ਚੰਡੀਗੜ੍ਹ, 26 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਸਾਰੇ ਧਰਨੇ ਜੋ 4 ਅਕਤੂਬਰ ਤੱਕ ਚੱਲਣੇ ਸਨ, ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ....
ਚੰਡੀਗੜ੍ਹ
ਚੰਡੀਗੜ 26 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟੀਜ ਹੋਸਪੀਟਲ ਵਿੱਚ ਦਾਖਲ ਹੋ ਗਏ ਹਨ। ਦੱਸਿਆ ਜਾ ਰਿਹਾ। ਇਹ ਜਾਣਕਾਰੀ ਮੁੱਖ ਮੰਤਰੀ ਦਰਬਾਰ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੈੱਕ ਅਪ ਕਰਾਉਣ ਲਈ ਹਸਪਤਾਲ ਦਾਖਲ ਹੋਏ ਹਨ। ਜਿਨਾਂ ਨੂੰ ਸਿਹਤ ਦੇ ਚੈੱਕ ਅਪ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।
1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ....
ਸਿਹਤ ਮੰਤਰੀ ਬਲਬੀਰ ਸਿੰਘ ਨੇ 8 ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਸੈਂਟਰਾਂ ਦਾ ਕੀਤਾ ਉਦਘਾਟਨ ਅਸੀਂ ਪ੍ਰਾਇਮਰੀ, ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਮਿਲ ਕੇ ਕੰਮ ਕਰ ਰਹੇ ਹਾਂ : ਡਾ ਬਲਬੀਰ ਐਸਐਸਐਫ ਅਤੇ ਫਰਿਸ਼ਤੇ ਸਕੀਮ ਦੀ ਤਰ੍ਹਾਂ ਮੁਹੱਲਾ ਕਲੀਨਿਕ ਵੀ ਬੀਮਾਰੀਆਂ ਦੇ ਛੇਤੀ ਨਿਦਾਨ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ: ਡਾ ਬਲਬੀਰ ਚੰਡੀਗੜ੍ਹ, 25 ਸਤੰਬਰ 2024 : ਸਿਹਤ ਮੰਤਰੀ, ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ (ਆਪ....
ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ। ਇੱਥੇ ਜਾਰੀ ਪ੍ਰੈਸ ਬਿਆਨ....
ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਸਰਕਾਰ ਨੇ ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 5 ਅਕਤੂਬਰ 2024 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ ਜੇਕਰ ਕੋਈ ਅਧਿਕਾਰੀ, ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ....
ਅੰਮ੍ਰਿਤਸਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਫਰੀਦਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਖਰਚੀ ਜਾਵੇਗੀ ਰਾਸ਼ੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 25 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ....
ਚੰਡੀਗੜ੍ਹ, 24 ਸਤੰਬਰ 2024 : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਸਰਹੱਦ ਕਿਸਾਨਾਂ ਲਈ ਖੋਲ੍ਹ ਦਿੱਤੀ ਜਾਵੇਗੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਭੁਪਿੰਦਰ ਸਿੰਘ ਹੁੱਡਾ 23 ਸਤੰਬਰ ਸੋਮਵਾਰ ਦੇਰ ਰਾਤ ਅੰਬਾਲਾ ਸ਼ਹਿਰ ਤੋਂ ਕਾਂਗਰਸੀ ਉਮੀਦਵਾਰ ਨਿਰਮਲ ਸਿੰਘ ਦਾ ਪ੍ਰਚਾਰ ਕਰਨ ਲਈ ਅੰਬਾਲਾ ਪਹੁੰਚੇ ਸਨ। ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਆ ਰਹੀ ਹੈ....
ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਮਾਨਦੀ ਅਗਵਾਈ ਵਾਲੀ ਪੰਜਾਬ....
ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਾਰਜ਼ਸ਼ੀਲ ਚੰਡੀਗੜ੍ਹ, 24 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ....
ਹਨੀ ਟਰੈਪ ਨੈੱਟਵਰਕ ਚਲਾ ਰਿਹਾ ਸੀ ਦੋਸ਼ੀ ਪੁਲੀਸ ਮੁਲਾਜ਼ਮ ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ....
ਲੋਕ-ਪੱਖੀ ਨੀਤੀਆਂ ਦੇ ਲਾਭ ਜ਼ਮੀਨੀ ਪੱਧਰ ਉਤੇ ਜਨਤਾ ਤੱਕ ਪੁੱਜਣਾ ਯਕੀਨੀ ਬਣਾਉਣਾ ਸਮੇਂ ਦੀ ਲੋੜ ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ....
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ....
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ....
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਓੈਐਸਡੀ ਨੂੰ ਕਿਉਂ ਹਟਾਇਆ ਗਿਆ ਹੈ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਮਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।....