ਚੰਡੀਗੜ੍ਹ, 2 ਮਾਰਚ : ਦੇਸ਼ ਦੇ ਪੂਰਬੀ ਰਾਜਾਂ ਦੇ ਚੋਣ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਅਤੇ ਵਰਕਰਾਂ ਨੇ ਮਿਲ ਕੇ ਭਾਜਪਾ ਮੁਖ ਦਫਤਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਢੋਲ ਦੀ ਥਾਪ ‘ਤੇ ਨੱਚਦੇ ਹੋਏ ਲੱਡੂ ਵੰਡ ਕੇ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੂਰਬੀ ਰਾਜਾਂ....
ਚੰਡੀਗੜ੍ਹ
ਚੰਡੀਗੜ੍ਹ, 02 ਮਾਰਚ : ਕੁੱਝ ਦਿਨ ਪਹਿਲਾਂ ਅਜਨਾਲਾ ਦੇ ਥਾਣੇ ‘ਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜੋ ਕੁੱਝ ਕੀਤਾ ਗਿਆ, ਉਸ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵੱਲੋਂ ਫੈਸਲਾ ਲਿਆ ਜਾਵੇਗਾ ਕਿ ਜਨਤਕ ਥਾਵਾਂ ਤੇ ਇਸ ਤਰ੍ਹਾਂ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਿਜਾਣਾ ਠੀਕ ਹੈ ਜਾਂ ਨਹੀਂ। ਅਜਨਾਲਾ ਘਟਨਾਂ ਨੂੰ ਲੈ ਕੇ....
ਜਨਤਕ ਵੰਡ ਪ੍ਰਣਾਲੀ ਅਧੀਨ ਅਨਾਜ ਦੀ ਵੰਡ ਅਤੇ ਖਰੀਦ ਦੌਰਾਨ ਆਵਾਜਾਈ ਲਾਗਤ ਨੂੰ ਘਟਾਉਣਾ ਅਧਿਐਨ ਦਾ ਮੁੱਖ ਉਦੇਸ਼ ਚੰਡੀਗੜ੍ਹ, 2 ਮਾਰਚ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਦੇ ਦੂਰਅੰਦੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਕੰਮ ਕਰਦਿਆਂ ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਦੀ ਟੀਮ ਵੱਲੋਂ ਪੰਜਾਬ ਸਰਕਾਰ ਨਾਲ ਕੀਤੇ ਗਏ ਪੰਜਾਬ ਦੇ ਰੂਟ ਆਪਟੀਮਾਈਜ਼ੇਸ਼ਨ ਅਧਿਐਨ ਨੂੰ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਨਵੀਂ ਦਿੱਲੀ....
ਚੇਤਨ ਸਿੰਘ ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦਾ ਪਹਿਲਾ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਅਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਣ ਦਾ ਦਿੱਤਾ ਸੱਦਾ ਜੌੜਾਮਾਜਰਾ ਵਲੋਂ ਕਿਸਾਨਾਂ ਨੂੰ ਹਾਈਟੈਕ ਖੇਤੀ ਅਪਣਾਉਣ ਦੀ ਕੀਤੀ ਤਾਕੀਦ, ਪੰਜਾਬ ਸਰਕਾਰ ਕਰੇਗੀ ਹਰ ਸੰਭਵ ਸਹਾਇਤਾ ਚੰਡੀਗੜ੍ਹ, 02 ਮਾਰਚ : ਪੰਜਾਬ ਦੇ ਕਿਸਾਨਾਂ ਦੀ ਆਮਦਨ....
ਚੰਡੀਗੜ੍ਹ, 02 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 'ਸਕੂਲ ਆਫ਼ ਐਮੀਨੈਂਸ' ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ....
ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਵੱਡੀ ਕਾਰਵਾਈ, ਪੰਜਾਬ ਭਰ 'ਚ 110 ਤੋਂ ਵੱਧ ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ
ਕਾਰਵਾਈ ਪੰਜਾਬ ਨੂੰ ਅਪਰਾਧ ਮੁਕਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਪੁਲਿਸ ਪਾਰਟੀਆਂ ਵੱਲੋਂ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਪਰਾਧਿਕ ਤੱਤਾਂ ਨਾਲ ਜੁੜੇ 100 ਤੋਂ ਵੱਧ ਸਥਾਨਾਂ 'ਤੇ ਛਾਪੇਮਾਰੀ ਚੰਡੀਗੜ੍ਹ, 2 ਮਾਰਚ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ 'ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ....
ਚੰਡੀਗੜ੍ਹ, 2 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15, 000 ਰੁਪਏ ਰਿਸ਼ਵਤ ਮੰਗਣ ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਐਸ.ਐਚ.ਓ. ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਟੀਮਾਂ ਗਠਿਤ ਕਰਕੇ ਹੋਮ ਗਾਰਦ ਵਲੰਟੀਅਰ ਨੂੰ ਗ੍ਰਿਫ਼ਤਾਰ....
ਪਟਿਆਲਾ, 2 ਮਾਰਚ : ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੀਤੇ ਗਏ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਣਜੋਧ ਸਿੰਘ ਹਡਾਣਾ ਨੂੰ ਵਧਾਈ ਦਿੱਤੀ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡਾ....
ਚੰਡੀਗੜ੍ਹ, 02 ਮਾਰਚ : ਪੰਜਾਬ ‘ਚ ਹੁਣ ਕੇਂਦਰੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਮੁਲਾਕਾਤ ਵਿੱਚ ਇਸਦੀ ਮੰਗ ਕੀਤੀ ਸੀ ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਨ ਕਰ ਲਿਆ ਹੈ। ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੋਂ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਤੇ ਅੰਮ੍ਰਿਤਸਰ ਵਿਖੇ ਜੀ 20 ਸੰਮੇਲਨ ਸ਼ੁਰੂ ਹੋਣਾ ਹੈ। ਇਨ੍ਹਾਂ ਸਮਾਗਮਾਂ ਕਾਰਨ ਪੰਜਾਬ ਵਿੱਚ ਬਹੁਤ ਸਾਰੇ ਵਿਦੇਸ਼ੀ ਮਹਿਮਾਨ ਠਹਿਰਣਗੇ।....
ਵਿਜੀਲੈਂਸ ਬਿਊਰੋ ਨੇ ਪਹਿਲਾਂ ਦੋਵੇਂ ਦੋਸ਼ੀ ਸਾਲ 2018 'ਚ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੀਤੇ ਸੀ ਕਾਬੂ ਚੰਡੀਗੜ੍ਹ 2 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਵਲ ਸਰਜਨ ਦਫਤਰ, ਜਲੰਧਰ ਦੀ ਮੌਤ ਅਤੇ ਜਨਮ ਬਰਾਂਚ ਵਿੱਚ ਹਲਕਾ ਫਿਲੌਰ ਦੇ ਰਜਿਸਟਰਾਂ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਨਿਰਮਲ ਸਿੰਘ ਸੁਪਰਡੈਂਟ ਮੌਤ ਅਤੇ ਜਨਮ ਸਰਟੀਫਿਕੇਟ ਰਿਕਾਰਡ ਬਰਾਂਚ, ਦਫਤਰ ਸਿਵਲ ਸਰਜਨ ਜਲੰਧਰ, ਹੁਣ ਮੌਤ ਤੇ ਜਨਮ ਬਰਾਂਚ ਦਫਤਰ....
ਚੰਡੀਗੜ੍ਹ, 01 ਮਾਰਚ : ਅਜਨਾਲਾ ਘਟਨਾ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਲਿਖਿਆ ਕਿ ਥਾਣੇ ਦੀ ਘੇਰਾਬੰਦੀ ਅਤੇ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਵਿਚ ਸ਼ਾਮਲ ਦੋਸ਼ੀ ਤੁਰੰਤ ਸਲਾਖ਼ਾਂ ਪਿੱਛੇ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਜੇਕਰ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਅਸੀਂ....
ਚੰਡੀਗੜ੍ਹ, 01 ਮਾਰਚ : ਅਜਨਾਲਾ ਵਿਖੇ ਵਾਪਰੀ ਘਟਨਾਂ ਬਹੁਤ ਹੀ ਮੰਦਭਾਗੀ ਹੈ, ਇਸ ਘਟਨਾਂ ਤੇ ਮੁੱਖ ਮੰਤਰੀ ਮਾਨ ਅਤੇ ਡੀਜੀਪੀ ਵੱਲੋਂ ਨਜ਼ਰ ਰੱਖੀ ਜਾ ਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਨੁਮਾਇੰਦੇ ਹੋਣ ਦੇ ਨਾਤੇ ਵਿਸ਼ਵਾਸ਼ ਦਿਵਾਉਂਦੇ ਹਨ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਅਤੇ ਪ੍ਰਧਾਨ....
ਚੰਡੀਗੜ੍ਹ, 01 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ....
ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕੇਂਦਰ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਹੀ ਹੈ : ਨੀਲ ਗਰਗ
ਚੰਡੀਗੜ੍ਹ, 01 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਵਪਾਰਕ ਐਲਪੀਜੀ ਸਿਲੰਡਰ 350 ਰੁਪਏ ਅਤੇ ਘਰੇਲੂ ਸਿਲੰਡਰ 50 ਰੁਪਏ ਮਹਿੰਗਾ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਮੋਦੀ ਸਰਕਾਰ ਨੂੰ ਗਰੀਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕੇਂਦਰ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਹੀ ਹੈ। ਘਰੇਲੂ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ....
ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਅਜਨਾਲਾ ਦੇ ਪੁਲਿਸ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਅਤੇ ਪੰਜਾਬ ਦੇ ਵਿਧਾਨ ਸਭਾ ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵਜੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ....