ਚੰਡੀਗੜ੍ਹ

ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਜਗਤਾਰ ਸਿੰਘ ਹਵਾਰਾ ਦੀ 18 ਸਾਲ ਪੁਰਾਣੇ ਅਪਰਾਧਿਕ ਮਾਮਲੇ ਸੰਬੰਧੀ ਪੇਸ਼ੀ 
ਚੰਡੀਗੜ੍ਹ, 06 ਮਾਰਚ : ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸੰਗਠਨ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੀ ਅੱਜ 18 ਸਾਲ ਪੁਰਾਣੇ ਅਪਰਾਧਿਕ ਮਾਮਲੇ 'ਚ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਪੇਸ਼ੀ ਹੈ। ਸੁਰੱਖਿਆ ਕਾਰਨਾਂ ਕਰਕੇ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ। ਉਸ ਖ਼ਿਲਾਫ਼ ਸਾਲ 2005 ਵਿੱਚ ਸੈਕਟਰ 17 ਦੇ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀਆਂ ਧਾਰਾਵਾਂ 121, 121ਏ, 122, 153, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਸੀ।....
ਚੰਡੀਗੜ੍ਹ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਸ਼ੁੱਧ ਸੋਨੇ ਦੀਆਂ 18 ਬਾਰਾਂ ਕੀਤੀਆਂ ਬਰਾਮਦ 
ਚੰਡੀਗੜ੍ਹ, 05 ਮਾਰਚ : ਚੰਡੀਗੜ੍ਹ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 10,28,16,000 ਰੁਪਏ ਦੀ ਕੀਮਤ ਦੇ 1 ਕਿਲੋਗ੍ਰਾਮ (ਕੁੱਲ 18 ਕਿਲੋਗ੍ਰਾਮ) ਦੇ ਸ਼ੁੱਧ ਸੋਨੇ ਦੀਆਂ 18 ਬਾਰਾਂ ਬਰਾਮਦ ਕੀਤੀਆਂ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ, ਜੋ ਕਿ ਇੰਡੀਗੋ ਦੀ ਫਲਾਈਟ ਰਾਹੀਂ ਦੁਬਈ ਤੋਂ ਚੰਡੀਗੜ੍ਹ ਆਇਆ ਸੀ, ਨੂੰ ਯਾਤਰੀ ਪ੍ਰੋਫਾਈਲਿੰਗ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੋਨੇ ਦੀਆਂ ਬਾਰਾਂ....
ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਲਗਾਇਆ ਐਸਐਸਪੀ 
ਚੰਡੀਗੜ੍ਹ, 5 ਮਾਰਚ : ਚੰਡੀਗੜ੍ਹ ਨੂੰ ਪੰਜਾਬ ਕੇਡਰ ਵਿੱਚੋਂ ਨਵਾਂ ਐਸਐਸਪੀ ਮਿਲ ਗਿਆ ਹੈ। 2013 ਬੈਚ ਦੀ IPS ਅਧਿਕਾਰੀ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਐਸਐਸਪੀ ਲਗਾਇਆ ਗਿਆ ਹੈ। ਕੰਵਰਦੀਪ ਕੌਰ ਫਿਲਹਾਲ ਫਿਰੋਜ਼ਪੁਰ ਵਿੱਚ ਐਸਐਸਪੀ ਵਜੋਂ ਤੈਨਾਤ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਤਾਂ ਉਸ ਸਮੇਂ ਚੰਡੀਗੜ੍ਹ ਵਿੱਚ ਪੰਜਾਬ ਕੇਡਰ ਵਿਚੋਂ ਐਸਐਸਪੀ ਲਗਾਉਣ ਦਾ ਮਸਲਾ ਵੀ ਉਠਾਇਆ ਗਿਆ ਸੀ।
ਚੰਡੀਗੜ੍ਹ ਹਵਾਈ ਅੱਡੇ 'ਤੇ ਗਾਇਕ ਮਨਕੀਰਤ ਔਲਖ ਤੋਂ NIA ਵੱਲੋਂ ਪੁੱਛ-ਗਿੱਛ, ਦੁਬਈ ਸ਼ੋਅ ਰੱਦ
ਚੰਡੀਗੜ੍ਹ, 4 ਮਾਰਚ : ਜਾਂਚ ਏਜੰਸੀ NIA ਨੇ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ। ਉਹ ਇੱਕ ਸ਼ੋਅ ਕਰਨ ਲਈ ਦੁਬਈ ਜਾ ਰਿਹਾ ਸੀ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ। ਘਰ ਵਾਪਸ ਜਾਣ ਤੋਂ ਬਾਅਦ ਮਨਕੀਰਤ ਔਲਖ ਨੇ ਵੀ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਆਪਣਾ ਦੁਬਈ ਸ਼ੋਅ ਰੱਦ ਕਰਨ ਦੀ ਜਾਣਕਾਰੀ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਮਨਕੀਰਤ ਔਲਖ ਸ਼ੁੱਕਰਵਾਰ ਸ਼ਾਮ ਨੂੰ ਦੁਬਈ ਦੇ ‘ਵੀ’....
ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਸਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਅਤੇ 2 ਆਈਪੀਐਸ ਅਧਿਕਾਰੀ ਤਲਬ
ਚੰਡੀਗੜ੍ਹ, 04 ਮਾਰਚ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਵੱਲੋਂ ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਸਮੇਂ ਵਾਪਰੇ ਕੋਟਕਪੁਰਾ ਗੋਲੀ ਕਾਂਡ ਦੇ ਸੰਬੰਧ ਵਿੱਚ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਅਤੇ ਗਗਨਦੀਪ ਸਿੰਘ ਬਰਾੜ ਆਈ.ਏ.ਐਸ. ਅਤੇ 2 IPS ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਿਟ ਵੱਲੋਂ ਤਿੰਨੇ ਅਧਿਕਾਰੀਆਂ ਨੂੰ 6 ਮਾਰਚ ਨੂੰ ਸੈਕਟਰ 32 ਸਥਿਤ ਪੰਜਾਬ....
ਭਗਵੰਤ ਮਾਨ ਨੇ ਇੱਕ ਵਾਰ ਫਿਰ ਪੁਗਾਇਆ ਆਪਣਾ ਵਾਅਦਾ, ਕੌਮੀ ਹਾਕੀ ਖਿਡਾਰੀ ਨੂੰ ਦਿੱਤੀ ਕੋਚ ਦੀ ਨੌਕਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨੂੰ ਆਪ ਦਿੱਤਾ ਨਿਯੁਕਤੀ ਪੱਤਰ ਖਿਡਾਰੀਆਂ ਦੀ ਅਸਲ ਥਾਂ ਖੇਡ ਦੇ ਮੈਦਾਨਾਂ ‘ਚ ਹੈ: ਮੁੱਖ ਮੰਤਰੀ ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਪਰਮਜੀਤ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ ਕੁਝ ਦਿਨ ਪਹਿਲਾਂ ਪਰਮਜੀਤ ਦਾ ਮੰਡੀ ‘ਚ ਪੱਲੇਦਾਰੀ ਕਰਦੇ ਵੀਡੀਓ ਹੋਇਆ ਸੀ ਵਾਇਰਲ ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ....
ਪੰਜਾਬ 'ਚ ਕਾਨੂੰਨ ਵਿਵਸਥਾ ਸਿਰਫ਼ ਟਵੀਟ ਕਰਨ ਨਾਲ ਬਹਾਲ ਨਹੀਂ ਹੋਵੇਗੀ, ਕਾਰਵਾਈ ਕਰਨੀ ਪਵੇਗੀ : ਅਸ਼ਵਨੀ ਸ਼ਰਮਾ
ਚੰਡੀਗੜ੍ਹ, 04 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਟਵੀਟ ‘ਤੇ ਜਿਸ ‘ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ‘ਮੈਨੂੰ ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ ...ਵਿਰੋਧੀਆਂ ਦਾ ਪੰਜਾਬ ਨੂੰ ਫਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ ...ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ....
ਰਾਜਪਾਲ ਨੇ ਸੰਬੋਧਨ ਜ਼ਬਰਦਸਤੀ ਪੜ੍ਹ ਕੇ ਸੁਣਾਇਆ : ਪ੍ਰਤਾਪ ਬਾਜਵਾ 
ਚੰਡੀਗੜ੍ਹ, 03 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਪਹਿਲਾ ਦਿਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਹਾਲਾਂਕਿ ਕਾਂਗਰਸ ਵੱਲੋਂ ਹੰਗਾਮਾ ਕਰਨ 'ਤੇ ਕੁੱਝ ਦੇਰ ਰਾਜਪਾਲ ਨੂੰ ਆਪਣਾ ਭਾਸ਼ਣ ਰੋਕਣਾ ਪਿਆ,ਪਰ ਕਾਂਗਰਸ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅਸੀਂ ਗਵਰਨਰ ਨੂੰ ਕਿਹਾ ਕਿ ਇਹ ਤੁਹਾਨੂੰ ਗਵਰਨਰ ਹੀ ਨਹੀਂ ਮੰਨਦੇ ਇਹ ਕਹਿੰਦੇ ਹਨ ਕਿ ਅਸੀਂ ਇਲੈਕਟਡ ਹੋਏ ਆ ਤੇ ਤੁਸੀਂ....
ਪੰਜਾਬ ਸਰਕਾਰ ਨੇ ਡੀਪੀਆਈ ਦਾ ਨਾਂ ਬਦਲਿਆ , ਹੁਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਨਾਲ ਜਾਣਿਆ ਜਾਵੇਗਾ
ਚੰਡੀਗੜ੍ਹ, 03 ਮਾਰਚ : ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀ.ਪੀ.ਆਈ. (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਕੇ ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਕਰ ਦਿੱਤ ਹੈ। ਇਸ ਤੋਂ ਇਲਾਵਾ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਹੁਕਮ ਅਨੁਸਾਰ ਹੁਣ....
ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 03 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ....
ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਐਲਾਨੇ ਵਿਧਾਨ ਸਭਾ ਇੰਚਾਰਜ
ਚੰਡੀਗੜ੍ਹ, 3 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਪਾਰਟੀ ਦੇ ਚੋਣ-ਕਾਰਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਹੋਰਨਾਂ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਲੋਕ ਸਭਾ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਵਿਧਾਨ ਸਭਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਪੰਜਾਬ....
ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 03 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ....
ਮੈਂ ਦੀਪ ਸਿੱਧੂ ਨੂੰ ਸ਼ਹੀਦ ਨਹੀਂ ਮੰਨਦੀ : ਰੀਨਾ ਰਾਏ
ਚੰਡੀਗੜ੍ਹ, 3 ਮਾਰਚ : ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਨੇ ਕਿਹਾ ਕਿ ਉਹ ਦੀਪ ਸਿੱਧੂ ਨੂੰ ਸ਼ਹੀਦ ਨਹੀਂ ਮੰਨਦੀ। ਰੀਨਾ ਰਾਏ ਨੇ ਕਿਹਾ ਕਿ ਉਹ ਸ਼ਹੀਦ ਨਹੀਂ ਹੈ। ਰੀਨਾ ਰਾਏ ਨੇ ਚੈਨਲ ‘ਨਿਊਜ਼ 18’ ਉਤੇ ਗੱਲਬਾਤ ਕਰਦੇ ਹੋਏ। ਰੀਨਾ ਰਾਏ ਨੇ ਕਿਹਾ ਕਿ ਹਾਦਸੇ ਤੋਂ ਪਹਿਲਾਂ ਉਹ ਸੌ ਗਈ ਸੀ। ਅਚਾਨਕ ਝਟਕਾ ਲੱਗਾ ਤੇ ਉਹ ਸੀਟ ਤੋਂ ਅੱਗੇ ਹੇਠਾਂ ਡਿੱਗ ਗਈ ਸੀ। ਮੈਂ ਸੀਟ ਬੈਲਟ ਨਹੀਂ ਲਾਈ ਸੀ। ਹਾਦਸੇ ਤੋਂ ਬਾਅਦ ਉਹ ਦੀਪ ਕੋਲ ਗਈ ਸੀ, ਜੋ ਹੋਸ਼ ਵਿਚ ਸੀ। ਉਸ ਦੇ ਆਖਰੀ ਸ਼ਬਦ ਸੀ 'ਓ ਸ਼ਿੱਟ'। ਜ਼ਿਕਰਯੋਗ ਹੈ....
ਕੋਟਕਪੁਰਾ ਫਾਇਰਿੰਗ ਕੇਸ ਵਿਚ ਐਸ.ਆਈ.ਟੀ ਰਿਪੋਰਟ ਵਿਚੋਂ ਚੋਣਵੇਂ ਹਿੱਸੇ ਲੀਕ ਕਰਨਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ : ਰੋਮਾਣਾ
ਚੰਡੀਗੜ੍ਹ, 3 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ 2015 ਦੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦੀ ਰਿਪੋਰਟ ਦੇ ਚੋਣਵੇਂ ਹਿੱਸੇ ਲੀਕ ਕਰਨੇ ਅਤੇ ਇਸਨੂੰ ਅਦਾਲਤ ਵਿਚ ਪੇਸ਼ ਕਰਨ ਦਾ ਸਮਾਂ ਅਪ੍ਰੈਲ 2021 ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬੇਅਦਬੀ ਅਤੇ ਇਸ ਮਗਰੋਂ ਵਾਪਰੀਆਂ ਕੋਟਕਪੁਰਾ ਤੇ ਬਹਿਬਲਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਨੂੰ ਲੈ ਕੇ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਹੈ। ਅਕਾਲੀ ਦਲ ਨੇ....
ਸਿੱਖਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਦੱਸਣ ਤੋਂ ਪਹਿਲਾਂ ਰਾਹੁਲ ਗਾਂਧੀ ਆਪਣੇ ਪਰਿਵਾਰ ਵਲੋਂ ਸਿੱਖਾਂ ਤੇ ਢਾਏ ਤਸ਼ੱਦਦ ਨੂੰ ਕਰਨ ਯਾਦ :  ਢੀਂਡਸਾ
ਚੰਡੀਗੜ੍ਹ 3 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ ਨਾਗਰਿਕ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਸਬ ਤੋਂ ਵੱਡਾ ਯੋਗਦਾਨ ਸਿੱਖਾਂ ਦਾ ਹੈ ਅਤੇ ਉਹ ਦੇਸ਼ ਦੀਆਂ ਸਰਹੱਦਾਂ ਦੀ ਪੂਰੀ ਬਹਾਦਰੀ ਨਾਲ ਰੱਖਿਆ ਕਰ ਰਹੇ ਹਨ। ਸਿੱਖ ਭਾਰਤ ਦੀ ਏਕੇਤਾ ਅਤੇ ਅਖੰਡਤਾ ਪ੍ਰਤੀ ਦ੍ਰਿੜ ਹਨ ਅਤੇ ਉਹ ਭਾਰਤ ਵਿਚ ਬਰਾਬਰ ਦੇ ਨਾਗਰਿਕ....