ਚੰਡੀਗੜ੍ਹ

ਕੇਂਦਰ-ਰਾਜ ਸੰਬੰਧਾਂ ਨੂੰ ਅਸਲ ਸੰਘੀ ਸਿਧਾਂਤਾਂ ਮੁਤਾਬਕ ਨਵੇਂ ਸਿਰੇ ਤੋਂ ਪ੍ਰੀਭਾਸ਼ਤ ਕੀਤਾ ਜਾਵੇ: ਭੂੰਦੜ, ਡਾ. ਚੀਮਾ
ਸਾਰੇ ਰਾਜਾਂ ਨੂੰ ਉਪਰਲੇ ਸਦਨ ਵਿਚ ਬਰਾਬਰ ਸੀਟਾਂ ਦਿੱਤੀਆਂ ਜਾਣ : ਅਕਾਲੀ ਦਲ ਚੇਨਈ ’ਚ ਸੰਘੀ ਢਾਂਚੇ ਤੇ ਹੱਦਬੰਦੀ ਬਾਰੇ ਹੋਈ ਕਨਵੈਨਸ਼ਨ 1971 ਦੀ ਆਬਾਦੀ ਨੂੰ ਆਧਾਰ ਮੰਨਿਆ ਜਾਵੇ ਅਤੇ ਕੌਮੀ ਆਬਾਦੀ ਵਿਚ ਹੋਏ ਵਾਧੇ ਦੇ ਆਧਾਰ ’ਤੇ ਵਾਧੂ ਲੋਕ ਸਭਾ ਸੀਟਾਂ ਅਲਾਟ ਕੀਤੀਆਂ ਜਾਣ: ਅਕਾਲੀ ਦਲ ਚੰਡੀਗੜ੍ਹ, 22 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ 1971 ਦੀ ਆਬਾਦੀ ਨੂੰ ਆਧਾਰ ਮੰਨਿਆ ਜਾਵੇ ਅਤੇ ਕੌਮੀ ਆਬਾਦੀ ਵਿਚ ਹੋਏ ਵਾਧੇ ਦੇ ਆਧਾਰ ’ਤੇ ਸਾਰੇ ਰਾਜਾਂ ਦੀਆਂ ਲੋਕ ਸਭਾ ਸੀਟਾਂ ਵਿਚ....
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 22 ਮਾਰਚ 2025 : ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ, ਹੁਣ ਕਿਸੇ ਵੀ ਸਮੇਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਚੋਣ ਸਰਗਰਮੀ ਦੇ ਚਲਦਿਆਂ ਹੁਣ, ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਇਸ ਸੀਟ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ।ਇਸ ਵਿਚਾਲੇ ਆਸ਼ੂ ਨੇ ਅੱਜ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਕਾਤ ਦੀ ਜਾਣਕਾਰੀ ਆਸ਼ੂ ਨੇ ਸੋਸ਼ਲ ਮੀਡੀਆ ਤੇ ਇੱਕ ਤਸਵੀਰ....
ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ
ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ ਚੰਡੀਗੜ੍ਹ, 21 ਮਾਰਚ 2025 : ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ....
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਕਾਬੂ
ਚੰਡੀਗੜ੍ਹ, 21 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਉਨ੍ਹਾਂ....
ਜਲੰਧਰ ਵਿੱਚ ਬੁਲਡੋਜ਼ਰ ਨਾਲ ਢਾਹਿਆ 3 ਭਰਾਵਾਂ ਦਾ ਘਰ, ਤਿੰਨੇ ਨਸ਼ਾ ਤਸਕਰ, ਇਸ ਵੇਲੇ ਨੇ ਜੇਲ੍ਹ 'ਚ ਬੰਦ 
ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ/ ਜਲੰਧਰ, 21 ਮਾਰਚ 2025 : ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ....
ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧ : ਹਰਜੋਤ ਸਿੰਘ ਬੈਂਸ 
ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਚੰਡੀਗੜ੍ਹ, 21 ਮਾਰਚ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ....
ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਪਰ ਪੰਜਾਬ ਦੇ ਉਦਯੋਗਪਤੀਆਂ ਅਤੇ ਨੌਜਵਾਨਾਂ ਦੇ ਨਾਲ ਵੀ ਖੜ੍ਹੀ ਹੈ : ਕੁਲਦੀਪ ਧਾਲੀਵਾਲ
ਪੰਜਾਬ ਦੇ ਲੋਕ ਕਾਂਗਰਸ ਦੇ ਡਰਾਮੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ, ਪੰਜਾਬ ਦੀ ਆਰਥਿਕ ਸਥਿਤੀ ਜਾਂ ਨਸ਼ਿਆਂ ਦੀ ਅਲਾਮਤ ਲਈ ਕੁਝ ਨਹੀਂ ਕੀਤਾ: ਕੁਲਦੀਪ ਧਾਲੀਵਾਲ ਚੰਡੀਗੜ੍ਹ, 20 ਮਾਰਚ, 2025 : ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਦਿਆਂ ਕਾਂਗਰਸੀ ਆਗੂਆਂ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਕੀਤੇ ਕਥਿਤ ਪਾਖੰਡ ਦੀ ਨਿਖੇਧੀ ਕੀਤੀ ਹੈ। ਧਾਲੀਵਾਲ ਨੇ ਪੰਜਾਬ ਦੀ 'ਆਪ' ਸਰਕਾਰ ਦੇ ਸੱਤਾ 'ਚ....
ਬਾਰਡਰ ਬੰਦ ਕਰਨ ਨਾਲ ਕੇਂਦਰ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ, ਇਸ ਦਾ ਸਿੱਧਾ ਨੁਕਸਾਨ ਪੰਜਾਬ ਨੂੰ ਹੋ ਰਿਹਾ ਹੈ : ਮੀਤ ਹੇਅਰ
ਮੈਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਜਿੱਥੇ ਕੇਂਦਰ ਸਰਕਾਰ ਨੂੰ ਕੋਈ ਫ਼ਰਕ ਪੈਂਦਾ ਹੈ, ਉੱਥੇ ਹੀ ਵਿਰੋਧ ਪ੍ਰਦਰਸ਼ਨ ਕਰਨ, ਇੱਥੇ ਬਾਰਡਰ ਬੰਦ ਕਰਨ ਨਾਲ ਪੰਜਾਬ ਦਾ ਹੀ ਨੁਕਸਾਨ ਹੋਵੇਗਾ – ਮੀਤ ਹੇਅਰ ਇਸ ਕਾਰਨ ਪੰਜਾਬ ਨੂੰ ਸੈਂਕੜੇ ਕਰੋੜਾਂ ਦੇ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ ਅਤੇ ਇੰਡਸਟਰੀ ਵੀ ਰਾਜ ਛੱਡ ਕੇ ਜਾ ਰਹੀ ਹੈ : ਮੀਤ ਹੇਅਰ ਚੰਡੀਗੜ੍ਹ, 20 ਮਾਰਚ 2025 : ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਭਵਿੱਖ....
ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ ਰੌੜੀ ਨੇ ਜਨਤਕ ਜਾਗਰੂਕਤਾ ਨੂੰ ਵਧਾਉਣ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਵੱਧ ਤੋਂ ਵੱਧ ਸਕੀਮਾਂ ਪਹੁੰਚਾਉਣ ਲਈ ਮੁਹਿੰਮਾਂ ਦਾ ਸੱਦਾ ਦਿੱਤਾ ਪੰਜਾਬ ਦੇ ਭਲਾਈ ਪ੍ਰੋਗਰਾਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਪ੍ਰਮੁੱਖ ਵਿਭਾਗ ਇੱਕਜੁੱਟ ਹੋਣ ਚੰਡੀਗੜ, 20 ਮਾਰਚ 2025 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ....
ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ : ਹਰਪਾਲ ਸਿੰਘ ਚੀਮਾ
ਕਿਹਾ – ਨਸ਼ਿਆਂ ਦੇ ਖ਼ਤਰੇ ਨੂੰ ਘਟਾਉਣ ਅਤੇ ਰੁਜ਼ਗਾਰ ਪੈਦਾ ਕਰਨ ਲਈ ਮਜ਼ਬੂਤ ​​ਉਦਯੋਗਿਕ ਵਿਕਾਸ ਜ਼ਰੂਰੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲੰਬੇ ਸਮੇਂ ਤੋਂ ਸੜਕ ਬੰਦ ਰਹਿਣ ਕਾਰਨ ਪੰਜਾਬ ਦਾ ਉਦਯੋਗ ਠੱਪ ਹੋ ਗਿਆ ਹੈ: ਚੀਮਾ ਚੀਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਦੇ ਵਪਾਰਕ ਰੂਟਾਂ ਵਿੱਚ ਵਿਘਨ ਪਾਉਣ ਤੋਂ ਬਚਣ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 20 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ....
ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨਾ ਜਬਰ ਦੀ ਹੱਦ : ਮਨਜੀਤ ਧਨੇਰ 
ਸਰਕਾਰੀ ਜਬਰ ਦੇ ਖਿਲਾਫ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੁੱਠ : ਗੁਰਦੀਪ ਰਾਮਪੁਰਾ ਚੰਡੀਗੜ੍ਹ 19 ਮਾਰਚ 2025 : ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੀਟਿੰਗ ਖਤਮ ਹੋਣ ਤੋਂ ਬਾਅਦ ਅਗਲੀ ਮੀਟਿੰਗ ਤੈਅ ਕਰਕੇ ਕਿਸਾਨਾਂ ਨੂੰ....
ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, ਅਗਲੀ ਮੀਟਿੰਗ 4 ਮਈ ਨੂੰ
ਚੰਡੀਗੜ੍ਹ, 19 ਮਾਰਚ 2025 : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਮੰਗਾਂ ‘ਤੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਗੇੜ ਦੀ ਮੀਟਿੰਗ ਲਗਭਗ ਚਾਰ ਘੰਟੇ ਚੱਲੀ। ਪਰ ਇਸਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨਾਂ ਤੇ ਕੇਂਦਰ ਵਿਚਾਲੇ ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਦੱਸ ਦੇਈਏ ਕਿ ਕਿਸਾਨਾਂ ਵੱਲੋਂ 28 ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ....
ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ
ਕਿਹਾ, ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਫਸਲ ਵੇਚਣ ਦੀ ਮਿਲੇਗੀ ਸਹੁਲਤ ਚੰਡੀਗੜ੍ਹ, 19 ਮਾਰਚ 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ....
ਅਕਾਲੀ ਦਲ ਨੇ ਹਿਮਾਚਲ ਤੇ ਹੋਰ ਪਹਾੜੀ ਰਾਜਾਂ ’ਚ ਸਿੱਖ ਸ਼ਰਧਾਲੂਆਂ ਤੇ ਸੈਲਾਨੀਆਂ ’ਤੇ ਹਮਲੇ ਦੀਆਂ ਵਾਰ-ਵਾਰ ਘਟਨਾਵਾਂ ਵਾਪਰਨ ਦੀ ਕੀਤੀ ਨਿਖੇਧੀ
ਕੇਂਦਰੀ ਗ੍ਰਹਿ ਮੰਤਰੀ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਤੁਰੰਤ ਮੀਟਿੰਗ ਕਰਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 19 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ਵਿਚ ਬੇਰੁਖ ਭੀੜਾਂ ਵੱਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਹਮਲੇ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ਾਂਤੀ ਤੇ....
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ, ਹੋ ਸਕਦੀ ਹਲਕੀ ਬਾਰਿਸ਼ 
ਚੰਡੀਗੜ੍ਹ, 19 ਮਾਰਚ 2025 : ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਨੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਬਦੀਲੀ ਪੱਛਮੀ ਗੜਬੜ ਕਾਰਨ ਹੋ ਰਹੀ ਹੈ। ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।