ਚੰਡੀਗੜ੍ਹ

ਪੰਜਾਬੀ ਯੂਨੀਵਰਸਿਟੀ ਨੂੰ ਅਣਡਿੱਠ ਕਰਨਾ ਆਪ ਦੇ ਪੰਜਾਬ ਵਿਰੋਧੀ ਤੇ ਸਿੱਖ ਵਿਰੋਧੀ ਏਜੰਡੇ ਦਾ ਹਿੱਸਾ: ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੇ ਵਿਰਾਸਤੀ ਥੰਮ ਨੂੰ ਕਾਲੇ ਭਵਿੱਖ ਤੋਂ ਬਚਾਉਣ ਲਈ ਪੂਰੀ ਗਰਾਂਟ ਦੇਣ ਦੀ ਕੀਤੀ ਮੰਗ ਸਰਕਾਰ ਦੇ ਬਜਟ ਮਗਰੋਂ ਦੇ ਵਾਅਦਿਆਂ ਨੂੰ ਕੀਤਾ ਖਾਰਜ ਚੰਡੀਗੜ੍ਹ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸਾਲਾਨਾ ਬਜਟ ਵਧਾਉਣ ਦੀ ਥਾਂ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਆਪ ਹੁਣ ਇਸ ਫੈਸਲੇ....
ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ 'ਸਿੰਗਲ ਪੁਆਇੰਟ ਸੰਪਰਕ ਅਧਿਕਾਰੀ' ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ। ਮੋਹਾਲੀ ਕਲੱਬ, ਐਸ.ਏ.ਐਸ....
ਪ੍ਰਤਾਪ ਬਾਜਵਾ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਾ ਰੱਖਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ 
ਚੰਡੀਗੜ੍ਹ, 13 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪੂਰਨ ਬਜਟ ਤੋਂ ਬਾਅਦ 'ਆਪ' ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਜਟ 'ਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਾ ਰੱਖਣ ਅਤੇ ਪੰਜਾਬੀ ਤੇ ਪੰਜਾਬੀਅਤ ਦੇ ਹੋਰ ਸਰੋਕਾਰਾਂ ਸੰਬੰਧੀ ਇਕ ਪੱਤਰ ਲਿਖਿਆ। ਪ੍ਰਤਾਪ ਬਾਜਵਾ ਨੇ ਚਿੱਠੀ ਰਾਹੀਂ ਸੰਬੋਧਨ ਕਰਦਿਆਂ ਲਿਖਿਆ....
ਡਰੱਗਜ਼ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲੇ ਨੂੰ ਮਿਲੀ ਇੱਕ ਦਿਨ ਦੀ ਜ਼ਮਾਨਤ
ਚੰਡੀਗੜ੍ਹ, 13 ਮਾਰਚ : ਹਾਈਕੋਰਟ ਨੇ ਡਰੱਗਜ਼ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲੇ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਰਾਹਤ ਭੋਲਾ ਦੀ ਮਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਦਿੱਤੀ ਗਈ ਹੈ। 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਉਹ ਆਪਣੀ ਮਾਂ ਨੂੰ ਮਿਲ ਸਕੇਗਾ। ਜ਼ਿਕਰਯੋਗ ਹੈ ਕਿ ਭੋਲੇ ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ....
ਆਪ' ਦਾ ਬਜਟ ਗਰੀਬ ਅਤੇ ਮੱਧ ਵਰਗ ਲਈ, ਪਿਛਲੀਆਂ ਸਰਕਾਰਾਂ ਨੇ ਸਿਰਫ ਅਮੀਰ ਵਰਗ ਨੂੰ ਹੀ ਦਿੱਤਾ ਫਾਇਦਾ : ਮਲਵਿੰਦਰ ਕੰਗ
ਆਪ ਦੇ ਬੁਲਾਰੇ ਮਲਵਿੰਦਰ ਕੰਗ ਵੱਲੋਂ ਪੰਜਾਬ ਦੇ ਕਰਜ਼ੇ ਅਤੇ ਵਿੱਤੀ ਸਥਿਤੀ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਆਲੋਚਨਾ ਮਾਨ ਸਰਕਾਰ ਨੇ ਨਾ ਸਿਰਫ਼ ਪਿਛਲੀ ਸਰਕਾਰ ਦਾ 36046 ਕਰੋੜ ਰੁਪਏ ਦਾ ਕਰਜ਼ਾ ਮੋੜਿਆ ਸਗੋਂ ਮੁਫ਼ਤ ਬਿਜਲੀ, ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਸਮੇਤ ਲੋਕਾਂ ਦੀ ਭਲਾਈ ਲਈ ਖਰਚੇ ਫੰਡ: ਕੰਗ ਕੰਗ ਨੇ ਪੰਜਾਬ ਨੂੰ ਦੀਵਾਲੀਏਪਣ ਦੇ ਕੰਢੇ 'ਤੇ ਧੱਕਣ ਲਈ ਵਿਰੋਧੀ ਨੇਤਾ ਪ੍ਰਤਾਪ ਬਾਜਵਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਕੀਤੀ....
ਜੀ 20 ਸੰਮੇਲਨ ਖ਼ਿਲਾਫ ਰੋਸ ਮੁਜ਼ਾਹਰਾ ਕਰੇਗੀ ਬੀਕੇਯੂ ਏਕਤਾ-ਉਗਰਾਹਾਂ
ਚੰਡੀਗੜ੍ਹ, 12 ਮਾਰਚ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) 15 ਮਾਰਚ ਨੂੰ ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਦਾ ਵਿਰੋਧ ਕਰਦਿਆਂ ਅੰਮ੍ਰਿਤਸਰ 'ਚ ਰੋਸ ਮੁਜ਼ਾਹਰਾ ਕਰੇਗੀ ਤੇ ਮੰਗ ਕਰੇਗੀ ਕਿ ਦੇਸ਼ ਤੇ ਪੰਜਾਬ ਦੀ ਖੇਤੀ ਤੇ ਸਨਅਤ ਨੂੰ ਇਹਨਾਂ ਸਾਮਰਾਜੀ ਲੁਟੇਰੇ ਮੰਤਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾਵੇ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਨਾਲ ਕੀਤੀਆਂ ਲੋਕ-ਧ੍ਰੋਹੀ ਸੰਧੀਆਂ ਰੱਦ ਕੀਤੀਆਂ ਜਾਣ। ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ....
ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ : ਅਸ਼ਵਨੀ ਸ਼ਰਮਾ
ਚੰਡੀਗੜ੍ਹ, 11 ਮਾਰਚ : ਪੰਜਾਬ ਵਿਧਾਨ ਸਭਾ 'ਚ ਬਜਟ 2023-24 'ਤੇ ਬਹਿਸ ਦੌਰਾਨ, ਭਾਜਪਾ ਵਿਧਾਇਕਾਂ ਨੇ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ 'ਤੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਬਜਟ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਨਾ ਦੇ ਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਹੈ। ਸ਼ੁੱਕਰਵਾਰ ਨੂੰ ਜਿਵੇਂ ਹੀ ਪੰਜਾਬ ਦਾ....
‘ਨਵੀਂ ਖੇਤੀ ਨੀਤੀ’ ਲਈ ਪੰਜਾਬ ਸਰਕਾਰ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ : ਮੰਤਰੀ ਧਾਲੀਵਾਲ 
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਤੇ ਵਿਕਾਸ ਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ ਦਾ ਧਿਆਨ ਰੱਖਣ ਵਾਲ ਬਜਟ ਪੇਸ਼ ਕੀਤਾ ਗਿਆ ਹੈ। ਸੂਬੇ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਲਈ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਜ਼ਿਆਦਾ ਬਜਟ ਰੱਖਣ ਲਈ ਧਾਲੀਵਾਲ ਨੇ ਮੁੱਖ....
'ਆਪ' ਸਰਕਾਰ ਦੇ ਪਹਿਲੇ ਮੁਕੰਮਲ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ : ਨਿਰਮਲ ਸਿੰਘ
ਚੰਡੀਗੜ੍ਹ 11 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ 'ਆਪ' ਸਰਕਾਰ ਦੇ ਪਹਿਲੇ ਮੁਕੰਮਲ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿੱਤੀ ਦੀਵਾਲੀਆਪਨ ਦੇ ਕੰਢੇ 'ਤੇ ਪਹੁੰਚਾਉਂਦੇ ਹੋਏ 3.47 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਨਵੀਂ ਸਿਖਰ 'ਤੇ ਪਹੁੰਚਾ ਦਿੱਤਾ ਹੈ। ਉਹਨਾਂ ਕਿਹਾ ਕਿ ਬੇਹੱਦ ਦੁੱਖ....
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ- ਮਾਨ ਸਰਕਾਰ ਹੈ ਕਿਸਾਨ ਹਿਤੈਸ਼ੀ
ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ- ਬਜਟ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ ਕਿਹਾ- ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ, ਬਜਟ ਵਿੱਚ ਖੇਤੀ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਪਹਿਲੀ ਵਾਰ ਫਸਲੀ ਵਿਭਿੰਨਤਾ ਲਈ ਵੀ ਵਿਵਸਥਾ ਕੀਤੀ ਗਈ ਪਿੰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ, ਪੰਜਾਬ ਗ੍ਰਾਮੀਣ ਬੈਂਕ ਅਤੇ ਪਨਸਪ ਸਮੇਤ ਕਈ ਸਰਕਾਰੀ ਸੰਸਥਾਵਾਂ ਨੂੰ ਬੇਲਆਊਟ ਪੈਕੇਜ ਦਿੱਤਾ ਗਿਆ - ਕੰਗ ਚੰਡੀਗੜ੍ਹ, 11 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ....
ਮਾਨ ਸਰਕਾਰ ਦਾ ਪਹਿਲਾ ਮੁਕੰਮਲ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ: ਬੀਬੀ ਗੁਲਸ਼ਨ
ਬਜਟ ਵਿੱਚ ਵਾਅਦਿਆਂ ਮੁਤਾਬਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕਰਨਾ ਚਾਹੀਦਾ ਸੀ ਚੰਡੀਗੜ੍ਹ, 11 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਪਹਿਲਾ ਮੁਕੰਮਲ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ ਹੈ।ਬੀਬੀ ਗੁਲਸ਼ਨ ਨੇ ਇਸ ਬਜਟ ਨੂੰ ਸਰਕਾਰ ਦੀ ਫ਼ੌਕੀ ਲਿਫ਼ਾਫ਼ੇਬਾਜ਼ੀ ਕਰਾਰ ਦਿੱਤਾ ਹੈ।....
ਪੰਜਾਬ ਸਰਕਾਰ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਬਜਟ ਵਿੱਚ 258 ਕਰੋੜ ਰੁਪਏ ਰਾਖ਼ਵੇਂ ਰੱਖੇ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਧੰਨਵਾਦ; ਕਿਹਾ, ਅਲਾਟ ਕੀਤੀ ਰਾਸ਼ੀ ਵਿਭਾਗ ਦੀਆਂ ਵੱਖ-ਵੱਖ ਵਾਤਾਵਰਣ ਪੱਖੀ ਪਹਿਲਕਦਮੀਆਂ ਨੂੰ ਕਰੇਗੀ ਉਤਸ਼ਾਹਤ ਚੰਡੀਗੜ੍ਹ, 11 ਮਾਰਚ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਾ ਛੱਡਣ ਸਬੰਧੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਵਿਭਾਗ ਲਈ 258 ਕਰੋੜ ਰੁਪਏ ਰਾਖ਼ਵੇਂ ਰੱਖੇ....
ਵਿਜੀਲੈਂਸ ਬਿਊਰੋ ਨੇ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਏ.ਐਸ.ਆਈ.ਨੂੰ 8, 500 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 10 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8, 500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵਿਆਂ....
ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਦਿੱਤੀ ਬਜਟ ਪ੍ਰਣਾਲੀ ਬਾਰੇ ਟ੍ਰੇਨਿੰਗ, ਸਪੀਕਰ ਸੰਧਵਾਂ ਨੇ ਟ੍ਰੇਨਿੰਗ ਸੈਸ਼ਨ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 10 ਮਾਰਚ : ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਨੂੰ ਅੱਜ ਬਜਟ ਪ੍ਰਣਾਲੀ ਬਾਰੇ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਦੇਸ਼ ਦੀ ਨਾਮੀ ਸੰਸਥਾ ਲੈਜਿਸਲੇਟਿਵ ਰਿਸਰਚ ਇੰਸਟੀਚਿਊਟ, ਨਵੀਂ ਦਿੱਲੀ ਵੱਲੋਂ ਦਿੱਤੀ ਜਾ ਰਹੀ ਇਹ ਟ੍ਰੇਨਿੰਗ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਲਈ....
ਪੰਜਾਬ ਦੇ ਗਵਰਨਰ ਦੀ ਪ੍ਰਿੰਸੀਪਲ ਸੈਕਟਰੀ ਦਾ ਤਬਾਦਲਾ
ਚੰਡੀਗੜ੍ਹ, 10 ਮਾਰਚ : ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਰਾਜਪਾਲ ਬਨ੍ਹਵਾਰੀ ਲਾਲ ਪ੍ਰੋਹਿਤ ਵਿਚਕਾਰ ਚੱਲ ਰਹੇ ਟਕਰਾਅ ਤੋਂ ਬਾਅਦ ਹੁਣ ਗਵਰਨਰ ਦੀ ਪ੍ਰਿੰਸੀਪਲ ਸੈਕਟਰੀ ਰਾਖੀ ਭੰਡਾਰੀ ਦਾ ਵੀ ਤਬਾਦਲਾ ਕਰ ਦਿੱਤੇ ਗਿਆ ਹੈ। ਉਨ੍ਹਾਂ ਦੀ ਜਗਾ ਐਡੀਸ਼ਨਲ ਚੀਫ਼ ਸੈਕਟਰੀ ਕੇ ਸਿਵਾ ਪ੍ਰਸਾਦ ਨੂੰ ਐਡੀਸ਼ਨਲ ਚੀਫ਼ ਸੈਕਟਰੀ ਤੋਂ ਗਵਰਨਰ ਲਾਇਆ ਗਿਆ ਹੈ, ਸਿਵਾ ਪ੍ਰਸਾਦ ਕੋਲ ਦਿਹਾਤੀ ਅਤੇ ਪੰਚਾਇਤ ਮਹਿਕਮੇ ਦਾ ਮੌਜੂਦਾ ਚਾਰਜ ਐਡੀਸ਼ਨਲ ਚਾਰਜ ਵਜੋਂ ਰਹਿਣ ਦਿੱਤਾ ਗਿਆ ਹੈ। ਰਾਖੀ ਭੰਡਾਰੀ....