ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਅਜਨਾਲਾ ਦੇ ਪੁਲਿਸ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਅਤੇ ਪੰਜਾਬ ਦੇ ਵਿਧਾਨ ਸਭਾ ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵਜੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ....
ਚੰਡੀਗੜ੍ਹ
ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ....
ਚੰਡੀਗੜ੍ਹ, 28 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਸਤੇਂਦਰ ਜੈਨ ਵੱਲੋਂ ਬਾਅਦ ਇੱਕ ਬਿਆਨ ‘ਚ ਕਿਹਾ ਕਿ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਤੇ ਉਨ੍ਹਾਂ ਦੀ ਸਹਾਇਤਾ ਕਰਨ ਵਾਲਿਆਂ ਦਾ ਸਮਾਂ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਏ ਘੁਟਾਲੇ ਦਿੱਲੀ ਨਾਲੋਂ ਵੱਡੇ ਹਨ। ਮਜੀਠੀਆ ਨੇ ਕਿਹਾ ਕਿ ਦਿੱਲੀ ‘ਚ ਉਪ ਮੁੱਖ ਮੰਤਰੀ ਤੇ ਕੈਬਨਿਟ....
ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਾਖਲਾ ਮੁਹਿੰਮ 2023 ਸੰਬੰਧੀ ਇਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲਏ ਗੈਰਹਾਜ਼ਰ ਰਹਿਣ ਵਾਲੇ ਸਿੱਖਿਆ ਅਫਸਰ (ਸੈਕਡਰੀ ਸਿੱਖਿਆ), (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਜ਼, ਬੀ.ਪੀ.ਈ.ਉਜ. ਅਤੇ ਜ਼ਿਲ੍ਹਾ ਕੋਆਰਡੀਨੇਟਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਨਵੇਂ....
ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਮੰਤਰੀ ਈਟੀਓ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ
ਚੰਡੀਗੜ੍ਹ, 28 ਫਰਵਰੀ : ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ ਊਰਜਾ ਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਅੱਜ ਉਨਾਂ ਵਲੋਂ ਚੰਡੀਗੜ੍ਹ ਵਿਖੇ ਬਟਾਲਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗਰਾਂਟ ਜਾਰੀ ਕੀਤੇ ਜਾਣ ਦਾ ਪੱਤਰ ਸੌਂਪਿਆ। ਇਸ ਮੌਕੇ ਕੈਬਨਟ ਮੰਤਰੀ ਸ. ਹਰਭਜਨ ਸਿੰਘ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ....
ਚੰਡੀਗੜ੍ਹ, 28 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਸੈਸ਼ਨ, ਜਿਸ ਨੂੰ 'ਆਪ' ਸਰਕਾਰ ਨੇ 3 ਮਾਰਚ ਨੂੰ ਬੁਲਾਇਆ ਸੀ, ਨੂੰ ਮਨਜ਼ੂਰੀ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ, ਜਿਸਨੂੰ ਪੰਜਾਬ ਦੇ ਰਾਜਪਾਲ ਨੇ ਸੰਵਿਧਾਨਕ ਨਿਯਮਾਂ ਨੂੰ ਦਰਕਿਨਾਰ ਕਰਕੇ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਲੋਕਤੰਤਰ, ਡਾ.ਬੀ.ਆਰ.ਅੰਬੇਦਕਰ ਦੇ ਸੰਵਿਧਾਨ....
ਚੰਡੀਗੜ੍ਹ, 28 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਲਈ ਪੰਜਾਬ ਸਰਕਾਰ ਦੀ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ। ਇਸਦੇ ਨਾਲ ਹੀ ਮੰਤਰੀ ਮੰਡਲ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 151 ਦੀ ਉਪ ਧਾਰਾ (2) ਦੇ ਉਪਬੰਧਾਂ ਅਨੁਸਾਰ ਭਾਰਤ ਸਰਕਾਰ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਆਡਿਟ ਰਿਪੋਰਟਾਂ ਅਤੇ ਭਾਰਤ ਦੇ ਲੇਖਾ ਨਿਰੀਖਕ ਅਤੇ ਮਹਾਂ ਲੇਖਾ....
ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਅਚਨਚੇਤੀ ਗਰਮੀ ਕਾਰਨ ਪੰਜਾਬ ਵਿੱਚ ਕਣਕ ਦੀ ਫ਼ਸਲ ਝੁਲਸਣ ਲੱਗੀ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਕਣਕ ਨੂੰ ਜਾਨ ਮਿਲੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 1 ਮਾਰਚ ਨੂੰ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਹੁਣ ਤੱਕ ਰਾਜਧਾਨੀ ਚੰਡੀਗੜ੍ਹ....
ਚੰਡੀਗੜ੍ਹ, 28 ਫ਼ਰਵਰੀ : 15 ਮਹੀਨੇ ਪਹਿਲਾਂ ਸ਼ੁਰੂ ਹੋਈ ਅਤਿ-ਆਧੁਨਿਕ ਗੋਇੰਦਵਾਲ ਕੇਂਦਰੀ ਜੇਲ੍ਹ ਸ਼ੁਰੂ ਤੋਂ ਹੀ ਖਾਮੀਆਂ ਕਾਰਨ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਇਲਾਵਾ ਇਸ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਦੇ ਰੈਕੇਟ ਦਾ ਵੀ ਪਰਦਾਫਾਸ਼ ਹੋਇਆ ਹੈ ਪਰ ਇਸ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ ਹੈ। ਇਸ ਦੇ ਨਾਲ....
ਚੰਡੀਗੜ੍ਹ, 28 ਫ਼ਰਵਰੀ : ਤਰਨਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਹੋਈ ਗੈਂਗਵਾਰ ਕਰਕੇ ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਵੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਜੇਲ੍ਹ ਵਿੱਚ ਐਤਵਾਰ ਦੁਪਹਿਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ ਸੀ। ਇਸ ਗੈਂਗ ਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਮਾਰੇ ਗਏ....
ਚੰਡੀਗੜ੍ਹ, 27 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਬਿਕਰਮ ਮਜੀਠੀਆ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਮਜੀਠੀਆ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਅਤੇ ਬੇਤੁੱਕੇ ਹਨ। ਉਨ੍ਹਾਂ ਦੀਆਂ ਗੱਲਾਂ ਦਾ ਸੱਚਾਈ ਨਾਲ ਕੋਈ ਸਬੰਧ ਨਹੀਂ ਹੈ। ਮੀਡੀਆ 'ਚ ਬਣੇ ਰਹਿਣ ਲਈ ਉਹ ਅਕਸਰ ਅਜਿਹੇ ਬੇਬੁਨਿਆਦ ਦੋਸ਼ ਲਗਾਉਂਦੇ ਰਹਿੰਦੇ ਹਨ। ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਰਿਆਂ ਨੀਲ ਗਰਗ ਅਤੇ ਰਮਨ ਚੰਦੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ....
ਚੰਡੀਗੜ੍ਹ, 27 ਫਰਵਰੀ : ਕਵੀ ਅਤੇ ਗੀਤਕਾਰ ਜਾਵੇਦ ਅਖਤਰ ਚਿਤਕਾਰਾ ਲਿਟਰੇਚਰ ਫੈਸਟ ਵਿਚ ਸ਼ਿਰਕਤ ਕਰਨ ਲਈ ਚੰਡੀਗੜ੍ਹ ਪਹੁੰਚੇ ਸਨ। ਇੱਥੇ ਉਹਨਾਂ ਦੇ ਸੈਸ਼ਨ ਦਾ ਥੀਮ ਸੀ- ਮੇਰਾ ਪੈਗ਼ਾਮ ਮੁਹੱਬਤ ਹੈ..। ਇੱਥੇ ਉਹਨਾਂ ਦੱਸਿਆ, “1964 ਵਿਚ ਜਦੋਂ ਮੈਂ ਨਵੀਂ ਮੁੰਬਈ ਪਹੁੰਚਿਆ ਤਾਂ ਰਹਿਣ ਲਈ ਕੋਈ ਥਾਂ ਨਹੀਂ ਸੀ। ਕੋਈ ਕੰਮ ਨਹੀਂ ਸੀ। ਫਿਰ ਇਕ ਪੰਜਾਬੀ ਦੋਸਤ ਮਿਲਿਆ-ਮੁਸ਼ਤਾਕ ਸਿੰਘ। ਉਹ ਨੌਕਰੀ ਦੇ ਨਾਲ-ਨਾਲ ਸੰਘਰਸ਼ ਵੀ ਕਰਦਾ ਸੀ। ਉਸ ਨੇ ਮੈਨੂੰ ਆਪਣੇ ਕੋਲ ਰੱਖਿਆ ਅਤੇ ਮੇਰਾ ਸਾਥ ਵੀ ਦਿੱਤਾ। ਫਿਰ ਉਹ....
ਚੰਡੀਗੜ੍ਹ, 27 ਫਰਵਰੀ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਦੇ ਦੋ ਯੋਗਾ ਇੰਸਟ੍ਰਕਟਰਾਂ ਨੂੰ ਮੋਟੀਆਂ ਤਨਖ਼ਾਹਾਂ 'ਤੇ ਭਰਤੀ ਕਰਨ 'ਤੇ ਆਲੋਚਨਾ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਕੀਤਾ, ਕੀ ਉਹ (ਮੁੱਖ ਮੰਤਰੀ) ਪੰਜਾਬ ਦੇ ਕੁੱਝ ਯੋਗਾ ਇੰਸਟ੍ਰਕਟਰਾਂ ਨੂੰ ਨਹੀਂ ਲੱਭ ਸਕੇ?" ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਸਰਕਾਰੀ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿੱਚ ਗੈਰ-ਪੰਜਾਬੀਆਂ ਨੂੰ ਨੌਕਰੀ 'ਤੇ....
ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨਾਲ ਵਿਚਾਰ-ਵਟਾਂਦਰਾਂ ਕੀਤਾ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨੁਮਾਇੰਦੇ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ, ਸ੍ਰੀ ਸੁਖਦੇਵ ਸਿੰਘ ਕੋਕਰੀ ਅਤੇ ਸ੍ਰੀ ਝੰਡਾ ਸਿੰਘ ਨੇ ਸਰਕਾਰ ਨੂੰ ਖੇਤੀ ਨੀਤੀ ਸਬੰਧੀ ਸੁਝਾਅ ਦਿੱਤੇ। ਉਨ੍ਹਾਂ ਨੇ....
ਚੰਡੀਗੜ੍ਹ, 27 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫੇਲ ਹੋ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਹੀਂ ਚਲਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦਾ ਸੀਐੱਮ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਚਲਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਗੈਂਗਵਾਰ ਹੋ ਗਈ ਹੈ।....