈਂਡਰ ਨੀਤੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਰਾਜ ਦੇ ਬੁਨਿਆਦੀ ਢਾਂਚੇ ਨੂੰ....